Prime Punjab Times

Latest news
*ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ 'ਤੇ ਕੇਂਦਰ ਦੀ ਤਰਜ਼ 'ਤੇ ਕਰਮਚਾਰੀਆਂ ਨੂੰ ਦਿੱਤਾ ਜਾਵੇਗਾ ਡੀਏ : ਸੰਜੀਵ ਮਨਹਾਸ* NSS ਵੱਲੋ ਸਵੈ-ਇੱਛਿਕ ਖ਼ੂਨਦਾਨ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਲੈਕਚਰ KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ...
ADVERTISEMENT
You are currently viewing -ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ-

-ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ-

ਹੁਸ਼ਿਆਰਪੁਰ, 10 ਨਵੰਬਰ (ਪ੍ਰਾਈਮ ਪੰਜਾਬ ਟਾਈਮਜ਼) 

–ਸ਼ਹੀਦੀ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਨੂੰ ਲੈ ਕੇ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ : ਆਸ਼ਿਕਾ ਜੈਨ

–ਡਿਪਟੀ ਕਮਿਸ਼ਨਰ ਨੇ ਸਵਾਗਤ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ, ਸਾਰੇ ਵਿਭਾਗਾਂ ਨੂੰ ਦਿੱਤੇ ਸਖ਼ਤ ਨਿਰਦੇਸ਼

: ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਸਾਲ ਨੂੰ ਸਮਰਪਿਤ ਨਗਰ ਕੀਰਤਨ ਦੇ ਸਵਾਗਤ ਦੀਆਂ ਤਿਆਰੀਆਂ ਸਬੰਧੀ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਇਕ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ, ਜਦਕਿ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀਨਗਰ ਤੋਂ ਸ਼ੁਰੂ ਹੋਇਆ ਇਹ ਨਗਰ ਕੀਰਤਨ 21 ਨਵੰਬਰ ਨੂੰ ਪਠਾਨਕੋਟ ਰਾਹੀਂ ਹੁਸ਼ਿਆਰਪੁਰ ਜ਼ਿਲ੍ਹੇ ਦੀ ਸਰਹੱਦ ਵਿੱਚ ਦਾਖ਼ਲ ਹੋਵੇਗਾ। ਇਹ ਮੁਕੇਰੀਆਂ ਅਤੇ ਦਸੂਹਾ ਮਾਰਗ ਤੋਂ ਹੁੰਦੇ ਹੋਏ ਗੁਰਦੁਆਰਾ ਖੇੜਾ ਪਹੁੰਚੇਗਾ। ਇਥੇ ਇਸ ਦਾ ਰਾਤ ਰੁਕਣ ਦਾ ਪ੍ਰੋਗਰਾਮ ਹੈ। ਅਗਲੇ ਦਿਨ 22 ਨਵੰਬਰ ਨੂੰ ਨਗਰ ਕੀਰਤਨ ਭੂੰਗਾ ਅਤੇ ਹਰਿਆਣਾ ਤੋਂ ਹੋ ਕੇ ਹੁਸ਼ਿਆਰਪੁਰ ਸ਼ਹਿਰ ਪਹੁੰਚੇਗਾ, ਜਿਥੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਨੂੰ ਸ਼ਾਨਦਾਰ ਗਾਰਡ ਆਫ਼ ਆਨਰ ਦਿੱਤਾ ਜਾਵੇਗਾ। ਇਸ ਤੋਂ ਬਾਅਦ ਨਗਰ ਕੀਰਤਨ ਚੱਬੇਵਾਲ, ਮਾਹਿਲਪੁਰ, ਸੈਲਾ ਖੁਰਦ ਅਤੇ ਗੜ੍ਹਸ਼ੰਕਰ ਤੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਵੇਗਾ।

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਗਰ ਕੀਰਤਨ ਦੇ ਪੂਰੇ ਮਾਰਗ ‘ਤੇ ਸਫਾਈ ਵਿਵਸਕਾ, ਲੰਗਰ ਸੇਵਾ, ਪੀਣ ਵਾਲੇ ਪਾਣੀ, ਫੁੱਲਾਂ ਦੀ ਵਰਖਾ ਅਤੇ ਹੋਰ ਸਹੂਲਤਾਂ ਦੀਆਂ ਸਮੂਚੀਆਂ ਤਿਆਰੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ। ਉਨ੍ਹਾਂ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਨਿਰਦੇਸ਼ ਦਿੱਤੇ ਕਿ ਉਹ ਨਗਰ ਕੌਂਸਲਾਂ, ਗੁਰੂਦੁਆਰਾ ਪ੍ਰਬੰਧਕ ਕਮੇਟੀਆਂ, ਮਾਰਕੀਟ ਐਸੋਸੀਏਸ਼ਨਾਂ, ਸਰਪੰਚਾਂ ਅਤੇ ਹੋਰ ਪਤਵੰਤੇ ਵਿਅਕਤੀਆਂ ਨਾਲ ਤਾਲਮੇਲ ਮੀਟਿੰਗਾਂ ਦਾ ਆਯੋਜਨ ਕਰਕੇ ਸਾਰੇ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕਰਕੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੂਚਿਤ ਕਰਨ।

ਇਸ ਮੌਕੇ ਐਸ.ਐਸ.ਪੀ ਸੰਦੀਪ ਕੁਮਾਰ ਮਲਿਕ ਨੇ ਸੁਰੱਖਿਆ ਅਤੇ ਟ੍ਰੈਫਿਕ ਵਿਵਸਥਾ ਦੀ ਵਿਸਥਾਰਪੂਰਵਕ ਸਮੀਖਿਆ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਬੀਰ ਕੌਰ ਭੁੱਲਰ, ਐਸ.ਪੀ ਮੇਜਰ ਸਿੰਘ, ਐਸ.ਪੀ ਮਨਪ੍ਰੀਤ ਸ਼ੀਮਾਰ, ਐਸ.ਡੀ.ਐਮ ਹੁਸ਼ਿਆਰਪੁਰ ਗੁਰਸਿਮਰਨਜੀਤ ਕੌਰ, ਐਸ.ਡੀ.ਐਮ ਦਸੂਹਾ ਕੰਵਲਜੀਤ ਸਿੰਘ, ਐਸ.ਡੀ.ਐਮ ਮੁਕੇਰੀਆਂ ਅੰਕੁਸ਼  ਮਹੇਂਦਰ, ਐਸ.ਡੀ.ਐਮ ਸੰਜੀਵ ਕੁਮਾਰ, ਐਸ.ਡੀ.ਐਮ ਟਾਂਡਾ ਪਰਮਪ੍ਰੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।