Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing KMS ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਵਿਭਾਗ ਦੀਆਂ ਵਿਦਿਆਰਥਣਾਂ ਨੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀ ਮੈਰਿਟ ਸੂਚੀ 2025 ਵਿੱਚ ਸਥਾਨ ਹਾਸਲ ਕੀਤੇ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਵਿਭਾਗ ਦੀਆਂ ਵਿਦਿਆਰਥਣਾਂ ਨੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀ ਮੈਰਿਟ ਸੂਚੀ 2025 ਵਿੱਚ ਸਥਾਨ ਹਾਸਲ ਕੀਤੇ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 11 ਨਵੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ 2025 ਦੀ ਮੈਰਿਟ ਸੂਚੀ ਜਾਰੀ ਕੀਤੀ ਗਈ। ਇਸ ਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਹਮੇਸ਼ਾ ਦੀ ਤਰ੍ਹਾਂ ਕੇ.ਐਮ.ਐਸ ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਵਿਦਿਆਰਥਣਾਂ ਨੇ ਆਪਣਾ ਸਥਾਨ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀ ਮੈਰਿਟ ਸੂਚੀ ਸੈਸ਼ਨ 2025 ਵਿੱਚ ਹਾਸਿਲ ਕਰਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਕਾਲਜ ਦੇ ਨਾਲ ਨਾਲ ਇਲਾਕੇ ਦਾ ਨਾਮ ਰੌਸ਼ਨ ਕੀਤਾ। ਉਹਨਾਂ ਕਿਹਾ ਕਿ ਇਹ ਇਲਾਕੇ ਲਈ ਬਹੁਤ ਵੱਡੀ ਅਤੇ ਮਾਣ ਵਾਲੀ ਗੱਲ ਹੈ, ਕਿਉੰਕਿ ਇਹ ਇਲਾਕਾ ਕੇ.ਐਮ.ਐਸ ਕਾਲਜ ਤੋਂ ਪਹਿਲਾ ਤਕਨੀਕੀ ਸਿੱਖਿਆ ਤੋਂ ਵਾਂਝਾ ਸੀ, ਪਰ ਕੇ.ਐਮ.ਐਸ ਕਾਲਜ ਦੇ ਹੋਣ ਨਾਲ ਇਲਾਕੇ ਦੇ ਵਿਦਿਆਰਥੀ ਵੱਖ ਵੱਖ ਪ੍ਰੋਗਰਾਮਾਂ ਜਿਵੇਂ ਕਿ ਬੀ.ਸੀ.ਏ, ਬੀ.ਐਸ.ਸੀ ਆਈ.ਟੀ, ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ, ਬੀ.ਐਸ.ਸੀ ਮੈਡੀਕਲ ਲੈਬ ਸਾਇੰਸ, ਬੀ.ਬੀ.ਏ, ਬੀ.ਕੌਮ, ਐਮ.ਬੀ.ਏ, ਐਮ.ਐਸ.ਸੀ ਆਈ.ਟੀ, ਐਮ.ਸੀ.ਏ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ, ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ, ਐਮ.ਐਸ.ਸੀ ਬਾਇਓਕਮਿਸਟਰੀ ਅਤੇ ਪੀ.ਜੀ.ਡੀ.ਸੀ.ਏ ਪ੍ਰੋਗਰਾਮਾਂ ਵਿੱਚ ਦਾਖਲਾ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ। ਅਜਿਹੇ ਪ੍ਰੋਗਰਾਮਾਂ ਨੂੰ ਕਰਕੇ ਕੇ.ਐਮ.ਐਸ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਆਪਣੇ ਪੈਰਾਂ ਤੇ ਖੜੇ ਹੋ ਰਹੇ ਹਨ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਰਹੇ ਹਨ। ਯੂਨੀਵਰਸਿਟੀ ਦੀ ਸੈਸ਼ਨ 2025 ਦੀ ਮੈਰਿਟ ਸੂਚੀ ਵਿੱਚ ਕੇ.ਐਮ.ਐਸ ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ 2 ਵਿਦਿਆਰਥਣਾਂ ਨੇ ਆਪਣਾ ਸਥਾਨ ਹਾਸਲ ਕੀਤਾ, ਜਿਨ੍ਹਾਂ ਵਿੱਚ ਜਸਮੀਤ ਕੌਰ ਪੁੱਤਰੀ ਨਰਿੰਦਰ ਸਿੰਘ (ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਨੇ ਦੂਸਰਾ ਸਥਾਨ ਅਤੇ ਭਾਰਤੀ ਪੁੱਤਰੀ ਸੁਰਜੀਤ ਸਿੰਘ (ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ) ਨੇ ਨੌਵਾਂ ਸਥਾਨ ਹਾਸਲ ਕਰਕੇ ਆਪਣਾ, ਆਪਣੇ ਪਰਿਵਾਰ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ. ਡਾ. ਰਾਜੇਸ਼ ਕੁਮਾਰ ਵੱਲੋਂ ਕੋਆਰਡੀਨੇਟਰ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਅੱਗੇ ਵੱਧ ਕੇ ਕਾਮਯਾਬੀ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੇ ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਗੁਰਵੀਰ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ : ਕੇ.ਐਮ.ਐਸ ਕਾਲਜ ਦੇ ਮੰਜੁਲਾ ਸੈਣੀ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਹੋਣਹਾਰ ਵਿਦਿਆਰਥਣਾਂ।