Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ,ਬਾਣੀ ਅਤੇ ਸ਼ਹਾਦਤ’ ਵਿਸ਼ੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ,ਬਾਣੀ ਅਤੇ ਸ਼ਹਾਦਤ’ ਵਿਸ਼ੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ

ਗੜ੍ਹਦੀਵਾਲਾ 11 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਗੱਦੀ ਦਿਵਸ ਨੂੰ ਸਮਰਪਿਤ ਕਾਲਜ ਦੇ ਧਰਮ ਅਧਿਐਨ ਵਿਭਾਗ ਵੱਲੋਂ ‘ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ, ਬਾਣੀ ਅਤੇ ਸ਼ਹਾਦਤ’ ਵਿਸ਼ੇ ਉੱਪਰ ਇੱਕ ਰੋਜ਼ਾ ਸੈਮੀਨਾਰ ਦਾ ਹਾਈਬ੍ਰਿਡ ਮੋਡ ਵਿੱਚ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਗੁਰੂ ਜੀ ਦੀ ਬਾਣੀ ਅਤੇ ਸ਼ਹੀਦੀ ਦੇ ਆਦਰਸ਼ਾਂ ਪ੍ਰਤੀ ਜਾਣਕਾਰੀ ਪ੍ਰਦਾਨ ਕਰਕੇ ਪ੍ਰੇਰਨਾ ਦੇਣਾ ਸੀ। ਸੈਮੀਨਾਰ ਦੀ ਸ਼ੁਰੂਆਤ ਮੌਕੇ ਧਰਮ ਅਧਿਐਨ ਵਿਭਾਗ ਦੀ ਮੈਡਮ ਜਤਿੰਦਰ ਕੌਰ ਨੇ ਸੈਮੀਨਾਰ ਦੇ ਮਹੱਤਵ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਸੈਮੀਨਾਰ ਦੇ ਮੁੱਖ ਵਕਤਾ ਪ੍ਰੋ. ਸ਼ਾਮ ਸਿੰਘ ( ਸਾਬਕਾ ਪ੍ਰੋਫ਼ੈਸਰ, ਖ਼ਾਲਸਾ ਕਾਲਜ ਗੜ੍ਹਦੀਵਾਲਾ, ਪੰਜਾਬੀ ਵਿਭਾਗ) ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਗੁਰੂ ਤੇਗ ਬਹਾਦਰ ਜੀ ਦੀ ਬਾਣੀ ‘ਤੇ ਵਿਸਥਾਰ ਨਾਲ ਚਾਨਣ ਪਾਇਆ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਬਾਣੀ ਮਨੁੱਖੀ ਜੀਵਨ ਨੂੰ ਅਡੋਲਤਾ, ਸਹਿਨਸ਼ੀਲਤਾ ਅਤੇ ਆਤਮਿਕ ਸ਼ਾਂਤੀ ਵੱਲ ਪ੍ਰੇਰਿਤ ਕਰਦੀ ਹੈ।

ਇਸ ਸੈਮੀਨਾਰ ਵਿੱਚ ਵੱਖ-ਵੱਖ ਕਾਲਜਾਂ ਦੇ 25 ਅਧਿਆਪਕ ਸਾਹਿਬਾਨਾਂ ਨੇ ਆਨਲਾਈਨ ਤੇ ਆਫ਼ ਲਾਈਨ ਮੋਡ ਵਿੱਚ ਆਪਣੇ ਪੇਪਰ ਪੇਸ਼ ਕੀਤੇ। ਉਹਨਾਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਹਮੇਸ਼ਾ ਲਈ ਮਨੁੱਖਤਾ ਦੀ ਇਤਿਹਾਸਕ ਧਰੋਹਰ ਹੈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਪ੍ਰੋ. ਸ਼ਾਮ ਸਿੰਘ ਨੂੰ ਸਨਮਾਨਿਤ ਕਰਦਿਆਂ ਸੈਮੀਨਾਰ ਵਿੱਚ ਪੇਪਰ ਪੇਸ਼ ਕਰਨ ਵਾਲੇ ਵਿਦਵਾਨਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੀ ਬਾਣੀ ਵਿੱਚ ਦਰਸਾਏ ਗਿਆਨ ਤੇ ਆਚਰਣਿਕ ਸੁਨੇਹਾ ਅਪਣਾਉਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

error: copy content is like crime its probhihated