Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਟਾਂਡਾ ਢੋਲਵਾਹਾ ਰੋੜ ਦਾ ਕੰਮ ਕਰੀਬ 1 ਸਾਲ ਤੱਕ ਵੀ ਪੂਰਾ ਨਹੀਂ ਹੋਇਆ,ਲੋਕਾਂ ਦੀ ਪਰੇਸ਼ਾਨੀ ਦਾ ਸਬੱਬ ਬਣਿਆ

ਟਾਂਡਾ ਢੋਲਵਾਹਾ ਰੋੜ ਦਾ ਕੰਮ ਕਰੀਬ 1 ਸਾਲ ਤੱਕ ਵੀ ਪੂਰਾ ਨਹੀਂ ਹੋਇਆ,ਲੋਕਾਂ ਦੀ ਪਰੇਸ਼ਾਨੀ ਦਾ ਸਬੱਬ ਬਣਿਆ

ਗੜ੍ਹਦੀਵਾਲਾ 9 ਨਵੰਬਰ (ਪ੍ਰਾਈਮ ਪੰਜਾਬ ਟਾਈਮਜ਼) 

:  ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਟਾਂਡਾ ਤੋਂ ਢੋਲਵਾਹਾ ਸੜਕ ਦੇ ਅਪਗਰੇਡਿੰਗ ਦਾ ਕੰਮ, ਲੰਬਾਈ 22.85 ਕਿਲੋ ਮੀਟਰ,ਜਿਸਦਾ ਉਦਘਾਟਨ 26 ਨਵੰਬਰ 2004 ਨੂੰ ਐਮਪੀ ਰਾਜਕੁਮਾਰ,ਸਹਿਕਾਰਤਾ ਮੰਤਰੀ ਡਾਕਟਰ ਰਵਜੋਤ ਸਿੰਘ ਤੇ ਵਿਧਾਇਕ ਟਾਂਡਾ ਜਸਬੀਰ ਸਿੰਘ ਰਾਜਾ ਵਲੋਂ ਕੀਤਾ ਗਿਆ ਸੀ। ਇਸ ਕੰਮ ਦੇ ਬਹੁਤ ਹੀ ਧੀਮੀ ਸਪੀਡ ਨਾਲ ਚੱਲਣ ਤੇ ਲੋਕਾਂ ਦੀ ਪਰੇਸ਼ਾਨੀ ਦਾ ਸਬੱਬ ਬਣਿਆ ਹੋਇਆ ਹੈ। ਅਜੇ ਤੱਕ ਸੜਕ ਤੇ ਬਣੀਆਂ ਪੁਲੀਆਂ ਦੁਆਲੇ ਸੜਕ ਤਾਂ ਕੀ ਬਣਨੀ ਸੀ ਅਜੇ ਤੱਕ ਪੁਲੀਆਂ ਦੁਆਲੇ ਮਿੱਟੀ ਨਹੀਂ ਪਈ। ਸਥਾਨਕ ਲੋਕਾਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਪੰਜਾਬ ਦੇ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਹੈ ?

ਜਦੋਂ ਪ੍ਰੈਸ ਵਾਲਿਆਂ ਨੇ ਪੀ ਡਬਲਿਊ ਡੀ ਅਧਿਕਾਰੀਆਂ ਨਾਲ ਇਹ ਸੜਕ ਦੀ ਧੀਮੀ ਰਿਪੇਅਰ ਬਾਰੇ ਗੱਲ ਕਰਨੀ ਚਾਹੀ ਤਾਂ ਉਹਨਾਂ ਨੇ ਫੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ ।ਲੋਕਾਂ ਦੀ ਮੰਗ ਹੈ ਕਿ ਸੜਕ ਦੀ ਰਿਪੇਅਰ ਦਾ ਕੰਮ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ ਤਾਂ ਕਿ ਵਾਹਨ ਚਾਲਕ ਸਹੀ ਆਵਾਜਾਈ ਦੀ ਸਹੂਲਤ ਮਾਣ ਸਕਣ।