Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਗਈਆਂ ਕਾਪੀਆਂ : ਆਗੂ ਪ੍ਰਿੰਸ ਪਲਿਆਲ, ਜਸਵੀਰ ਬੋਦਲ

ਪੁਰਾਣੀ ਪੈਨਸ਼ਨ ਬਹਾਲੀ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਫੂਕੀਆਂ ਗਈਆਂ ਕਾਪੀਆਂ : ਆਗੂ ਪ੍ਰਿੰਸ ਪਲਿਆਲ, ਜਸਵੀਰ ਬੋਦਲ

ਗੜ੍ਹਦੀਵਾਲਾ 18 ਨਵੰਬਰ (ਪ੍ਰਦੀਪ ਕੁਮਾਰ ਚੌਧਰੀ) ) 

25 ਨਵੰਬਰ ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਨੂੰ ਲੈ ਕੇ ਦਿੱਲੀ ਵਿਖੇ ਹੋਵੇਗੀ ਇਤਿਹਾਸਿਕ ਮਹਾਂਰੈਲੀ

: ਅੱਜ ਵੱਖ-ਵੱਖ ਸਕੂਲਾਂ ਅਤੇ ਦਫ਼ਤਰਾਂ ਵਿੱਚ ਪੁਰਾਣੀ ਪੈਨਸ਼ਨ ਦੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ, ਜਸਵੀਰ ਸਿੰਘ ਬੋਦਲ, ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ ਦੀ ਅਗਵਾਈ ਹੇਠ ਫੂਕੀਆਂ ਗਈਆਂ ।

ਇਸ ਮੌਕੇ ਉਪਰੋਕਤ ਆਗੂਆਂ ਨੇ ਕਿਹਾ ਕਿ 18 ਨਵੰਬਰ 2022 ਨੂੰ ਪੁਰਾਣੀ ਪੈਨਸ਼ਨ ਦੀ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਮੁੱਖ ਮੰਤਰੀ ਪੰਜਾਬ ਨੇ ਲਾਈਵ ਹੋ ਕੇ ਕੀਤਾ ਸੀ ਅਤੇ ਕਿਹਾ ਸੀ ਕਿ ਅਸੀਂ ਪੁਰਾਣੀ ਪੈਨਸ਼ਨ ਬਹਾਲ ਕਰਨ ਜਾ ਰਹੇ ਹਾਂ, ਜਿਸ ਦੀ ਐਸ.ਓ.ਪੀ ਬਾਅਦ ਵਿੱਚ ਜਾਰੀ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਤਿੰਨ ਸਾਲ ਬੀਤ ਜਾਣ ਦੇ ਬਾਅਦ ਵੀ ਪੁਰਾਣੀ ਪੈਨਸ਼ਨ ਦੀ ਐਸ.ਓ.ਪੀ ਜਾਰੀ ਨਹੀਂ ਕੀਤੀ ਗਈ, ਜੋ ਕਿ ਮੁਲਾਜ਼ਮਾਂ ਨਾਲ ਬਹੁਤ ਵੱਡਾ ਧੋਖਾ ਹੈ। ਉਹਨਾਂ ਕਿਹਾ ਕਿ ਸਰਕਾਰ ਆਪਣੇ ਵਾਅਦੇ ਤੋਂ ਭੱਜ ਰਹੀ ਹੈ। ਇਸ ਮੌਕੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਜੋ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਮਨਾਉਣ ਜਾ ਰਹੀ ਹੈ, ਉਸ ਵਿੱਚ ਪੁਰਾਣੀ ਪੈਨਸ਼ਨ ਬਹਾਲੀ ਦਾ ਐਲਾਨ ਕਰੇ ਅਤੇ ਐਨ.ਪੀ.ਐਸ ਦੇ ਖਾਤੇ ਬੰਦ ਕਰਕੇ ਜੀ.ਪੀ.ਐਫ ਦੇ ਖਾਤੇ ਤੁਰੰਤ ਖੋਲੇ। ਉਹਨਾਂ ਸਾਰੇ ਮੁਲਾਜ਼ਮਾਂ ਨੂੰ 25 ਨਵੰਬਰ ਦੀ ਦਿੱਲੀ ਵਿਖੇ ਹੋਣ ਜਾ ਰਹੀ ਇਤਿਹਾਸਿਕ ਮਹਾਂਰੈਲੀ ਦੀ ਜੋਰ-ਸ਼ੋਰ ਨਾਲ ਤਿਆਰੀ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਆਗੂ ਰਮਨਦੀਪ ਸ਼ਰਮਾ,ਜਗਵਿੰਦਰ ਸਿੰਘ, ਗੁਰਮੁੱਖ ਸਿੰਘ ਬਲਾਲਾ, ਸੰਜੀਵ ਧੂਤ, ਤਿਲਕ ਰਾਜ, ਪ੍ਰਿਤਪਾਲ ਸਿੰਘ ਚੌਟਾਲਾ,ਸ੍ਰੀਮਤੀ ਸੁਖਵਿੰਦਰ ਕੌਰ, ਸਮਿਤਾ ਕੁਮਾਰੀ, ਰਜਨੀ ਬਾਲਾ, ਹਰਦੀਪ ਕੌਰ, ਬਲਜੀਤ ਕੌਰ, ਮੀਨਾ ਰਾਣੀ, ਅਜੇ ਕੁਮਾਰ, ਇੰਦਰਜੀਤ ਸਿੰਘ ਰਣਜੀਤ ਕੌਰ,ਬਲਜੀਤ ਕੌਰ,ਮੋਨਿਕਾ ਆਸਠਾ,ਅੰਜਲੀ, ਕਮਲਜੀਤ ਕੌਰ, ਇਕਵਿੰਦਰ ਕੌਰ, ਗੁਰਪ੍ਰੀਤ ਕੌਰ ਰਣਧੀਰ ਸਿੰਘ, ਅਤਿੰਦਰਪਾਲ ਸਿੰਘ, ਕਮਲਦੀਪ ਸਿੰਘ, ਪਰਮਿੰਦਰ ਕੌਰ, ਕੁਲਵਿੰਦਰ ਕੌਰ ਰਣਜੀਤ ਕੌਰ, ਅਮਨਦੀਪ ਕੌਰ, ਗੁਰਪ੍ਰੀਤ ਸਿੰਘ, ਸੰਜੀਵ ਕੁਮਾਰ, ਅਮਨਦੀਪ ਕੌਰ, ਰਾਜ ਰਾਣੀ,ਅਰਵਿੰਦ ਪਠਾਣੀਆਂ , ਕਰਨਵੀਰ ਸ਼ਰਮਾ , ਜਗਮੋਹਨ ਸਿੰਘ , ਬਲਜੀਤ ਸਿੰਘ ,ਗੁਰਪ੍ਰੀਤ ਸਿੰਘ ਲੈਕਚਰਾਰ ਲਖਵੀਰ ਸਿੰਘ, ਗੁਰਪ੍ਰੀਤ ਸਿੰਘ ਗੜਦੀਵਾਲਾ,ਸੁਖਦੇਵ ਨਸਰਾਲਾ, ਸੰਜੀਵ ਸਿੰਘ ਆਦਮਵਾਲ,ਸੰਦੀਪ ਬਾਗਪੁਰ,ਦੀਪਕ ਸ਼ਰਮਾ, ਗੁਲਸ਼ਨ ਕੁਮਾਰ,ਨੀਰਜ,ਹਰੀਸ਼ ਪੁਰੀ, ਸਚਿਨ ਨਲੋਈਆਂ, ਮਨਪ੍ਰੀਤ ਸਿੰਘ,ਜਤਿੰਦਰ,ਹੇਮੰਤ ਮਹਿਤਾ ਮੈਡਮ ਅਮਿਤਾ ਸ਼ਰਮਾ,ਮੈਡਮ ਰਮਨਦੀਪ ਸੈਣੀ , ਦੀਪਕ ਕੌਂਡਲ, ਮਾਸਟਰ ਜਗਮੋਹਨ ਸਿੰਘ, ਹਰਪਾਲ ਸਿੰਘ, ਬਹਾਦਰ ਜਗਦੀਸ਼ ਸਿੰਘ , ਅਨਿਲ ਕੁਮਾਰ, ਨਵਤੇਜ ਸਿੰਘ, ਬਚਿੱਤਰ ਸਿੰਘ, ਚਰਨਜੀਤ ਸਿੰਘ, ਮਲਕੀਤ ਸਿੰਘ ਅਤੇ ਜਗਵਿੰਦਰ ਸਿੰਘ ਹਾਜ਼ਰ ਸਨ।

error: copy content is like crime its probhihated