Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਹੜ੍ਹ ਪੀੜਤਾਂ ਦੀ ਮਦਦ ਲਈ ਸਿਆਟਲ (ਅਮਰੀਕਾ) ਤੋਂ ਪਹੁੰਚੇ ਸਮਾਜ ਸੇਵੀ ਪਿੰਟੂ ਬਾਠ,ਘਰ ਬਣਾਉਣ,ਪਸ਼ੂਆਂ ਲਈ ਚਾਰਾ ਤੇ ਆਹਾਰ ਮੁਹੱਈਆ ਕਰਵਾਉਣ ਦਾ ਐਲਾਨ

ਹੜ੍ਹ ਪੀੜਤਾਂ ਦੀ ਮਦਦ ਲਈ ਸਿਆਟਲ (ਅਮਰੀਕਾ) ਤੋਂ ਪਹੁੰਚੇ ਸਮਾਜ ਸੇਵੀ ਪਿੰਟੂ ਬਾਠ,ਘਰ ਬਣਾਉਣ,ਪਸ਼ੂਆਂ ਲਈ ਚਾਰਾ ਤੇ ਆਹਾਰ ਮੁਹੱਈਆ ਕਰਵਾਉਣ ਦਾ ਐਲਾਨ

ਬਟਾਲਾ, 8 ਨਵੰਬਰ (ਅਵਿਨਾਸ਼ ਸ਼ਰਮਾ):

: ਜ਼ਿਲ੍ਹਾ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਡੇਰਾ ਬਾਬਾ ਨਾਨਕ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਪਹੁੰਚਾਉਣ ਦੇ ਉਦੇਸ਼ ਨਾਲ ਸਿਆਟਲ (ਯੂ.ਐਸ.ਏ.) ਤੋਂ ਆਏ ਉੱਘੇ ਪ੍ਰਵਾਸੀ ਭਾਰਤੀ ਤੇ ਸਮਾਜ ਸੇਵੀ ਸ਼ਖਸ਼ੀਅਤ ਪਿੰਟੂ ਬਾਠ, ਪ੍ਰਧਾਨ ਸਰਬੱਤ ਦਾ ਭਲਾ ਚੈਰੀਟੇਬਲ ਟਰਸਟ ਸਿਆਟਲ ਯੂ.ਐਸ.ਏ., ਵੱਲੋਂ ਰਾਹਤ ਸਮੱਗਰੀ ਵੰਡ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਇਹ ਮੁਹਿੰਮ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਤੇ ਦੁਬਈ ਦੇ ਪ੍ਰਸਿੱਧ ਸਿੱਖ ਉਦਯੋਗਪਤੀ ਡਾ. ਐਸ.ਪੀ. ਸਿੰਘ ਉਬਰਾਏ ਦੀ ਪ੍ਰੇਰਨਾ ਤੇ ਸਹਿਯੋਗ ਨਾਲ, ਸਿਆਟਲ ਦੀ ਸੰਗਤ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਗੁਰਦਾਸਪੁਰ ਟਰੱਸਟ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ, ਜਨਰਲ ਸੈਕਟਰੀ ਰਜਿੰਦਰ ਸਿੰਘ ਹੈਪੀ ਤੇ ਹੋਰ ਮੈਂਬਰ ਵੀ ਮੌਜੂਦ ਸਨ।

ਪਿੰਟੂ ਬਾਠ ਨੇ ਡੇਰਾ ਬਾਬਾ ਨਾਨਕ ਦੇ ਕਈ ਪਿੰਡਾਂ ਵਿੱਚ ਹੜ੍ਹ ਪੀੜਤ ਪਸ਼ੂ ਪਾਲਕਾਂ ਨੂੰ ਵੱਡੇ ਪੱਧਰ ’ਤੇ ਪਸ਼ੂਆਂ ਲਈ ਸੁੱਕਾ ਚਾਰਾ ਵੰਡਿਆ ਅਤੇ 50 ਤੋਂ ਵੱਧ ਗਰੀਬ ਪਰਿਵਾਰਾਂ ਦੇ ਨਵੇਂ ਘਰ ਬਣਾਉਣ ਦਾ ਵਾਅਦਾ ਕੀਤਾ। ਇਸ ਤੋਂ ਇਲਾਵਾ, ਉਨ੍ਹਾਂ ਨੇ ਪਸ਼ੂਆਂ ਦੇ ਪੌਸ਼ਟਿਕ ਆਹਾਰ ਲਈ 10 ਲੱਖ ਰੁਪਏ ਦੀ ਸਹਾਇਤਾ ਦਾ ਐਲਾਨ ਵੀ ਕੀਤਾ।

ਡਾ. ਐਸ.ਪੀ. ਸਿੰਘ ਉਬਰਾਏ ਦੇ ਫੈਸਲੇ ਅਨੁਸਾਰ ਟਰੱਸਟ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਦੇ ਗਰੀਬ ਪਰਿਵਾਰਾਂ ਦੀਆਂ ਧੀਆਂ ਦੇ ਆਨੰਦ ਕਾਰਜ (ਵਿਆਹ) ਵੀ ਕਰਵਾਏ ਜਾਣਗੇ। ਇਸ ਪ੍ਰਯਾਸ ਅਧੀਨ ਨਵ-ਵਿਆਹੁਤਾ ਧੀਆਂ ਨੂੰ ਘਰੇਲੂ ਵਰਤੋਂ ਵਾਲਾ ਜਰੂਰੀ ਸਾਜੋ-ਸਾਮਾਨ ਵੀ ਦਿੱਤਾ ਜਾਵੇਗਾ।

ਇਸ ਮੌਕੇ ਐਸ.ਡੀ.ਐਮ. ਡੇਰਾ ਬਾਬਾ ਨਾਨਕ ਡਾ. ਅਦਿਤਿਆ ਸ਼ਰਮਾ (ਆਈ.ਏ.ਐਸ.), ਤਹਿਸੀਲਦਾਰ ਲਸ਼ਮਣ ਸਿੰਘ, ਬੀ.ਡੀ.ਪੀ.ਓ. ਅਮਨਦੀਪ ਕੌਰ, ਡੀ.ਐਸ.ਪੀ. ਜੋਗਾ ਸਿੰਘ, ਸੀਨੀਅਰ ਵੈਟਰਨਰੀ ਅਫਸਰ ਡਾ. ਗੁਰਦੇਵ ਸਿੰਘ, ਡਾ. ਜੀਵਨਜੋਤ ਸਿੰਘ, ਡਾ. ਬਲਵਿੰਦਰ ਸਿੰਘ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ।

ਅਧਿਕਾਰੀਆਂ ਵੱਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਅਤੇ ਸਿਆਟਲ ਤੋਂ ਆਏ ਸਮਾਜ ਸੇਵੀ ਪਿੰਟੂ ਬਾਠ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਟਰੱਸਟ ਵੱਲੋਂ ਡਾ. ਉਬਰਾਏ ਦੀ ਰਹਿਨੁਮਾਈ ਹੇਠ ਹੜ੍ਹ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਕੀਤਾ ਜਾ ਰਿਹਾ ਕੰਮ ਬਹੁਤ ਹੀ ਸ਼ਲਾਘਾਯੋਗ ਤੇ ਪ੍ਰੇਰਣਾਦਾਇਕ ਹੈ।

ਐਸ.ਡੀ.ਐਮ. ਡਾ. ਅਦਿਤਿਆ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨਾਲ ਸੰਯੁਕਤ ਤੌਰ ’ਤੇ ਲੋਕ ਭਲਾਈ ਦੇ ਕੰਮਾਂ ਵਿੱਚ ਸਹਿਯੋਗ ਕਰੇਗਾ, ਤਾਂ ਜੋ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਹੋਰ ਰਾਹਤ ਦਿੱਤੀ ਜਾ ਸਕੇ।

error: copy content is like crime its probhihated