Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing DAV ਪਬਲਿਕ ਸਕੂਲ ਦੇ ਵਿਦਿਆਰਥੀ ਨਵਜੋਤ ਸਿੰਘ ਅਤੇ ਪਾਰਿਕਾ ਸ਼ਰਮਾ ਨੇ ਖੇਡਾਂ ਵਿੱਚ ਆਪਣਾ ਨਾਮ ਚਮਕਾਇਆ

DAV ਪਬਲਿਕ ਸਕੂਲ ਦੇ ਵਿਦਿਆਰਥੀ ਨਵਜੋਤ ਸਿੰਘ ਅਤੇ ਪਾਰਿਕਾ ਸ਼ਰਮਾ ਨੇ ਖੇਡਾਂ ਵਿੱਚ ਆਪਣਾ ਨਾਮ ਚਮਕਾਇਆ

ਗੜ੍ਹਦੀਵਾਲਾ 15 ਨਵੰਬਰ (ਚੌਧਰੀ / ਪ੍ਰਦੀਪ ਕੁਮਾਰ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਹੋਣਹਾਰ ਵਿਦਿਆਰਥੀ ਨਵਜੋਤ ਸਿੰਘ ਅਤੇ ਪਾਰਿਕਾ ਸ਼ਰਮਾ ਨੇ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਦੇ ਕੇ ਅਤੇ ਦੂਸਰਾ ਸਥਾਨ ਹਾਸਲ ਕਰਕੇ ਆਪਣਾ ਆਪਣੇ ਸਕੂਲ ਦਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਦਿਖਾਇਆ ਹੈ ਅਤੇ ਸਕੂਲ ਦੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਇਸ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਤਰੱਕੀ ਲਈ ਉਹਨਾ ਦੀ ਹੌਸਲਾ ਅਫਜਾਈ ਕੀਤੀ ਅਤੇ ਆਪਣਾ ਆਸ਼ੀਰਵਾਦ ਦਿੱਤਾ। ਪ੍ਰਿੰਸੀਪਲ ਸਰ ਨੇ ਡੀ.ਪੀ ਸਾਹਿਬਾਨ ਨੂੰ ਵੀ ਵਧਾਈ ਦਿੱਤੀ।

ਸਲੇਬਲ ਆਫ ਸਿਲਵਰ ਅੰਕ ਇੰਟਰਨੈਸ਼ਨਲ ਸੀਨੀਅਰ ਸੈਕੈਂਡਰੀ ਸਕੂਲ ਟਾਂਡਾ ਵਿਖੇ ਕਰਵਾਈਆਂ ਜਾ ਰਹੀਆਂ ਸਬ ਜੂਨੀਅਰ ਸਟੇਟ ਚੈਂਪੀਅਨਸ਼ਿਪ 2025 ਵਿੱਚ ਵਾਲੀਵਾਲ ਦੀ ਖੇਡ ਵਿਚ ਸਾਡੇ ਸਕੂਲ ਦੇ ਹੋਣਹਾਰ ਵਿਦਿਆਰਥੀ ਨਵਜੋਤ ਸਿੰਘ ਨੇ (ਅੰਡਰ-16) ਆਪਣਾ ਵਧੀਆ ਪ੍ਰਦਰਸ਼ਨ ਦੇ ਕੇ ਦੂਸਰਾ ਸਥਾਨ ਹਾਸਿਲ ਕੀਤਾ। ਨਵਜੋਤ ਸਿੰਘ ਬਹੁਤ ਹੀ ਹੋਣਹਾਰ ਵਿਦਿਆਰਥੀ ਸੀ ਜਿਸ ਨੇ ਪੜ੍ਹਾਈ ਦੇ ਨਾਲ ਨਾਲ ਆਪਣੀਆਂ ਖੇਡਾਂ ਦੇ ਵਿੱਚ ਵੀ ਪੂਰੀ ਮਿਹਨਤ ਕੀਤੀ ਅਤੇ ਆਪਣਾ ਆਪਣੇ ਸਕੂਲ ਦਾ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਦੀ ਹੈ।

ਮਲੇਨੀਅਨ ਸਕੂਲ ਬਠਿੰਡਾ ਵਿਖੇ ਕਰਵਾਈਆਂ ਜਾ ਰਹੀਆਂ 10 ਸਬ-ਜੂਨੀਅਰ ਕੇਡਲ ਪੂਮਸੇ ਪੰਜਾਬ ਸਟੇਟ ਤਾਈਕਵਾਡੋ ਚੈਂਪੀਅਨਸ਼ਿਪ 2025 ਖੇਡਾਂ ਦੇ ਵਿੱਚ ਸਾਡੇ ਸਕੂਲ ਦੀ ਹੋਣਹਾਰ ਵਿਦਿਆਰਥਣ ਪਾਰਿਕਾ ਸ਼ਰਮਾ ਨੇ (ਅੰਡਰ-14) ਤਾਈਕਵਾਡੇ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ ਆਪਣਾ ਆਪਣੇ ਸਕੂਲ ਦਾ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ। ਪਾਰਿਕਾ ਬਹੁਤ ਹੀ ਹੋਣਹਾਰ ਵਿਦਿਆਰਥੀ ਹੈ ਜਿਸ ਨੇ ਪੜ੍ਹਾਈ ਦੇ ਨਾਲ ਨਾਲ ਆਪਣੀਆਂ ਖੇਡਾਂ ਦੇ ਵਿੱਚ ਵੀ ਪੂਰੀ ਮਿਹਨਤ ਕੀਤੀ ਅਤੇ ਆਪਣਾ ਆਪਣੇ ਸਕੂਲ ਦਾ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰਦੀ ਹੈ।

ਨਵਜੋਤ ਸਿੰਘ ਅਤੇ ਪਾਰਿਕਾ ਸ਼ਰਮਾ ਦੀ ਇੰਨੀ ਮਿਹਨਤ ਦਾ ਸਾਰਾ ਸਰੈਅ ਉਹਨਾਂ ਦੇ ਹੋਣਹਾਰ ਅਧਿਆਪਕ ਮੈਡਮ ਮਨਪ੍ਰੀਤ ਕੌਰ ਡੀ.ਪੀ ਅਤੇ ਸਰ ਰਮਨਦੀਪ ਸਿੰਘ ਡੀ.ਪੀ ਨੂੰ ਜਾਂਦਾ ਹੈ ਉਨਾਂ ਨੇ ਨਵਜੋਤ ਅਤੇ ਪਾਰਕਾਂ ਨੂੰ ਬਹੁਤ ਹੀ ਮਿਹਨਤ ਕਰਵਾਈ ਸੀ ਜਿਸ ਸਦਕਾ ਉਹਨਾ ਨੇ ਇਹ ਮੁਕਾਮ ਹਾਸਲ ਕੀਤਾ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਜੀ ਨੇ ਵੀ ਵਿਦਿਆਰਥੀਆਂ ਨੂੰ ਅਤੇ ਅਧਿਆਪਕਾਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ। ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਨੇ ਬੱਚਿਆਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਮਿਹਨਤ ਕਰਨ ਤਾਂ ਜੋ ਅੱਗੇ ਹੋਣ ਜਾ ਰਹੀਆਂ ਸਾਰੀਆਂ ਖੇਡਾਂ ਦੇ ਵਿੱਚ ਉਹ ਕਿਸੇ ਹੋਰ ਉੱਚੇ ਮੁਕਾਮ ਤੇ ਪਹੁੰਚ ਸਕਣ ਅਤੇ ਆਪਣਾ ਆਪਣੇ ਪਰਿਵਾਰ ਦਾ ਅਤੇ ਆਪਣੇ ਸਕੂਲ ਦਾ ਨਾਮ ਰੋਸ਼ਨ ਕਰ ਸਕਣ।