Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਮੈਥਮੈਟਿਕਲ ਸੁਸਾਇਟੀ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ ਗਏ

ਮੈਥਮੈਟਿਕਲ ਸੁਸਾਇਟੀ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਏ ਗਏ

ਗੜ੍ਹਦੀਵਾਲਾ 10 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਗਣਿਤ ਵਿਭਾਗ ਦੀ ਰਾਮਾਨੁਜਨ ਮੈਥਮੈਟਿਕਲ ਸੋਸਾਇਟੀ ਵੱਲੋਂ ‘ਗਣਿਤ ਦੀ ਮਹੱਤਤਾ’ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਗਣਿਤ ਪ੍ਰਤੀ ਰੁਝਾਨ ਅਤੇ ਰਚਨਾਤਮਕਤਾ ਨੂੰ ਉਤਸ਼ਾਹਿਤ ਕਰਨਾ ਸੀ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿੱਚ ਵਿਗਿਆਨਕ ਸੋਚ ਨੂੰ ਵਧਾਉਂਦੇ ਹਨ। ਗਣਿਤ ਵਿਭਾਗ ਦੇ ਮੁਖੀ ਮੈਡਮ ਗੁਰਪ੍ਰੀਤ ਕੌਰ ਨੇ ਵੀ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭ ਕਾਮਨਾਵਾਂ ਪ੍ਰਗਟ ਕੀਤੀਆਂ। ਇਨ੍ਹਾਂ ਮੁਕਾਬਲਿਆਂ ਵਿੱਚ ਮਨਜੋਤ ਕੌਰ (ਬੀ.ਐੱਸ-ਸੀ. ਸਮੈਸਟਰ-ਤੀਜਾ) ਨੇ ਪਹਿਲਾ ਸਥਾਨ, ਸੁਖਮਨਜੋਤ ਕੌਰ (ਬੀ.ਐੱਸ-ਸੀ. ਸਮੈਸਟਰ-ਪਹਿਲਾ) ਨੇ ਦੂਜਾ ਸਥਾਨ ਅਤੇ ਅਰੁਣ ਕੁਮਾਰ ਨੇ ਤੀਜਾ ਸਥਾਨ ਜਿੱਤਿਆ। ਮੁਕਾਬਲੇ ਦੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗਣਿਤ ਵਿਭਾਗ ਦੇ ਮੈਡਮ ਦਲਜੀਤ ਕੌਰ, ਮੈਡਮ ਸਿਮਰਨਦੀਪ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated