Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਜ਼ੋਨਲ ਯੁਵਕ-ਮੇਲੇ ‘ਚ ਮੱਲਾਂ ਮਾਰੀਆਂ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਜ਼ੋਨਲ ਯੁਵਕ-ਮੇਲੇ ‘ਚ ਮੱਲਾਂ ਮਾਰੀਆਂ

ਗੜ੍ਹਦੀਵਾਲਾ 8 ਨਵੰਬਰ (ਚੌਧਰੀ) 

: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਗਏ (ਜ਼ੋਨ-5) ਦੇ ਜ਼ੋਨਲ ਯੁਵਕ ਮੇਲੇ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ। ਯੁਵਕ ਸੇਵਾਵਾਂ ਵਿਭਾਗ ਦੇ ਕਨਵੀਨਰ ਮੈਡਮ ਡਾ. ਮਨਜੀਤ ਕੌਰ ਬਾਜਵਾ ਨੇ ਦੱਸਿਆ ਕਿ ਜ਼ੋਨਲ ਯੁਵਕ ਮੇਲੇ ਵਿੱਚ ਕਾਲਜ ਦੇ 55 ਵਿਦਿਆਰਥੀਆਂ ਨੇ 40 ਟੀਮਾਂ ਵਿੱਚ ਭਾਗ ਲਿਆ। ਇਹਨਾਂ ਟੀਮਾਂ ਵਿੱਚੋਂ ਗਰੁੱਪ ਸੌਂਗ ਅਤੇ ਗੀਤ ਵਿੱਚ ਦੂਜਾ ਸਥਾਨ, ਇੰਡੀਆਨ ਆਰਕੈਸਟਰਾ, ਫੋਕ ਆਰਕੈਸਟਰਾ, ਕਲੀ, ਲੋਕ-ਗੀਤ, ਲੇਖ-ਲਿਖਣ, ਪੋਸਟਰ-ਮੇਕਿੰਗ ਕਾਰਟੂਨਿੰਗ ਅਤੇ ਐਲੋਕੇਸ਼ਨ ਵਿੱਚ ਤੀਜਾ ਸਥਾਨ ਪ੍ਰਾਪਤ ਕੀਤਾ। ਵਿਅਕਤੀਗਤ ਇਨਾਮਾਂ ਵਿੱਚ ਸ਼ਬਦ (ਕਿਰਨਦੀਪ ਕੌਰ) ਅਤੇ ਫੋਕ ਆਰਕੈਸਟਰਾ (ਸਮੀਰ) ਨੇ ਪਹਿਲਾ ਸਥਾਨ, ਵਾਰ ਗਾਇਨ (ਮਨਜੋਤ ਕੌਰ) ਦੂਜਾ ਸਥਾਨ, ਗਰੁੱਪ ਸੌਂਗ (ਮਨਜੋਤ ਕੌਰ), ਇੰਡੀਅਨ ਆਰਕੈਸਟਰਾ (ਜਸ਼ਨਪ੍ਰੀਤ ਸਿੰਘ) ਅਤੇ ਕਵੀਸ਼ਰੀ ਵਿੱਚ (ਮਨਜੋਤ ਕੌਰ) ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਹਨਾਂ ਵਿੱਚੋਂ ਅੰਤਰ-ਜ਼ੋਨਲ ਮੁਕਾਬਲਿਆਂ ਵਿੱਚ ਗਰੁੱਪ-ਸੌਂਗ ਦੀ ਟੀਮ ਯੂਨੀਵਰਸਿਟੀ ਦੇ ਅੰਤਰ-ਜ਼ੋਨਲ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਜਾ ਰਹੀ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਦੇ ਇੰਚਾਰਜ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਅੰਤਰ ਯੁਵਕ ਮੇਲੇ ਵਿੱਚ ਭਾਗ ਲੈਣ ਜਾ ਰਹੇ ਵਿਦਿਆਰਥੀਆਂ ਨੂੰ ਸ਼ੁੱਭ-ਇਛਾਵਾਂ ਦਿੱਤੀਆਂ। ਇਸ ਮੌਕੇ ਕਾਲਜ ਦਾ ਸਮੂਹ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated