Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing 9 ਨਵੰਬਰ ਨੂੰ ਹੋਵੇਗਾ ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸਲਾਨਾ ਸਮਾਗਮ

9 ਨਵੰਬਰ ਨੂੰ ਹੋਵੇਗਾ ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸਲਾਨਾ ਸਮਾਗਮ

ਤਲਵਾੜਾ / ਦਸੂਹਾ , 5 ਨਵੰਬਰ(ਚੌਧਰੀ) 

: ਬਾਬਾ ਦੀਪ ਸਿੰਘ ਜੀ ਸ਼ਹੀਦ ਯਾਦਗਾਰੀ ਸੁਸਾਇਟੀ (ਰਜਿ:) ਤਲਵਾੜਾ ਵੱਲੋਂ 31ਵਾਂ ਬਾਬਾ ਦੀਪ ਸਿੰਘ ਜੀ ਯਾਦਗਾਰੀ ਸਮਾਗਮ 9 ਨਵੰਬਰ ਐਤਵਾਰ ਨੂੰ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਸੈਕਟਰ 2 ਤਲਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸੁਸਾਇਟੀ ਵੱਲੋਂ ਪ੍ਰੋ. ਅਜੈ ਸਹਿਗਲ, ਇੰਜੀ. ਅਰਵਿੰਦਰਪਾਲ ਸਿੰਘ ਉੱਭੀ, ਸਮਰਜੀਤ ਸਿੰਘ ਸ਼ਮੀ, ਲਵਇੰਦਰ ਸਿੰਘ, ਯੋਗੇਸ਼ਵਰ ਸਲਾਰੀਆ, ਹਰਕਿਰਨ ਸਿੰਘ ਵੱਲੋਂ ਸਮਾਗਮ ਸਬੰਧੀ ਪੋਸਟਰ ਜਾਰੀ ਕੀਤਾ ਗਿਆ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਵਿੱਚ ਭਾਈ ਨਿਮਰਲ ਸਿੰਘ ਹਾਜੀਪੁਰ ਦੇ ਰਾਗੀ ਜੱਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਸਰਵਣ ਕਰਵਾਇਆ ਜਾਵੇਗਾ ਅਤੇ ਢਾਡੀ ਜੱਥਾ ਭਾਈ ਜਸਬੀਰ ਸਿੰਘ ਮੋਹਲੇਕੇ ਵੱਲੋਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ਼ ਜੋੜਿਆ ਜਾਵੇਗਾ। ਇਸ ਮੌਕੇ ਤਲਵਾੜਾ ਵਿੱਚ ਸਥਿਤ ਸਕੂਲਾਂ ਦੇ ਮੈਰਿਟ ਹਾਸਿਲ ਕਰਨ ਵਾਲੇ 21 ਹੋਣਹਾਰ ਵਿਦਿਆਰਥੀਆਂ ਨੂੰ ਬਾਬਾ ਸੁਰਿੰਦਰ ਸਿੰਘ ਯਾਦਗਾਰੀ ਅਵਾਰਡ ਨਾਲ਼ ਸਨਮਾਨਿਤ ਕੀਤਾ ਜਾਵੇਗਾ। ਸਮਾਗਮ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਮੌਕੇ ਰਾਜਿੰਦਰ ਸਿੰਘ ਚਾਨਾ, ਜਗਦੇਵ ਸਿੰਘ ਹਾਜੀਪੁਰ, ਚੰਦਰ ਸ਼ੇਖਰ ਹਾਜਰ ਸਨ

ਫੋਟੋ : ਬਾਬਾ ਦੀਪ ਸਿੰਘ ਜੀ ਯਾਦਗਾਰੀ ਸਮਾਗਮ ਸਬੰਧੀ ਪੋਸਟਰ ਜਾਰੀ ਕਰਦੇ ਹੋਏ ਪ੍ਰਬੰਧਕ।

error: copy content is like crime its probhihated