Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਜ਼ੋਨਲ ਯੁਵਕ-ਮੇਲੇ ਵਿੱਚ ਮੱਲਾਂ ਮਾਰੀਆਂ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਜ਼ੋਨਲ ਯੁਵਕ-ਮੇਲੇ ਵਿੱਚ ਮੱਲਾਂ ਮਾਰੀਆਂ

ਗੜ੍ਹਦੀਵਾਲਾ 7 ਨਵੰਬਰ (ਚੌਧਰੀ) 

: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਗਏ (ਜ਼ੋਨ-5) ਦੇ ਜ਼ੋਨਲ ਯੁਵਕ ਮੇਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਯੁਵਕ ਸੇਵਾਵਾਂ ਵਿਭਾਗ ਦੇ ਕਨਵੀਨਰ ਮੈਡਮ ਡਾ. ਮਨਜੀਤ ਕੌਰ ਬਾਜਵਾ ਨੇ ਦੱਸਿਆ ਕਿ ਜ਼ੋਨਲ ਯੁਵਕ ਮੇਲੇ ਵਿੱਚ ਕਾਲਜ ਦੇ 55 ਵਿਦਿਆਰਥੀਆਂ ਨੇ 40 ਟੀਮਾਂ ਵਿੱਚ ਭਾਗ ਲਿਆ। ਇਹਨਾਂ ਟੀਮਾਂ ਵਿੱਚੋਂ ਗਰੁੱਪ ਸੌਂਗ ਅਤੇ ਗੀਤ ਵਿੱਚ ਦੂਜਾ ਸਥਾਨ, ਇੰਡੀਆਨ ਆਰਕੈਸਟਰਾ, ਫੋਕ ਆਰਕੈਸਟਰਾ, ਕਲੀ, ਲੋਕ-ਗੀਤ, ਲੇਖ-ਲਿਖਣ, ਪੋਸਟਰ-ਮੇਕਿੰਗ ਕਾਰਟੂਨਿੰਗ ਅਤੇ ਐਲੋਕੇਸ਼ਨ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਵਿਅਕਤੀਗਤ ਇਨਾਮਾਂ ਵਿੱਚ ਸ਼ਬਦ(ਕਿਰਨਦੀਪ ਕੌਰ)ਅਤੇ ਫੋਕ ਆਰਕੈਸਟਰਾ (ਸਮੀਰ) ਨੇ ਪਹਿਲਾ ਸਥਾਨ, ਵਾਰ ਗਾਇਨ (ਮਨਜੋਤ ਕੌਰ) ਦੂਜਾ ਸਥਾਨ, ਗਰੁੱਪ ਸੌਂਗ (ਮਨਜੋਤ ਕੌਰ), ਇੰਡੀਅਨ ਆਰਕੈਸਟਰਾ (ਜਸ਼ਨਪ੍ਰੀਤ ਸਿੰਘ) ਅਤੇ ਕਵੀਸ਼ਰੀ ਵਿੱਚ (ਮਨਜੋਤ ਕੌਰ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਹਨਾਂ ਵਿੱਚੋਂ ਅੰਤਰ-ਜ਼ੋਨਲ ਮੁਕਾਬਲਿਆਂ ਵਿੱਚ ਗਰੁੱਪ-ਸੌਂਗ ਦੀ ਟੀਮ ਯੂਨੀਵਰਸਿਟੀ ਦੇ ਅੰਤਰ-ਜ਼ੋਨਲ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਜਾ ਰਹੀ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਦੇ ਇੰਚਾਰਜ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅੰਤਰ ਯੁਵਕ ਮੇਲੇ ਵਿੱਚ ਭਾਗ ਲੈਣ ਜਾ ਰਹੇ ਵਿਦਿਆਰਥੀਆਂ ਨੂੰ ਸ਼ੁੱਭ-ਇਛਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated