Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਟਾਲਾ ਵਿੱਚ 10 ਕਰੋੜ ਦੀ ਲਾਗਤ ਨਾਲ ਬਣਿਆ ਨਵਾਂ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ,ਨਾਗਰਿਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ ਸਾਰੀਆਂ ਪ੍ਰਸ਼ਾਸਕੀ ਸੇਵਾਵਾਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬਟਾਲਾ ਵਿੱਚ 10 ਕਰੋੜ ਦੀ ਲਾਗਤ ਨਾਲ ਬਣਿਆ ਨਵਾਂ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ,ਨਾਗਰਿਕਾਂ ਨੂੰ ਇੱਕੋ ਛੱਤ ਹੇਠ ਮਿਲਣਗੀਆਂ ਸਾਰੀਆਂ ਪ੍ਰਸ਼ਾਸਕੀ ਸੇਵਾਵਾਂ

ਬਟਾਲਾ (ਗੁਰਦਾਸਪੁਰ), 8 ਨਵੰਬਰ: (ਅਵਿਨਾਸ਼ ਸ਼ਰਮਾ)

: ਇੱਕ ਹੋਰ ਮਹੱਤਵਪੂਰਨ ਨਾਗਰਿਕ ਕੇਂਦਰਿਤ ਪਹਿਲਕਦਮੀ ਤਹਿਤ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ। ਇਸ ਪ੍ਰੋਜੈਕਟ ਦਾ ਉਦੇਸ਼ ਨਾਗਰਿਕਾਂ ਨੂੰ ਇੱਕੋ ਛੱਤ ਹੇਠ ਸਾਰੀਆਂ ਆਮ ਪ੍ਰਸ਼ਾਸਕੀ ਸੇਵਾਵਾਂ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਤਹਿਸੀਲ ਕੰਪਲੈਕਸ 4 ਜਨਵਰੀ 2024 ਨੂੰ ਰੱਖੇ ਨੀਂਹ ਪੱਥਰ ਤੋਂ ਬਾਅਦ ਕੇਵਲ ਕੁਝ ਮਹੀਨਿਆਂ ਵਿੱਚ ਤਿਆਰ ਹੋਇਆ ਹੈ। ਇਹ ਇੱਕ ਏਕੜ ਤੇ ਸਾਢੇ ਪੰਜ ਕਨਾਲ ਦੇ ਖੇਤਰ ਵਿੱਚ ਬਣਿਆ ਹੈ, ਜਿਸ ਵਿੱਚ ਐਸ.ਡੀ.ਐਮ., ਤਹਿਸੀਲਦਾਰ, ਕਾਨੂੰਨਗੋ, ਪਟਵਾਰੀ ਦਫ਼ਤਰਾਂ ਦੇ ਨਾਲ ਇੱਕ ਨਾਗਰਿਕ ਸੇਵਾ ਕੇਂਦਰ, ਅਤਿ-ਆਧੁਨਿਕ ਈ-ਰਜਿਸਟਰੀ ਦਫ਼ਤਰ, ਲਿਫ਼ਟ ਅਤੇ ਬੈਠਣ ਦੀ ਆਰਾਮਦਾਇਕ ਸਹੂਲਤ ਮੌਜੂਦ ਹੈ।

ਉਨ੍ਹਾਂ ਦੱਸਿਆ ਕਿ 314 ਪਿੰਡਾਂ ਦੇ ਲੋਕ ਹੁਣ ਇੱਕੋ ਛੱਤ ਹੇਠ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਣਗੇ। ਇਸ ਤਹਿਸੀਲ ਦੇ ਅਧੀਨ ਬਟਾਲਾ ਸਬ-ਡਵੀਜ਼ਨ ਦੇ ਨਾਲ ਵਿਧਾਨ ਸਭਾ ਹਲਕੇ ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ ਸਾਹਿਬ, ਡੇਰਾ ਬਾਬਾ ਨਾਨਕ ਅਤੇ ਕਾਹਨੂੰਵਾਨ ਦੇ ਕੁਝ ਪਿੰਡ ਆਉਂਦੇ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵਾਂ ਕੰਪਲੈਕਸ ਜੁਡੀਸ਼ੀਅਲ ਕੰਪਲੈਕਸ ਅਤੇ ਪੁਲਿਸ ਲਾਈਨ ਦੇ ਨੇੜੇ ਬਣਿਆ ਹੋਣ ਕਾਰਨ ਲੋਕਾਂ ਦੇ ਪ੍ਰਸ਼ਾਸਕੀ ਕੰਮ ਹੋਰ ਆਸਾਨ ਹੋ ਜਾਣਗੇ।

ਪੰਜਾਬ ਯੂਨੀਵਰਸਿਟੀ ‘ਤੇ ਭਾਜਪਾ ਦੀ ਦਖ਼ਲਅੰਦਾਜ਼ੀ ਕਦੇ ਸਵੀਕਾਰ ਨਹੀਂ ਕੀਤੀ ਜਾਵੇਗੀ — ਮਾਨ

ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਵਿੱਚ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਵਿੱਚ “ਪਿਛਲੇ ਦਰਵਾਜ਼ੇ ਰਾਹੀਂ ਦਾਖਲ ਹੋਣ” ਦੀ ਕੋਸ਼ਿਸ਼ਾਂ ਹੋ ਰਹੀਆਂ ਹਨ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸਾਡੇ ਸੂਬੇ ਦੀ ਭਾਵਨਾਤਮਕ, ਸੱਭਿਆਚਾਰਕ ਤੇ ਸਾਹਿਤਕ ਵਿਰਾਸਤ ਦਾ ਹਿੱਸਾ ਹੈ ਅਤੇ ਇਸ ਦੇ ਵਜੂਦ ਨਾਲ ਛੇੜਛਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਭਾਜਪਾ ਪੰਜਾਬ ਵਿਰੋਧੀ ਮਾਨਸਿਕਤਾ ਨਾਲ ਪੀੜਤ ਹੈ, ਜੋ ਸੂਬੇ ਨੂੰ ਬਰਬਾਦ ਕਰਨ ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪੰਜਾਬ ਦੀਆਂ ਝਾਕੀਆਂ ਨੂੰ ਆਜ਼ਾਦੀ ਦਿਵਸ ਅਤੇ ਗਣਤੰਤਰ ਦਿਵਸ ਸਮਾਰੋਹਾਂ ਵਿੱਚ ਹਿੱਸਾ ਲੈਣ ਤੋਂ ਰੋਕਿਆ ਜਾਣਾ ਇਸ ਮਾਨਸਿਕਤਾ ਦਾ ਸਪੱਸ਼ਟ ਉਦਾਹਰਨ ਹੈ।

ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਲਈ 70 ਕਰੋੜ ਦੇ ਵਿਕਾਸ ਪ੍ਰੋਜੈਕਟ

ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ 140 ਕਸਬਿਆਂ ਅਤੇ ਪਿੰਡਾਂ ਦੇ ਵਿਕਾਸ ਲਈ 70 ਕਰੋੜ ਰੁਪਏ ਖਰਚ ਰਹੀ ਹੈ। ਇਸ ਦੇ ਤਹਿਤ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਤੇ ਹੋਰ ਸਮਾਗਮ ਆਯੋਜਿਤ ਕੀਤੇ ਜਾਣਗੇ।

ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਚਿੰਤਾ ਦਾ ਵਿਸ਼ਾ — ਮਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਕਮਿਸ਼ਨ ਦੀ ਘਟਦੀ ਭਰੋਸੇਯੋਗਤਾ ਲੋਕਤੰਤਰ ਲਈ ਖ਼ਤਰਾ ਹੈ। ਜੇਕਰ ਕੋਈ ਰਾਜਨੀਤਿਕ ਪਾਰਟੀ ਈਵੀਐਮ ਜਾਂ ਵੋਟ ਚੋਰੀ ਬਾਰੇ ਸਵਾਲ ਉਠਾਉਂਦੀ ਹੈ, ਤਾਂ ਚੋਣ ਕਮਿਸ਼ਨ ਨੂੰ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ, ਪਰ ਅਫ਼ਸੋਸ ਹੈ ਕਿ ਇਹ ਮੌਨ ਧਾਰਣ ਕਰਕੇ ਭਾਜਪਾ ਦੇ ਬੁਲਾਰੇ ਵਾਂਗ ਕੰਮ ਕਰ ਰਹੀ ਹੈ।

ਸਰਕਾਰੀ ਨੌਕਰੀਆਂ, ਸਿੱਖਿਆ, ਸਿਹਤ ਤੇ ਬਿਜਲੀ ਖੇਤਰ ਵਿੱਚ ਇਨਕਲਾਬੀ ਬਦਲਾਅ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 58,000 ਤੋਂ ਵੱਧ ਯੋਗ ਨੌਜਵਾਨਾਂ ਨੂੰ ਨਿਰੋਲ ਮੈਰਿਟ ‘ਤੇ ਨੌਕਰੀਆਂ ਦਿੱਤੀਆਂ ਹਨ। ਸੜਕ ਸੁਰੱਖਿਆ ਫੋਰਸ ਬਣਾਉਣ ਨਾਲ ਹਾਦਸਿਆਂ ਵਿੱਚ ਮੌਤਾਂ ਦੀ ਗਿਣਤੀ 48 ਫੀਸਦ ਘਟੀ ਹੈ। ਸਕੂਲ ਆਫ਼ ਐਮੀਨੈਂਸਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼, ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਦਿੱਤੇ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਜੋ ਜਲਦੀ ਹੀ 1,000 ਪਾਰ ਕਰਨਗੇ, ਜਿਨ੍ਹਾਂ ਰਾਹੀਂ ਹੁਣ ਤੱਕ ਲਗਭਗ 2 ਕਰੋੜ ਲੋਕਾਂ ਨੂੰ ਮੁਫ਼ਤ ਦਵਾਈ ਮਿਲੀ ਹੈ। ਇਸ ਤੋਂ ਇਲਾਵਾ, ਸੂਬੇ ਦੇ 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ 19 ਟੋਲ ਪਲਾਜ਼ੇ ਬੰਦ ਹੋਣ ਨਾਲ ਹਰ ਰੋਜ਼ 67 ਲੱਖ ਰੁਪਏ ਦੀ ਬਚਤ ਹੋ ਰਹੀ ਹੈ।

ਬਟਾਲਾ ਲਈ ਵੱਡੀ ਸੌਗਾਤ — ਸ਼ੈਰੀ ਕਲਸੀ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

ਇਸ ਮੌਕੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਤੇ ਬਟਾਲਾ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਨਵਾਂ ਤਹਿਸੀਲ ਕੰਪਲੈਕਸ ਬਟਾਲਾ ਅਤੇ ਆਸ-ਪਾਸ ਦੇ ਪਿੰਡਾਂ ਲਈ ਵੱਡੀ ਸੌਗਾਤ ਹੈ। ਇਸ ਨਾਲ ਲੋਕਾਂ ਨੂੰ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠ ਮਿਲਣ ਨਾਲ ਸੁਵਿਧਾ ਤੇ ਸਮਾਂ ਦੋਵਾਂ ਦੀ ਬਚਤ ਹੋਵੇਗੀ।

ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ, ਐਡਵੋਕੇਟ ਅਮਰਪਾਲ ਸਿੰਘ, ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ, ਐਸ.ਐਸ.ਪੀ. ਸੁਹੇਲ ਕਾਸਿਮ ਮੀਰ, ਡਾ. ਹਰਜਿੰਦਰ ਸਿੰਘ ਬੇਦੀ, ਹਲਕਾ ਇੰਚਾਰਜ ਰਮਨ ਬਹਿਲ, ਬਲਬੀਰ ਸਿੰਘ ਪਨੂੰ, ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਸਮਸ਼ੇਰ ਸਿੰਘ, ਜੋਬਨ ਰੰਧਾਵਾ, ਅੰਮਿਤ ਕਲਸੀ, ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ. ਆਦਿੱਤਿਆ ਗੁਪਤਾ, ਚੇਅਰਮੈਨ ਯਸ਼ਪਾਲ ਚੌਹਾਨ, ਮਾਨਿਕ ਮਹਿਤਾ, ਭਾਰਤ ਭੂਸ਼ਣ ਸ਼ਰਮਾ, ਬਲਜੀਤ ਸਿੰਘ, ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਡਾ. ਕੇ.ਜੇ. ਸਿੰਘ, ਵਿੱਕੀ ਚੌਹਾਨ, ਪ੍ਰਧਾਨ ਵੀਨੂੰ ਕਾਹਲੋਂ ਤੇ ਜਿਲ੍ਹਾ ਮੀਡੀਆ ਇੰਚਾਰਜ ਮੁਖਦੇਵ ਸਿੰਘ ਆਲੋਵਾਲ ਸਮੇਤ ਹੋਰ ਹਸਤੀਆਂ ਮੌਜੂਦ

error: copy content is like crime its probhihated