Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਹਿਮਾਚਲ ਸਰਹੱਦ ‘ਤੇ ਆਬਕਾਰੀ ਵਿਭਾਗ ਦੀ ਸਾਂਝੀ ਕਾਰਵਾਈ ‘ਚ 8100 ਕਿਲੋ ਲਾਹਣ ਤੇ 300 ਲੀਟਰ ਕੱਚੀ ਸ਼ਰਾਬ ਬਰਾਮਦ

ਹਿਮਾਚਲ ਸਰਹੱਦ ‘ਤੇ ਆਬਕਾਰੀ ਵਿਭਾਗ ਦੀ ਸਾਂਝੀ ਕਾਰਵਾਈ ‘ਚ 8100 ਕਿਲੋ ਲਾਹਣ ਤੇ 300 ਲੀਟਰ ਕੱਚੀ ਸ਼ਰਾਬ ਬਰਾਮਦ

ਹੁਸ਼ਿਆਰਪੁਰ, 31 ਅਕਤੂਬਰ (ਪ੍ਰਾਈਮ ਪੰਜਾਬ ਟਾਈਮਜ਼) 
: ਸਹਾਇਕ ਕਮਿਸ਼ਨਰ (ਆਬਕਾਰੀ) ਹਨੂਵੰਤ ਸਿੰਘ ਅਤੇ ਆਬਕਾਰੀ ਅਫ਼ਸਰ,  ਹੁਸ਼ਿਆਰਪੁਰ-2 ਪ੍ਰੀਤ ਭੁਪਿੰਦਰ ਸਿੰਘ ਦੀ ਨਿਗਰਾਨੀ ਹੇਠ ਇਕ ਸਾਂਝੀ ਕਾਰਵਾਈ ਮੁਹਿੰਮ ਚਲਾਈ ਗਈ। ਇਹ ਕਾਰਵਾਈ ਆਬਕਾਰੀ ਟੀਮ ਹੁਸ਼ਿਆਰਪੁਰ-2 (ਪੰਜਾਬ) ਅਤੇ ਹਿਮਾਚਲ ਪ੍ਰਦੇਸ਼ ਆਬਕਾਰੀ ਵਿਭਾਗ ਵੱਲੋਂ ਸਾਂਝੇ ਤੌਰ ‘ਤੇ ਹਾਜੀਪੁਰ ਅਤੇ ਤਲਵਾੜਾ ਸਰਕਲਾਂ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੀ ਸਰਹੱਦੀ ਪੱਟੀ ਵਿਚ ਕੀਤੀ ਗਈ। ਜ਼ਮੀਨੀ ਪੱਧਰ ‘ਤੇ ਇਸ ਮੁਹਿੰਮ ਦੀ ਅਗਵਾਈ ਆਬਕਾਰੀ ਇੰਸਪੈਕਟਰ ਪਰਵਿੰਦਰ ਕੁਮਾਰ, ਆਬਕਾਰੀ ਇੰਸਪੈਕਟਰ ਅਜੈ ਕੁਮਾਰ ਅਤੇ ਐਸ.ਟੀ.ਈ.ਓ ਡਮਟਾਲ (ਹਿ. ਪ੍ਰ.) ਅਰੁਣ ਕਪੂਰ ਵਲੋਂ ਕੀਤੀ ਗਈ।ਕਾਰਵਾਈ ਦੌਰਾਨ ਵੱਡੇ ਪੱਧਰ ‘ਤੇ ਨਾਜਾਇਜ਼ ਸ਼ਰਾਬ ਨਿਰਮਾਣ ਨਾਲ ਸਬੰਧਤ ਸਮੱਗਰੀ ਬਰਾਮਦ ਕੀਤੀ ਗਈ, ਜਿਸ ਵਿਚ 8 ਪਲਾਸਟਿਕ ਡਰੰਮ (200 ਕਿਲੋਗ੍ਰਾਮ ਪ੍ਰਤੀ ਡਰੰਮ), 13 ਤਰਪਾਲਾਂ (ਲੱਗਭਗ 500 ਕਿਲੋਗ੍ਰਾਮ ਪ੍ਰਤੀ ਤਰਪਾਲ) ਸ਼ਾਮਿਲ ਹਨ। ਇਸੇ ਤਰ੍ਹਾਂ ਕੁੱਲ ਲੱਗਭਗ 8,100 ਕਿਲੋਗ੍ਰਾਮ ਲਾਹਣ (ਗੈਰ-ਕਾਨੂੰਨੀ ਤੌਰ ‘ਤੇ ਖ਼ਮੀਰ ਵਾਲਾ ਅਲਕੋਹਲ ਪਦਾਰਥ) ਜ਼ਬਤ ਕੀਤਾ ਗਿਆ। ਇਸ ਤੋਂ ਇਲਾਵਾ ਪਲਾਸਟਿਕ ਦੇ ਡੱਬਿਆਂ ਵਿਚ 300 ਲੀਟਰ ਕੱਚੀ ਸ਼ਰਾਬ,ਸ਼ਰਾਬ ਦੇ ਉਤਪਾਦਨ ਵਿਚ ਵਰਤੇ ਜਾਣ ਵਾਲੇ ਉਪਕਰਣਾਂ ਅਤੇ ਬਰਤਨਾਂ ਦੇ ਨਾਲ ਵੀ ਜ਼ਬਤ ਕੀਤੀ ਗਈ।ਸਹਾਇਕ ਕਮਿਸ਼ਨਰ (ਆਬਕਾਰੀ) ਹਨੂਵੰਤ ਸਿੰਘ ਨੇ ਕਿਹਾ ਕਿ ਇਹ ਮੁਹਿੰਮ ਵਿਭਾਗ ਦੀ ਗੈਰ-ਕਾਨੂੰਨੀ ਸ਼ਰਾਬ ਨਿਰਮਾਣ ਅਤੇ ਤਸਕਰੀ ਵਿਰੁੱਧ ਸਖ਼ਤ ਕਾਰਵਾਈ ਦਾ ਹਿੱਸਾ ਹੈ। ਹਿਮਾਚਲ ਪ੍ਰਦੇਸ਼ ਪੁਲਿਸ ਵੱਲੋਂ ਜ਼ਬਤੀ ਨਾਲ ਸਬੰਧਤ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਨੂੰ ਪੂਰੀ ਤਰ੍ਹਾਂ ਰੋਕਣ ਲਈ ਅਜਿਹੇ ਸਾਂਝੇ ਆਪ੍ਰੇਸ਼ਨ ਜਾਰੀ ਰਹਿਣਗੇ।