Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਸੀ.ਐਚ.ਸੀ ਭੂੰਗਾ ਵਿਖੇ ਰਾਜ ਪੱਧਰੀ ਤੰਬਾਕੂ ਰਹਿਤ ਜਾਗਰੂਕਤਾ ਦਿਵਸ ਮਨਾਇਆ ਗਿਆ

ਸੀ.ਐਚ.ਸੀ ਭੂੰਗਾ ਵਿਖੇ ਰਾਜ ਪੱਧਰੀ ਤੰਬਾਕੂ ਰਹਿਤ ਜਾਗਰੂਕਤਾ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ.ਸੁਦੇਸ਼ ਰਾਜਨ ਮੈਡੀਕਲ ਸਪੈਸਲਿਸਟ ਪੀ.ਐਚ.ਸੀ.ਭੂੰਗਾ ਜੀ ਅਤੇ ਨੋਡਲ ਅਫਸਰ ਡਾ. ਅਮਿਤ ਕੁਮਾਰ ਜੀ ਦੀ ਅਗਵਾਈ ਵਿਚ ਸੀ. ਐਚ. ਸੀ ਭੂੰਗਾ ਵਿਖੇ ਤੰਬਾਕੂ ਰਹਿਤ ਯੂਵਾ ਕੈਮਪੇਨ ਤਹਿਤ ਰਾਜ ਪਧਰੀ ਤੰਬਾਕੂ ਰਹਿਤ ਜਾਗਰੂਕਤਾ ਦਿਵਸ ਮਨਾਇਆ ਗਿਆ।ਇਸ ਮੋਕੇ ਡਾ.ਸੁਦੇਸ਼ ਰਾਜਨ ਨੇ ਹਾਜਰ ਸਟਾਫ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਸੇਵਨ ਸਮਾਜ ਵਿੱਚ ਇੱਕ ਬਹੁਤ ਭੈੜੀ ਕੁਰੀਤੀ ਹੈ, ਜਿਸਨੇ ਵਿਅਕਤੀ ਅਤੇ ਸਮਾਜ ਤੇ ਬਹੁਤ ਭਿਆਨਕ ਪ੍ਰਭਾਵ ਹਨ। ਉਹਨਾਂ ਦੇ ਦੱਸਿਆ ਕਿ ਤੰਬਾਕੂ ਦੇ ਸੇਵਨ ਨਾਲ ਮੁੰਹ ਦਾ ਕੈਂਸਰ, ਗਲੇ ਦਾ ਕੈਂਸਰ, ਫੈਫੜੇ ਦਾ ਕੈਂਸਰ, ਟੀ.ਬੀ., ਸਾਹ ਪ੍ਰਣਾਲੀ ਦਾ ਕੈਂਸਰ ਅਤੇ ਦਿਲ ਦੀਆਂ ਭਿਆਨਕ ਬਿਮਾਰੀਆਂ ਹੋ ਸਕਦੀਆਂ ਹਨ ਜੋ ਕਿ ਮੌਤ ਦਾ ਇੱਕ ਵੱਡਾ ਕਾਰਣ ਬਣਦੀਆਂ ਹਨ । ਅੱਗੇ ਉਹਨਾਂ ਕਿਹਾ ਕਿ ਸਾਨੂੰ ਇਸ ਭਿਆਨਕ ਬੁਰਾਈ ਨੂੰ ਸਮਾਜ ਵਿਚੋ ਖਤਮ ਕਰਨ ਲਈ ਸਾਰਿਆਂ ਨੂੰ ਅਗੇ ਆਉਣਾ ਚਾਹੀਦਾ ਹੈ। ਤੰਬਾਕੂ ਸੇਵਨ ਵਾਲੇ ਵਿਅਕਤੀ ਆਪਣੀ ਦ੍ਰਿੜ ਇਸ਼ਾ ਸ਼ਕਤੀ ਅਤੇ ਸੰਕਲਪ ਨਾਲ ਇਸ ਮਾੜੀ ਆਦਤ ਤੋ ਛੁੱਟਕਾਰਾ ਪਾ ਸਕਦਾ ਹੈ। ਉਨ੍ਹਾ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਦੁਆਰਾ ਇਸ ਬੁਰਾਈ ਨੂੰ ਖਤਮ ਕਰਨ ਲਈ ਵੱਖ-ਵੱਖ ਕਾਨੂੰਨ ਬਣਾਏ ਗਏ ਹਨ ਜਿਸ ਵਿੱਚ ਸਕੂਲ ਤੋ 100 ਮੀਟਰ ਦੇ ਘੇਰੇ ਵਿੱਚ ਤੰਬਾਕੂ ਪਦਾਰਥ ਵੇਚਣ ਅਤੇ ਸੇਵਨ ਦੇ ਮਨਾਹੀ ਹੈ। 18 ਸਾਲ ਤੋ ਘੱਟ ਉਮਰ ਦੇ ਵਿਅਕਤੀਆਂ ਨੂੰ ਤੰਬਾਕੂ ਪਦਾਰਥ ਵੇਚਣ ਅਤੇ ਖਰੀਦਣ ਦੀ ਮਨਾਹੀ ਅਤੇ ਜਨਤਕ ਥਾਵਾਂ ਦੇ ਸੇਵਨ ਤੇ ਰੋਕ ਹੈ। ਉਨ੍ਹਾ ਆਮ ਲੋਕਾਂ ਨੂੰ ਅਪੀਲ ਕਰਦਿਆਂ ਨੇ ਕਿਹਾ ਕਿ ਸਾਨੂੰ ਸਭ ਨੂੰ ਮਿਲਕੇ ਇਸ ਨਾ ਮੁਰਾਦ ਬੁਰਾਈ ਨੂੰ ਸਮਾਜ ਤੋ ਬਾਹਰ ਕੱਢਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਇਕ ਚੰਗੇ ਸਿਹਤਮੰਦ ਅਤੇ ਸੁੰਦਰ ਸਮਾਜ ਦੀ ਸਿਰਜਨਾ ਕਰਨੀ ਚਾਹੀਦੀ ਹੈ।ਇਸ ਮੋਕੇ ਉਨ੍ਹਾਂ ਹਾਜਰ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਤੰਬਾਕੂ ਰਹਿਤ ਯੂਵਾ ਕੈਮਪੇਨ ਤਹਿਤ ਬਲਾਕ ਭੰੂਗਾ ਅਧੀਨ ਵੱਖ ਵੱਖ ਸ਼ਥਾਨਾਂ ਤੇ ਜਾ ਕੇ ਲੋਕਾਂ ਨੂੰ ਤੰਬਾਕੂ ਸੇਵਨ ਅਤੇ ਇਸਦੇ ਪ੍ਰਭਾਵਾਂ ਬਾਰੇ ਜਾਗਰੂਕ ਕਰਕੇ ਇਸ ਮੁਹਿਮ ਨੂੰ ਕਾਮਜਾਵ ਕੀਤਾ ਜਾਵੇ। ਇਸ ਮੋਕੇ ਜਸਤਿੰਦਰ ਸਿੰਘ, ਐਚ. ਆਈ ਅਮਿਤ ਸ਼ਰਮਾਂ, ਉਮੇਸ਼ ਕੁਮਾਰ, ਗੁਰਿੰਦਰਜੀਤ ਸਿੰਘ ਅਤੇ ਸਮੂਹ ਮ.ਪ.ਹ.ਵ ਹਾਜ਼ਰ ਸਨ

error: copy content is like crime its probhihated