Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਸਥਾਨਕ ਸਰਕਾਰਾਂ ਮੰਤਰੀ ਡਾ.ਰਵਜੋਤ ਨੇ ਨਵੇਂ ਫਾਇਰ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ

ਸਥਾਨਕ ਸਰਕਾਰਾਂ ਮੰਤਰੀ ਡਾ.ਰਵਜੋਤ ਨੇ ਨਵੇਂ ਫਾਇਰ ਸਟੇਸ਼ਨ ਦਾ ਰੱਖਿਆ ਨੀਂਹ ਪੱਥਰ

ਹੁਸ਼ਿਆਰਪੁਰ, 17 ਨਵੰਬਰ (ਪ੍ਰਾਈਮ ਪੰਜਾਬ ਟਾਈਮਜ਼) 
2.90 ਕਰੋੜ ਦੀ ਲਾਗਤ ਨਾਲ ਰੇਲਵੇ ਰੋਡ ਸਥਿਤ ਪੁਰਾਣੇ ਸਟੇਸ਼ਨ ਨੂੰ ਇਥੇ ਕੀਤਾ ਜਾਵੇਗਾ ਸ਼ਿਫਟ
ਨਵੀਂ ਲੋਕੇਸ਼ਨ ਤੋਂ ਮਿਲੇਗੀ ਟ੍ਰੈਫਿਕ-ਫਰੀ ਤੇ ਸਮੇਂ ‘ਤੇ ਫਾਇਰ ਅਤੇ ਰੈਸਕਿਊ ਸੇਵਾਵਾਂ
 : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਮੌਜੂਦਗੀ ਵਿੱਚ ਭੰਗੀ ਚੋਅ ਕੋਲ ਨਗਰ ਨਿਗਮ ਦੇ ਗਊਸ਼ਾਲਾ ਨੇੜੇ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ। ਸਮਾਗਮ ਦੌਰਾਨ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹਿਰੀ ਵਿਕਾਸ ਨੂੰ ਤੇਜ਼ ਗਤੀ ਨਾਲ ਅੱਗੇ ਵਧਾਉਣ ਲਈ ਵਚਨਬੱਧ ਹੈ ਅਤੇ ਇਸੇ ਲੜੀ ਵਿਚ ਕਰੀਬ 2.90 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈਸ ਇਸ ਫਾਇਰ ਸਟੇਸ਼ਨ ਦਾ ਨਿਰਮਾਣ ਕਰਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਦੀ 2 ਏਕੜ ਜ਼ਮੀਨ ਤੋਂ ਬਣਨ ਵਾਲਾ ਇਹ ਨਵਾਂ ਸਟੇਸ਼ਨ ਸ਼ਹਿਰ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਸਾਲ ਦੇ ਅੰਦਰ ਤਿਆਰ ਹੋ ਜਾਵੇਗਾ। ਇਸਦੇ ਮੁਕੰਮਲ ਹੋਣ ਤੋਂ ਬਾਅਦ ਰੇਲਵੇ ਰੋਡ ‘ਤੇ ਸਥਿਤ ਪੁਰਾਣੇ ਫਾਇਰ ਸਟੇਸ਼ਨ ਨੂੰ ਇਥੇ ਸ਼ਿਫਟ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਵਾਂ ਸਟੇਸ਼ਨ ਸ਼ਹਿਰ ਦੇ ਬਾਹਰੀ ਇਲਾਕੇ ਵਿਚ ਹੋਣ ਨਾਲ ਐਮਰਜੈਂਸੀ ਸਥਿਤੀਆਂ ਵਿੱਚ ਫਾਇਰ ਬ੍ਰਿਗੇਡ ਨੂੰ ਟ੍ਰੈਫਿਕ ਜਾਮ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਅਤੇ ਅੱਗ ਬੁਝਾਉਣ ਵਾਲੇ ਵਾਹਨ ਸਮੇਂ ਸਿਰ ਮੌਕੇ ‘ਤੇ ਪਹੁੰਚ ਸਕਣਗੇ। ਇਸ ਵੇਲੇ ਪੁਰਾਣੇ ਸਟੇਸ਼ਨ ਤੋਂ ਸ਼ਹਿਰ ਦੇ ਬਾਹਰੀ ਹਿੱਸੇ ਤੱਕ ਪਹੁੰਚਣ ਵਿੱਚ ਲੱਗਣ ਵਾਲੇ ਲੰਬੇ ਸਮੇਂ ਕਾਰਨ, ਰਾਹਤ ਅਤੇ ਬਚਾਅ ਕਾਰਜਾਂ ਵਿੱਚ ਅਕਸਰ ਦੇਰੀ ਹੋ ਜਾਂਦੀ ਹੈ, ਜਿਸ ਨੂੰ ਇਹ ਨਵਾਂ ਸਟੇਸ਼ਨ ਹੱਲ ਕਰੇਗਾ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਇਸ ਮੌਕੇ ਕਿਹਾ ਕਿ ਇਹ ਪ੍ਰੋਜੈਕਟ ਹੁਸ਼ਿਆਰਪੁਰ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਕਾਸ, ਸੁਰੱਖਿਆ ਅਤੇ ਸਹੂਲਤਾਂ ਨਾਲ ਸਬੰਧਤ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਨਵਾਂ ਫਾਇਰ ਸਟੇਸ਼ਨ ਨਾ ਸਿਰਫ਼ ਸ਼ਹਿਰ ਦੀ ਆਫ਼ਤ ਪ੍ਰਬੰਧਨ ਸਮਰੱਥਾ ਨੂੰ ਮਜ਼ਬੂਤ ਕਰੇਗਾ ਬਲਕਿ ਆਲੇ ਦੁਆਲੇ ਦੇ ਪੇਂਡੂ ਖੇਤਰਾਂ ਨੂੰ ਬਿਹਤਰ ਅਤੇ ਤੇਜ਼ ਅੱਗ ਬੁਝਾਊ ਸੇਵਾਵਾਂ ਵੀ ਪ੍ਰਦਾਨ ਕਰੇਗਾ। ਉਨ੍ਹਾਂ ਸਥਾਨਕ ਸਰਕਾਰਾਂ ਮੰਤਰੀ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਪ੍ਰੋਜੈਕਟ ਜਨਤਾ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰੇਗਾ।
ਇਸ ਮੌਕੇ ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਾਲਾ, ਡਿਪਟੀ ਮੇਅਰ ਰਣਜੀਤ ਚੌਧਰੀ, ਮਿਊਂਸਪਲ ਕੌਂਸਲਰ ਮੁੱਖੀ ਰਾਮ, ਵਿਜੇ ਕੁਮਾਰ ਅਗਰਵਾਲ, ਬਲਵਿੰਦਰ ਕੁਮਾਰ, ਸੁਲੇਖਾ ਦੇਵੀ, ਕੁਲਵਿੰਦਰ ਸਿੰਘ, ਪਰਦੀਪ ਕੁਮਾਰ, ਮੋਹਿਤ ਸੈਣੀ ਆਦਿ ਮਿਊਂਸਪਲ ਕੌਂਸਲਰ ਹਾਜਰ ਹੋਏ ਅਤੇ ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਸੰਦੀਪ ਤਿਵਾੜੀ, ਸਹਾਇਕ ਕਮਿਸ਼ਨਰ ਸ਼੍ਰੀ ਅਜੇ ਕੁਮਾਰ, ਨਿਗਰਾਨ ਇੰਜੀਨੀਅਰ ਸਤੀਸ਼ ਸੈਣੀ, ਨਿਗਮ ਇੰਜੀਨੀਅਰ  ਕੁਲਦੀਪ ਸਿੰਘ ਅਤੇ  ਹਰਪ੍ਰੀਤ ਸਿੰਘ, ਲਖਬੀਰ ਸਿੰਘ ਮਿਊਂਸਪਲ ਟਾਊਨ ਪਲੈਨਰ, ਸ਼ਾਬਾਜ ਸਿੰਘ, ਸਹਾਇਕ ਫਾਇਰ ਮੰਡਲ ਅਫਸਰ ਆਦਿ ਅਧਿਕਾਰੀ ਮੌਜੂਦ ਸਨ।
error: copy content is like crime its probhihated