Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਸੀਨੀਅਰ ਮੈਡੀਕਲ ਅਫਸਰ ਡਾ.ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰਖਣ

ਸੀਨੀਅਰ ਮੈਡੀਕਲ ਅਫਸਰ ਡਾ.ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰਖਣ

ਗੜ੍ਹਦੀਵਾਲਾ 15 ਨਵੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਮੈਡਿਕਲ ਸ਼ਪੈਸਲਿਸਟ ਨੇ ਬਲਾਕ ਭੂੰਗਾ ਅਧੀਨ ਏ.ਏ,ਕੇ ਨੂਰਪੁਰ,ਚੌਟਾਲਾ, ਸੀਕਰੀ ਅਤੇ ਆਮ ਆਦਮੀ ਕਲੀਨਿਕ ਮਿਰਜਾਪੁਰ ਖਡਿਆਲਾ ਦਾ ਅਚਨਚੇਤ ਨਿਿਰਖਣ ਕੀਤਾ ਗਿਆ।

ਇਸ ਮੌਕੇ ਡਾ. ਸ਼ੁਦੇਸ਼ ਰਾਜਨ ਨੇ ਸਮੂਹ ਸਟਾਫ ਦੀ ਹਾਜਰੀ ਚੈਕ ਕਰਦੇ ਹੋਏ ਅਤੇ ਇਕ ਟੀਮ ਵੱਜੋਂ ਮਿਲਕੇ ਕੰਮ ਕਾਜ ਕਰਨ ਤੇ ਸੰਤੁਸ਼ਟੀ ਪ੍ਰਗਟਾਉਦੇ ਹੋਏ ਸਿਹਤ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਮੁਹਿੰਮਾ ਤਹਿਤ ਹਾਈ ਰਿਸਕ ਗਰਭਵਤੀ ਮਹਿਲਾਵਾਂ ਦੇ ਏ.ਐਨ.ਸੀ ਅਤੇ ਪੀ.ਐਨ.ਸੀ ਆਦਿ ਵਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ।ਅਗੇ ਉਨ੍ਹਾ ਹਾਜਰ ਸਟਾਫ ਨੂੰ ਕਿਹਾ ਕਿ ਗਰਬਵਤੀ ਮਹਿਲਾਵਾ ਦਾ ਸਮੇ ਸਮੇ ਤੇ ਚੇਕਅਪ ਕਰਵਾਇਆ ਜਾਵੇ, ਹਾਈ ਰਿਸਕ ਗਰਭਵਤੀ ਮਹਿਲਾਵਾਂ ਨੂੰ ਹਰ ਮਹੀਨੇ ਦੀ 9 ਅਤੇ 23 ਤਾਰੀਕ ਨੂੰ ਨਜਦੀਕੀ ਸਿਹਤ ਸੈਟਰ ਵਿਖੇ ਪੂਰਨ ਜਾਂਚ ਯਕੀਨੀ ਬਣਾਈ ਜਾਵੇ, ਸਾਰੇ ਜਣੇਪੇ ਸਰਕਾਰੀ ਸੰਸਥਾ ਵਿਖੇ ਹੀ ਕਰਵਾਏ ਜਾਣ ,ਹੈਡ ਕਾਉਟ ਸਰਵੇ ਕਰਕੇ ਟੀਕਾਕਰਣ ਵੰਚਿਤ ਬੱਚਿਆ ਦਾ ਟਕਿਾਕਰਣ ਪੂਰਾ ਕਰਵਾਇਆ ਜਾਵੇ ਅਤੇ ਯੋਗ ਜੋੜਿਆਂ ਨਾਲ ਸੰਪਰਕ ਕਰਕੇ ਪਰਿਵਾਰ ਨਿਯੋਜਨ ਦੇ ਸਥਾਈ ਅਤੇ ਅਸਥਾਈ ਸਾਧਨਾ ਅਪਨਾਉਣ ਸੰਬੰਧੀ ਜਾਗਰੂਕ ਕੀਤਾ ਜਾਵੇ ,ਹੈਲਥ ਵੈਲਨਸ ਸੈਟਰਾਂ ਤੇ ਸੀ.ਐਚ.ੳ. ਦੁਆਰਾ ਬੀ.ਪੀ ਅਤੇ ਸ਼ੂਗਰ ਦੇ ਮਰੀਜਾਂ ਦੀ ਜਾਂਚ ਕਰਨ ਉਪਰੰਤ ਬਣਦੀ ਮੈਡੀਸਨ ਦਿੱਤੀ ਜਾਂਵੇ। ਸਮੂਹ ਮ.ਪ.ਹ.ਵ(ਮੇ) ਨੂੰ ਮਲੇਰਿਆ ਅਤੇ ਡੇੰਗੂ ਦਾ ਸਰਵੇ ਕਰਕੇ ਲਹੁ ਦੀਆਂ ਸਲਾਈਡਾਂ ਦਾ ਟੀਚਾ ਪੂਰਾ ਕਰਨ ਲਈ ਕਿਹਾ ਗਿਆ ।

ਇਸ ਮੌਕੇ ਆਸ਼ਾ ਵਰਕਰਾਂ ਨੂੰ ਘਰ ਘਰ ਜਾ ਕੇ ਸਿਹਤ ਪ੍ਰਤੀ ਜਾਗਰੂਕ ਕੀਤਾ ਜਾਵੇ । ਆਮ ਆਦਮੀ ਕਲੀਨਿੰਕ ਵਿਖੇ ਆਉਂਦੇ ਹੋਏ ਮਰੀਜ਼ਾ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਉਣ ਦਿਤੀ ਜਾਵੇ ਅਤੇ ਉਪਲੱਬਧ ਜਾਂਚ ਅਤੇ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ।ਇਸ ਮੌਕੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਦੀ ਪਾਲਨਾ ਤੇ ਜੋਰ ਦਿੰਦੇ ਹੋਏ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਸਿਹਤ ਵਿਭਾਗ ਦੁਆਰਾ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ, ਸਮੇਂ ਸਿਰ ਡਿੁਉਟੀ ਤੇ ਪਹੁੰਚਣਾ ਅਤੇ ਲੋਕਾਂ ਪ੍ਰਤੀ ਚੰਗੇ ਵਤੀਰਾ ਅਪਨਾਉਣ ਲਈ ਵੀ ਕਿਹਾ ।
ਇਸ ਮੌਕੇ ਰੂਰਲ ਮੈਡੀਕਲ ਅਫਸਰ ਡਾ. ਪਰਮਿੰਦਰ ਰਾਜਨ, ਆਮ ਆਦਮੀ ਕਲੀਨਿਕ ਮੈਡੀਕਲ ਅਫਸਰ ਡਾ. ਰਵਨੀਤ ਕੌਰ, ਸੀਨੀਅਰ ਫਾਰਮੈਸੀ ਅਫਸਰ ਬਲਵਿੰਦਰ ਸਿੰਘ, ਫਾਰਮੈਸੀ ਅਫਸਰ ਹਰਪ੍ਰੀਤ ਕੌਰ, ਮ.ਪ.ਹ.ਵ ਮੋਨਿਕਾ, ਕੁਲਵਿੰਦਰ ਕੌਰ,ਰਾਨੀ ਦੇਵੀ, ਹਰਵਿੰਦਰਪਾਲ ਸਿੰਘ, ਆਸ਼ਾ ਵਰਕਰ ਅਤੇ ਆਮ ਲੋਕ ਹਾਜਰ ਸਨ ।

error: copy content is like crime its probhihated