Prime Punjab Times

Latest news
ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ... DAV ਪਬਲਿਕ ਸਕੂਲ ਗੜਦੀਵਾਲਾ ਦੇ ਸੀ.ਬੀ.ਐਸ.ਈ ਬੋਰਡ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਖ਼ਾਲਸਾ ਕਾਲਜ ਵਿਖੇ 'ਭਾਰਤੀ ਗਿਆਨ ਪ੍ਰਣਾਲੀ' ਤਹਿਤ ਗਣਿਤ ਵਿਭਾਗ ਵੱਲੋਂ ਵਿਸ਼ੇਸ਼ ਲੈਕਚਰ ਕਰਵਾਇਆ ਗਿਆ KMS ਕਾਲਜ ਦੇ ਬੀ.ਸੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ – ਪ੍ਰਿੰਸੀਪਲ ਡਾ. ਮਾਨਵ ਸੈਣੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ADVERTISEMENT
You are currently viewing ਪੁਲਿਸ ਤੇ ਗੈਂਗਸਟਰ ਦੇ ਗੁਰਗੇ ਵਿਚਕਾਰ ਮੁਠਭੇੜ- ਗੋਲੀਬਾਰੀ ਦੌਰਾਨ ਗੁਰਗਾ ਜ਼ਖਮੀ, ਹਥਿਆਰ ਬਰਾਮਦ

ਪੁਲਿਸ ਤੇ ਗੈਂਗਸਟਰ ਦੇ ਗੁਰਗੇ ਵਿਚਕਾਰ ਮੁਠਭੇੜ- ਗੋਲੀਬਾਰੀ ਦੌਰਾਨ ਗੁਰਗਾ ਜ਼ਖਮੀ, ਹਥਿਆਰ ਬਰਾਮਦ

ਬਟਾਲਾ, 13 ਨਵੰਬਰ (ਅਵਿਨਾਸ਼ ਸ਼ਰਮਾ):

: ਬਟਾਲਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਗੈਂਗਸਟਰ ਦੇ ਸਾਥੀ ਤੋਂ ਹਥਿਆਰ ਬਰਾਮਦ ਕਰਨ ਦੌਰਾਨ ਪੁਲਿਸ ਤੇ ਗੁਰਗੇ ਵਿਚਕਾਰ ਮੁਠਭੇੜ ਹੋ ਗਈ। ਮੁਠਭੇੜ ਦੌਰਾਨ ਗੁਰਗੇ ਵੱਲੋਂ ਪੁਲਿਸ ਪਾਰਟੀ ਉੱਤੇ ਗੋਲੀ ਚਲਾਈ ਗਈ, ਜਿਸ ਦਾ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਮੁਕਾਬਲਾ ਕੀਤਾ। ਜਵਾਬੀ ਫਾਇਰ ਦੌਰਾਨ ਗੁਰਗਾ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ।

ਡੀ.ਐਸ.ਪੀ. ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਹਾਲ ਹੀ ਵਿੱਚ ਵਿਜੇ ਮਸੀਹ ਨਾਂ ਦੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਤੋਂ ਇਕ ਪਿਸਤੌਲ ਬਰਾਮਦ ਕੀਤੀ ਸੀ। ਪੁੱਛਗਿੱਛ ਦੌਰਾਨ ਉਸਨੇ ਖੁਲਾਸਾ ਕੀਤਾ ਕਿ ਉਹ ਮਲਕੀਤ ਸਿੰਘ ਉਰਫ਼ ਬੱਗੋ ਨੂੰ ਜਾਣਦਾ ਹੈ, ਜਿਸ ਕੋਲ ਵੀ ਗੈਰਕਾਨੂੰਨੀ ਹਥਿਆਰ ਮੌਜੂਦ ਹੈ। ਇਸ ਜਾਣਕਾਰੀ ਦੇ ਆਧਾਰ ਤੇ ਪੁਲਿਸ ਨੇ ਮਲਕੀਤ ਸਿੰਘ ਉਰਫ਼ ਬੱਗੋ ਨੂੰ ਵੀ ਗ੍ਰਿਫ਼ਤਾਰ ਕਰ ਲਿਆ।

ਡੀ.ਐਸ.ਪੀ. ਨੇ ਦੱਸਿਆ ਕਿ ਮਲਕੀਤ ਸਿੰਘ ਉਰਫ਼ ਬੱਗੋ ਗੈਂਗਸਟਰ ਅਮ੍ਰਿਤ ਦਾਲਤ ਅਤੇ ਜੱਗੂ ਭਗਵਾਨਪੁਰੀਆ ਦੇ ਗਰੁੱਪ ਨਾਲ ਜੁੜਿਆ ਹੋਇਆ ਹੈ। ਪੁੱਛਗਿੱਛ ਦੌਰਾਨ ਉਸਨੇ ਖੁਲਾਸਾ ਕੀਤਾ ਕਿ ਉਸਦੇ ਕੋਲ ਇੱਕ ਪਿਸਤੌਲ ਹੈ ਜੋ ਉਸਨੇ ਲਾਲੋਵਾਲ ਨੇੜੇ ਨਿਹਰ ਕਿਨਾਰੇ ਤੁੜੀ ਵਾਲੇ ਥਾਂ ਤੇ ਛੁਪਾਈ ਹੋਈ ਹੈ।

ਜਦੋਂ ਥਾਣਾ ਸੇਖਵਾਂ ਦੀ ਪੁਲਿਸ ਉਸਨੂੰ ਹਥਿਆਰ ਦੀ ਬਰਾਮਦਗੀ ਲਈ ਉਸ ਥਾਂ ਤੇ ਲੈ ਗਈ, ਤਾਂ ਅਚਾਨਕ ਬੱਗੋ ਨੇ ਪੁਲਿਸ ਪਾਰਟੀ ਉੱਤੇ ਦੋ ਗੋਲੀਆਂ ਚਲਾਈਆਂ। ਖੁਸ਼ਕਿਸਮਤੀ ਨਾਲ ਕੋਈ ਪੁਲਿਸ ਅਧਿਕਾਰੀ ਗੋਲੀ ਦਾ ਸ਼ਿਕਾਰ ਨਹੀਂ ਹੋਇਆ। ਪੁਲਿਸ ਨੇ ਤੁਰੰਤ ਜਵਾਬੀ ਕਾਰਵਾਈ ਕਰਦਿਆਂ ਫਾਇਰ ਕੀਤਾ ਜਿਸ ਦੌਰਾਨ ਇਕ ਗੋਲੀ ਬੱਗੋ ਦੀ ਟੰਗ ਵਿੱਚ ਲੱਗੀ। ਪੁਲਿਸ ਨੇ ਉਸਨੂੰ ਕਾਬੂ ਕਰਕੇ ਤੁਰੰਤ ਹਸਪਤਾਲ ਵਿੱਚ ਦਾਖਲ ਕਰਵਾਇਆ।

ਡੀ.ਐਸ.ਪੀ. ਸੰਜੀਵ ਕੁਮਾਰ ਨੇ ਦੱਸਿਆ ਕਿ ਮਲਕੀਤ ਸਿੰਘ ਉਰਫ਼ ਬੱਗੋ ਉੱਤੇ ਕਈ ਗੰਭੀਰ ਮਾਮਲੇ ਦਰਜ ਹਨ, ਜਿਨ੍ਹਾਂ ਵਿੱਚ ਰੰਗਦਾਰੀ ਮੰਗਣ, ਗੋਲੀਬਾਰੀ ਕਰਨ ਅਤੇ ਹੋਰ ਅਪਰਾਧ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬੱਗੋ ਦੀ ਗ੍ਰਿਫ਼ਤਾਰੀ ਨਾਲ ਕਈ ਪੁਰਾਣੇ ਅਪਰਾਧਿਕ ਮਾਮਲਿਆਂ ਦੀ ਗੁਥੀ ਸੁਲਝਣ ਦੀ ਸੰਭਾਵਨਾ ਹੈ।

error: copy content is like crime its probhihated