Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ...
ADVERTISEMENT
You are currently viewing *NPS ਕਰਮਚਾਰੀ 2 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਦੋਰਾਨ ਕਰਨਗੇ ਝੰਡਾ ਮਾਰਚ : ਆਗੂ ਜਸਬੀਰ ਤਲਵਾੜਾ, ਪ੍ਰਿੰਸ ਪਲਿਆਲ*

*NPS ਕਰਮਚਾਰੀ 2 ਨਵੰਬਰ ਨੂੰ ਤਰਨਤਾਰਨ ਜ਼ਿਮਨੀ ਚੋਣ ਦੋਰਾਨ ਕਰਨਗੇ ਝੰਡਾ ਮਾਰਚ : ਆਗੂ ਜਸਬੀਰ ਤਲਵਾੜਾ, ਪ੍ਰਿੰਸ ਪਲਿਆਲ*

ਗੜ੍ਹਦੀਵਾਲਾ 30 ਅਕਤੂਬਰ (ਚੌਧਰੀ) 

*ਜ਼ਿਮਨੀ ਚੋਣ ਦੌਰਾਨ ਆਪ ਸਰਕਾਰ ਦਾ ਮੁਲਾਜ਼ਮ ਤੇ ਲੋਕ ਵਿਰੋਧੀ ਚਿਹਰਾ ਵੋਟਰਾਂ ਵਿੱਚ ਨਸ਼ਰ ਕਰਨਗੇ*

*25 ਨਵੰਬਰ ਨੂੰ ਦਿੱਲੀ ਰਾਮ ਲੀਲਾ ਮੈਦਾਨ ਵਿੱਚ ਕੀਤੀ ਜਾਵੇਗੀ ਮਹਾਂਰੈਲੀ*

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਤੇ ਸੀ ਪੀ ਐਫ ਕਰਮਚਾਰੀ ਯੂਨੀਅਨ ਸਾਂਝੇ ਤੌਰ ਤੇ 2 ਨਵੰਬਰ ਨੂੰ ਤਰਨਤਾਰਨ ਵਿਖੇ ਝੰਡਾ ਮਾਰਚ ਕਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁਲਾਜ਼ਮ ਤੇ ਲੋਕ ਵਿਰੋਧੀ ਚਿਹਰਾ ਜ਼ਿਮਨੀ ਚੋਣ ਦੌਰਾਨ ਵੋਟਰਾਂ ਦੀ ਕਚਹਿਰੀ ਵਿੱਚ ਨਸ਼ਰ ਕਰਨਗੇ । ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਹੁਸ਼ਿਆਰਪੁਰ ( ਪੰਜਾਬ) ਦੇ ਕਨਵੀਨਰ ਜਸਬੀਰ ਤਲਵਾੜਾ ਅਤੇ ( ਪ੍ਰਧਾਨ) ਪ੍ਰਿੰਸ ਪਲਿਆਲ ਗੜਦੀਵਾਲਾ ਨੇ ਕਿਹਾ ਕਿ ਆਪ ਸਰਕਾਰ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਦੋ ਲੱਖ ਮੁਲਾਜ਼ਮਾਂ ਨੂੰ ਲਿਖਤੀ ਗਰੰਟੀ ਦਿੱਤੀ ਸੀ ਕਿ ਪੰਜਾਬ ਵਿੱਚ ਆਪ ਸਰਕਾਰ ਬਣਦਿਆਂ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਦਿੱਤੀ ਜਾਵੇਗੀ ਪਰ ਪੰਜਾਬ ਸਰਕਾਰ ਦੁਆਰਾ 18 ਨਵੰਬਰ 2022 ਨੂੰ ਦਿਵਾਲੀ ਤੋਂ ਪਹਿਲਾਂ ਕੀਤਾ ਪੁਰਾਣੀ ਪੈਨਸ਼ਨ ਬਹਾਲੀ ਦਾ ਨੋਟੀਫਿਕੇਸ਼ਨ ਨਹੀਂ ਲਾਗੂ ਕਰ ਪਾਈ ਜਦਕਿ ਗੁਆਂਢੀ ਸੂਬੇ ਹਿਮਾਚਲ ਨੇ ਛੇ ਮਹੀਨੇ ਅੰਦਰ ਹੀ ਪੁਰਾਣੀ ਪੈਨਸ਼ਨ ਬਹਾਲ ਕਰ ਆਪਣਾ ਚੋਣ ਵਾਅਦਾ ਇਮਾਨਦਾਰੀ ਨਾਲ ਨਿਭਾਇਆ। ਪੰਜਾਬ ਦੇ ਦੋ ਲੱਖ ਕਰਮਚਾਰੀਆਂ ਦੀ ਮੁੱਖ ਮੰਤਰੀ ਦੇ ਐਲਾਨ ਤੋਂ ਚਾਰ ਸਾਲ ਬਾਅਦ ਵੀ ਪੁਰਾਣੀ ਪੈਨਸ਼ਨ ਬਹਾਲ ਨਹੀਂ ਹੋਈ ਅਤੇ ਕਰਮਚਾਰੀਆਂ ਨੂੰ ਐਨ ਪੀ ਐਸ ਅਧੀਨ ਹੀ ਨਿਗੂਣੀ ਪੈਨਸ਼ਨ ਦਿੱਤੀ ਜਾ ਰਹੀ। ਸਰਕਾਰ ਵੱਲੋਂ ਮੁਲਾਜ਼ਮਾਂ ਨਾਲ ਕੀਤੀ ਜਾ ਰਹੀ ਇਸ ਧੱਕੇਸ਼ਾਹੀ ਨੂੰ ਲੋਕ ਕਚਹਿਰੀ ਵਿੱਚ ਤਰਨਤਾਰਨ ਜਿਮਨੀ ਚੋਣ ਦੌਰਾਨ ਝੰਡਾ ਮਾਰਚ ਕਰ ਕੇ ਵੋਟਰਾਂ ਨੂੰ ਦੱਸਣਗੇ ਅਤੇ ਸਰਕਾਰ ਦੀ ਢਿੱਲੀ ਕਾਰਗੁਜ਼ਾਰੀ ਪ੍ਰਤੀ ਵੋਟਰਾਂ ਨੂੰ ਜਾਗਰੂਕ ਕਰਨਗੇ। ਗੌਰਮਿੰਟ ਟੀਚਰ ਯੂਨੀਅਨ (ਹੁਸ਼ਿਆਰਪੁਰ) ਦੇ ਪ੍ਰਧਾਨ ਪ੍ਰਿਤਪਾਲ ਸਿੰਘ ਚੌਟਾਲਾ ਅਤੇ ਸੀਨੀਅਰ ਆਗੂ ਬਹਾਦਰ ਜਗਦੀਸ਼ ਸਿੰਘ ਅਤੇ ਜ਼ਿਲ੍ਹਾ ਸੀਨੀਅਰ ਆਗੂ ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਗੁਰਪ੍ਰੀਤ ਸਿੰਘ, (ਪ੍ਰਧਾਨ) ਚਮਨ ਲਾਲ, ਸਚਿਨ ਕੁਮਾਰ, ਸਰਬਜੀਤ ਸਿੰਘ, ਰਮਨਦੀਪ ਸ਼ਰਮਾ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਦੇਸ਼ ਦੇ 70 ਲੱਖ ਐੱਨ ਪੀ ਐੱਸ ਪੀੜਤ ਮੁਲਾਜ਼ਮ 25 ਨਵੰਬਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਮਹਾਰੈਲੀ ਕਰਨਗੇ ਤੇ ਕੇਂਦਰ ਤੇ ਰਾਜ ਸਰਕਾਰ ਨੂੰ ਸਪਸ਼ਟ ਸੁਨੇਹਾ ਦੇਣਗੇ ਕਿ ਐਨ ਪੀ ਐਸ ਵਿੱਚ ਸਾਨੂੰ ਕੋਈ ਸੋਧ ਜਾਂ ਯੂ ਪੀ ਐਸ ਨਹੀਂ ਚਾਹੀਦੀ ਦੇਸ਼ ਦੀ ਤਰੱਕੀ ਵਿੱਚ ਦਿਨ ਰਾਤ ਇਕ ਕਰਨ ਵਾਲੇ ਕਰਮਚਾਰੀ ਨੂੰ ਹੁਣ ਪੁਰਾਣੀ ਪੈਨਸ਼ਨ ਬਹਾਲੀ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਕਿਉਂਕਿ ਜੇਕਰ ਪੰਜ ਸਾਲਾਂ ਲਈ ਚੁਣਿਆ ਜਾਣ ਵਾਲਾ ਵਿਧਾਇਕ ਜਾਂ ਸੰਸਦ ਪੁਰਾਣੀ ਪੈਨਸ਼ਨ ਦਾ ਹੱਕਦਾਰ ਹੈ ਤਾਂ ਸਾਰੀ ਉਮਰ ਦੇਸ਼ ਸੇਵਾ ਵਿੱਚ ਲਾਉਣ ਵਾਲਾ ਕਰਮਚਾਰੀ ਕਿਉਂ ਨਹੀਂ।ਇਸ ਮੌਕੇ ਤੇ ਆਗੂ ਚਰਨਜੀਤ ਸਿੰਘ ਹੁਸ਼ਿਆਰਪੁਰ,ਅਰਵਿੰਦ ਪਠਾਣੀਆਂ , ਕਰਨਵੀਰ ਸ਼ਰਮਾ , ਪ੍ਰਦੀਪ ਕੁਮਾਰ ,ਜਗਮੋਹਨ ਸਿੰਘ , ਬਲਜੀਤ ਸਿੰਘ ,ਗੁਰਪ੍ਰੀਤ ਸਿੰਘ ਲੈਕਚਰਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਗੜਦੀਵਾਲਾ, ਸੁਖਦੇਵ ਨਸਰਾਲਾ, ਸੰਜੀਵ ਸਿੰਘ ਆਦਮਵਾਲ,ਸੰਦੀਪ ਬਾਗਪੁਰ,ਦੀਪਕ ਸ਼ਰਮਾ,ਗੁਲਸ਼ਨ ਕੁਮਾਰ,ਨੀਰਜ,ਹਰੀਸ਼ ਪੁਰੀ, ਸਚਿਨ ਨਲੋਈਆਂ,ਮਨਪ੍ਰੀਤ ਸਿੰਘ,ਜਤਿੰਦਰ,ਹੇਮੰਤ ਮਹਿਤਾ ਮੈਡਮ ਅਮਿਤਾ ਸ਼ਰਮਾ,ਮੈਡਮ ਰਮਨਦੀਪ ਸੈਣੀ , ਦੀਪਕ ਕੌਂਡਲ, ਮਾਸਟਰ ਜਗਮੋਹਨ ਸਿੰਘ, ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ , ਅਨਿਲ ਕੁਮਾਰ, ਨਵਤੇਜ ਸਿੰਘ, ਬਚਿੱਤਰ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ ਅਤੇ ਜਗਵਿੰਦਰ ਸਿੰਘ ਵੀ ਹਾਜ਼ਰ ਸਨ।

error: copy content is like crime its probhihated