Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing ਭਗਵਾਨ ਵਾਲਮੀਕਿ ਸਭਾ ਗੜ੍ਹਦੀਵਾਲਾ ਨੇ ਰਾਜਾ ਵੜਿੰਗ ਦਾ ਫੂਕਿਆ ਪੁਤਲਾ

ਭਗਵਾਨ ਵਾਲਮੀਕਿ ਸਭਾ ਗੜ੍ਹਦੀਵਾਲਾ ਨੇ ਰਾਜਾ ਵੜਿੰਗ ਦਾ ਫੂਕਿਆ ਪੁਤਲਾ

ਗੜ੍ਹਦੀਵਾਲਾ (ਯੋਗੇਸ਼ ਗੁਪਤਾ /ਪ੍ਰਦੀਪ ਕੁਮਾਰ) 

: ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵੱਲੋਂ ਕਾਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਵੱਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪ੍ਰਤਿ ਆਪਣੀ ਘਟਿਆ ਮਾਨਸਿਕਤਾ ਉਜਾਗਰ ਕਰਨ ਦੇ ਵਿਰੋਧ ਵਿੱਚ ਟਾਂਡਾ ਮੋੜ ਮੇਨ ਰੋੜ ਹਸ਼ਿਆਰਪੁਰ ਗੜ੍ਹਦੀਵਾਲਾ ‘ਤੇ ਰਾਜਾ ਵੜਿੰਗ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉੱਕਤ ਨੌਜਵਾਨ ਸਭਾ ਦੇ ਚੇਅਰਮੈਨ ਵਿਨੋਦ ਕਲਿਆਣ, ਪ੍ਰਧਾਨ ਗਗਨ ਮਲਿਕ ਅਤੇ ਸ਼ੁਭਮ ਸਹੋਤਾ ਆਦਿ ਨੇ ਸਾਂਝੇ ਤੌਰ ‘ਤੇ ਕਿਹਾ ਕਿ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵੱਲੋਂ ਸਾਬਕਾ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਖਿਲਾਫ ਵਰਤੀ ਗਈ ਭੱਦੀ ਸ਼ਬਦਾਵਲੀ ਨਾਲ ਬੂਟਾ ਸਿੰਘ ਦਾ ਨਹੀਂ ਸਗੋਂ ਦਲਿਤ ਸਮਾਜ ਦਾ ਅਪਮਾਨ ਕੀਤਾ ਹੋਇਆ ਹੈ। ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹੀ ਘਟੀਆ ਮਾਨਸਿਕਤਾ ਉਜਾਗਰ ਨਾ ਕਰ ਸਕੇ। ਇਸ ਮੌਕੇ ਸ਼ੈਕੀ ਕਲਿਆਣ, ਕਿਰਨ ਮਲਿਕ,ਦੀਪਾ ਮਲਿਕ, ਮੋਹਿਤ, ਕਰਨ, ਗਣੇਸ਼ ਸਹੋਤਾ,ਰੋਹਿਤ ਸਮੇਤ ਵੱਡੀ ਗਿਣਤੀ ਵਿਚ ਨੌਜਵਾਨ ਹਾਜ਼ਰ ਸਨ।