Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਤਲਵਾੜਾ ਬਲਾਕ ਨੇ ਜਿਲ੍ਹਾ ਪੱਧਰੀ ਪ੍ਰਾਈਮਰੀ ਖੇਡਾਂ ‘ਚ ਮਾਰੀਆਂ ਮੱਲਾਂ

ਤਲਵਾੜਾ ਬਲਾਕ ਨੇ ਜਿਲ੍ਹਾ ਪੱਧਰੀ ਪ੍ਰਾਈਮਰੀ ਖੇਡਾਂ ‘ਚ ਮਾਰੀਆਂ ਮੱਲਾਂ

ਤਲਵਾੜਾ / ਦਸੂਹਾ , 5 ਨਵੰਬਰ(ਚੌਧਰੀ) 

: ਜਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਬਲਾਕ ਤਲਵਾੜਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਖੇਡਾਂ ਵਿੱਚ ਜਿੱਤ ਦਰਜ ਕੀਤੀ। ਬਲਾਕ ਦੇ ਖਿਡਾਰੀਆਂ ਨੇ ਆਪਣੇ ਜ਼ਬਰਦਸਤ ਪ੍ਰਦਰਸ਼ਨ ਨਾਲ ਤਲਵਾੜਾ ਦਾ ਨਾਮ ਰੌਸ਼ਨ ਕੀਤਾ। ਕੁਸ਼ਤੀ 25 ਕਿਲੋਗ੍ਰਾਮ ਵਰਗ ਵਿੱਚ ਗੋਲਡ ਮੈਡਲ ਜਿੱਤ ਕੇ ਬਲਾਕ ਦਾ ਮਾਣ ਵਧਾਇਆ। ਯੋਗਾ ਕੁੜੀਆਂ ਦੀ ਟੀਮ ਨੇ ਦੂਸਰਾ ਸਥਾਨ, ਖੋ-ਖੋ ਮੁੰਡਿਆਂ ਦੀ ਟੀਮ ਨੇ ਦੂਸਰਾ ਸਥਾਨ, ਲੰਬੀ ਛਾਲ ਕੁੜੀਆਂ ਨੇ ਦੂਸਰਾ ਸਥਾਨ, ਰੱਸਾ ਕੱਸੀ ਟੀਮ ਨੇ ਤੀਜਾ ਸਥਾਨ, ਤੇ ਯੋਗਾ ਮੁੰਡਿਆਂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਪੁਸ਼ਪਿੰਦਰ ਸਿੰਘ, ਸੁਮਤੀ ਕੁਮਾਰੀ ਬਲਾਕ ਨੋਡਲ ਅਫਸਰ ਤਲਵਾੜਾ, ਚੰਚਲਾ ਕੁਮਾਰੀ, ਗੁਰਬਚਨ ਸਿੰਘ, ਇੰਦਰਜੀਤ, ਜੋਤੀ, ਸੀਮਾ ਕੁਮਾਰੀ, ਰੋਹਿਤ ਬਿੰਨੀ, ਅਤੇ ਸੁਜਾਤਾ ਸਮੇਤ ਸਟਾਫ ਮੈਂਬਰ ਹਾਜ਼ਰ ਸਨ।

ਸੁਮਤੀ ਕੁਮਾਰੀ ਬੀ.ਐਨ.ਓ. ਤਲਵਾੜਾ ਨੇ ਆਪਣੇ ਬਿਆਨ ਵਿੱਚ ਕਿਹਾ ਕਿ “ਇਹ ਜਿੱਤ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਯੋਗ ਮਾਰਗਦਰਸ਼ਨ ਅਤੇ ਖੇਡ ਭਾਵਨਾ ਦਾ ਨਤੀਜਾ ਹੈ। ਸਾਨੂੰ ਮਾਣ ਹੈ ਕਿ ਸਾਡੇ ਬਲਾਕ ਦੇ ਵਿਦਿਆਰਥੀ ਨਾ ਸਿਰਫ਼ ਪੜ੍ਹਾਈ ਵਿੱਚ ਸਿਰਮੌਰ ਹਨ, ਸਗੋਂ ਖੇਡ ਮੈਦਾਨਾਂ ਵਿੱਚ ਵੀ ਆਪਣੀ ਛਾਪ ਛੱਡ ਰਹੇ ਹਨ।”ਸਭ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਜ਼ਾਹਿਰ ਕਰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਤਸਵੀਰ: ਤਲਵਾੜਾ ਬਲਾਕ ਦੀ ਜੇਤੂ ਟੀਮ ਇਨਾਮ ਅਤੇ ਮੈਡਲਾਂ ਨਾਲ