Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ “ਉੰਨਤ ਭਾਰਤ ਅਭਿਆਨ” ਤਹਿਤ ਗ੍ਰਾਂਟ ਜਾਰੀ

ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ “ਉੰਨਤ ਭਾਰਤ ਅਭਿਆਨ” ਤਹਿਤ ਗ੍ਰਾਂਟ ਜਾਰੀ

ਗੜ੍ਹਦੀਵਾਲਾ 14 ਨਵੰਬਰ (ਚੌਧਰੀ) 

: ਸ਼੍ਰੋਮਣੀ ਕਮੇਟੀ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ ਕੇਂਦਰੀ ਸਰਕਾਰ ਦੇ ਉੱਚ ਸਿੱਖਿਆ ਮੰਤਰਾਲੇ ਵੱਲੋਂ ਚਲਾਏ ਜਾ ਰਹੇ “ਉੰਨਤ ਭਾਰਤ ਅਭਿਆਨ (Unnat Bharat Abhiyan)” ਤਹਿਤ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਗ੍ਰਾਂਟ ਪਿੰਡਾਂ ਦੇ ਟਿਕਾਊ ਵਿਕਾਸ, ਨਵੀਂ ਸੋਚ ਅਤੇ ਸਮਾਜਿਕ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਲਈ ਦਿੱਤੀ ਗਈ ਹੈ। ਇਸ ਯੋਜਨਾ ਅਧੀਨ ਖ਼ਾਲਸਾ ਕਾਲਜ ਨੇ ਨੇੜਲੇ ਪੰਜ ਗੋਦ ਲਏ ਪਿੰਡਾਂ — ਗੋਂਦਪੁਰ, ਮਸਤੀਵਾਲ, ਅਰਗੋਵਾਲ,ਪੰਡੋਰੀ ਅਟਵਾਲ, ਰਾਣਾ — ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ‘ਤੇ ਕੰਮ ਸ਼ੁਰੂ ਕਰਨ ਦੀ ਤਿਆਰੀ ਕੀਤੀ ਹੈ। ਕਾਲਜ ਪ੍ਰਿੰਸਿਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਗ੍ਰਾਂਟ ਨਾਲ ਕਾਲਜ ਦੇ ਵਿਦਿਆਰਥੀ ਅਤੇ ਅਧਿਆਪਕ ਮਿਲ ਕੇ ਪਿੰਡਾਂ ਵਿੱਚ ਸਫ਼ਾਈ ਅਭਿਆਨ, ਸਿਹਤ ਕੈਂਪ, ਪਾਣੀ ਸੰਭਾਲ ਪ੍ਰੋਜੈਕਟ, ਸਿੱਖਿਆ ਜਾਗਰੂਕਤਾ, ਡਿਜ਼ੀਟਲ ਸਾਖ਼ਰਤਾ ਤੇ ਵਾਤਾਵਰਣ ਸੁਰੱਖਿਆ ਵਰਗੇ ਕਾਰਜ ਕਰਨਗੇ। ਉਹਨਾਂ ਕਿਹਾ ਕਿ “ਉੰਨਤ ਭਾਰਤ ਅਭਿਆਨ” ਦਾ ਮੁੱਖ ਉਦੇਸ਼ ਉੱਚ ਸਿੱਖਿਆ ਸੰਸਥਾਵਾਂ ਨੂੰ ਸਮਾਜ ਨਾਲ ਜੋੜਨਾ ਤੇ ਵਿਦਿਆਰਥੀਆਂ ਵਿੱਚ ਰਾਸ਼ਟਰੀ ਜ਼ਿੰਮੇਵਾਰੀ ਦਾ ਭਾਵ ਪੈਦਾ ਕਰਨਾ ਹੈ। ਇਸ ਪ੍ਰੋਜੈਕਟ ਨਾਲ ਵਿਦਿਆਰਥੀ ਸਮਾਜਿਕ ਸਮੱਸਿਆਵਾਂ ਦਾ ਹੱਲ ਖੋਜਣ ਲਈ ਨਵੀਂ ਸੋਚ ਅਪਣਾਉਣਗੇ।