Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਲੁੱਟ–ਖੋਹ ਕਰਨ ਵਾਲੇ ਦੋ ਦੋਸ਼ੀ ਗ੍ਰਿਫਤਾਰ,ਸਕੂਟਰੀ, ਮੋਬਾਇਲ ਤੇ ਦਸਤਾਵੇਜ਼ ਬਰਾਮਦ

ਲੁੱਟ–ਖੋਹ ਕਰਨ ਵਾਲੇ ਦੋ ਦੋਸ਼ੀ ਗ੍ਰਿਫਤਾਰ,ਸਕੂਟਰੀ, ਮੋਬਾਇਲ ਤੇ ਦਸਤਾਵੇਜ਼ ਬਰਾਮਦ

ਬਟਾਲਾ, 13 ਨਵੰਬਰ (ਅਵਿਨਾਸ਼ ਸ਼ਰਮਾ) 

: ਸੋਹੇਲ ਕਾਸਿਮ ਮੀਰ (ਆਈ.ਪੀ.ਐਸ.), ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹਾ ਬਟਾਲਾ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਨੂੰ ਵੱਡੀ ਕਾਮਯਾਬੀ ਮਿਲੀ ਹੈ।

ਸੰਜੀਵ ਕੁਮਾਰ (ਪੀ.ਪੀ.ਐਸ.) ਉਪ ਕਪਤਾਨ ਸਬ ਡਿਵੀਜ਼ਨ ਸਿਟੀ ਬਟਾਲਾ ਦੀ ਨਿਗਰਾਨੀ ਹੇਠ ਸਬ ਇੰਸਪੈਕਟਰ ਸੁਖਜਿੰਦਰ ਸਿੰਘ, ਮੁੱਖ ਅਫਸਰ ਥਾਣਾ ਸਿਟੀ ਬਟਾਲਾ ਦੀ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਲੁੱਟ–ਖੋਹ ਦੀਆਂ ਵਾਰਦਾਤਾਂ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਕਾਬੂ ਕੀਤਾ ਹੈ। ਦੋਸ਼ੀਆਂ ਦੀ ਪਹਿਚਾਣ ਹਰਮਨਪ੍ਰੀਤ ਸਿੰਘ ਉਰਫ ਡੱਲਾ, ਪੁੱਤਰ ਵਿਕਰਮਜੀਤ ਸਿੰਘ, ਵਾਸੀ ਭੁੱਲਰ ਰੋਡ ਬਟਾਲਾ ਤੇ ਮੁਹੰਮਦ ਸਫੀ, ਪੁੱਤਰ ਹਨੀਫ਼ ਸਫੀ, ਵਾਸੀ ਬੇਦੀ ਬਜਰੀ ਕੰਪਨੀ ਪਠਾਨਕੋਟ ਹਾਲ, ਵਾਸੀ ਭੁੱਲਰ ਰੋਡ ਬਟਾਲਾ ਵਜੋਂ ਹੋਈ ਹੈ।

ਮਿਤੀ 12-11-2025 ਨੂੰ ਇਹ ਦੋਸ਼ੀ ਆਪਣੀ ਸਕੂਟਰੀ ’ਤੇ ਸਵਾਰ ਹੋ ਕੇ ਬਟਾਲਾ ਏਰੀਆ ਵਿੱਚ ਖੋਹਾਂ ਦੀਆਂ ਵਾਰਦਾਤਾਂ ਕਰ ਰਹੇ ਸਨ। ਪੁਲਿਸ ਪਾਰਟੀ ਵੱਲੋਂ ਫੁਰਤੀਲੇ ਐਕਸ਼ਨ ਦੌਰਾਨ ਮਿਤੀ 13-11-2025 ਨੂੰ ਇਨ੍ਹਾਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਤੋਂ
• ਇੱਕ ਸਕੂਟਰੀ ਐਕਟਿਵਾ, ਇੱਕ ਮੋਬਾਈਲ ਫੋਨ,ਇੱਕ ਹੈਂਡਬੈਗ, ਬੈਂਕ ਦੀਆਂ ਕਾਪੀਆਂ ਅਤੇ ਹੋਰ ਦਸਤਾਵੇਜ਼ ਸਮਾਨ ਬਰਾਮਦ ਕੀਤਾ ਗਿਆ ਹੈ। ਪੁਲਿਸ ਵਲੋਂ ਦੋਸ਼ੀਆਂ ਵਿਰੁੱਧ ਮੁਕੱਦਮਾ ਨੰਬਰ 208, ਮਿਤੀ 12-11-2025, ਜੁਰਮ 304(2) BNS ਹੇਠ ਵੱਖ–ਵੱਖ ਧਾਰਾਵਾਂ ਤਹਿਤ ਥਾਣਾ ਸਿਟੀ ਬਟਾਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ।

ਇਸੇ ਤਰਾਂ ਸਿਟੀ ਬਟਾਲਾ ਪੁਲਿਸ ਵੱਲੋਂ ਸਪੈਸ਼ਲ ਨਾਕਾਬੰਦੀ ਦੌਰਾਨ ਹੋਰ ਕਾਰਵਾਈ ਕੀਤੀ ਗਈ।ਪੁਲਿਸ ਨੇ ਲਵਪ੍ਰੀਤ ਸਿੰਘ ਉਰਫ ਲਵ, ਪੁੱਤਰ ਰੂਪ ਸਿੰਘ, ਵਾਸੀ ਪਿੰਡ ਬਾਂਗੋਵਾਣੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ 3 ਗ੍ਰਾਮ ਹੈਰੋਇਨ ਤੇ ਬਿਨਾਂ ਨੰਬਰੀ ਚੋਰੀ ਦੀ ਮੋਟਰਸਾਈਕਲ ਸਪਲੈਂਡਰ ਬਰਾਮਦ ਕੀਤਾ ਗਿਆ। ਦੋਸ਼ੀ ਵਿਰੁੱਧ NDPS ਐਕਟ ਸਮੇਤ ਹੋਰ ਉਚਿਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।