Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿ.ਵੱਲੋਂ ਸੀ.ਐਚ.ਸੀ ਹਰਿਆਣਾ ਦੀ ਨਵੀਂ ਬਣਨ ਵਾਲੀ ਇਮਾਰਤ ਅਤੇ ਸੀ.ਐਚ.ਸੀ ਭੂੰਗਾ ਦੀ ਕੀਤੀ ਅਚਨਚੇਤ ਚੈਕਿੰਗ

ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿ.ਵੱਲੋਂ ਸੀ.ਐਚ.ਸੀ ਹਰਿਆਣਾ ਦੀ ਨਵੀਂ ਬਣਨ ਵਾਲੀ ਇਮਾਰਤ ਅਤੇ ਸੀ.ਐਚ.ਸੀ ਭੂੰਗਾ ਦੀ ਕੀਤੀ ਅਚਨਚੇਤ ਚੈਕਿੰਗ

ਗੜ੍ਹਦੀਵਾਲਾ 18 ਨਵੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਵੱਲੋਂ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ ਹਰਿਆਣਾ ਦੀ ਨਵੀਂ ਬਣਨ ਵਾਲੀ ਇਮਾਰਤ ਅਤੇ ਸੀ.ਐਚ.ਸੀ ਭੂੰਗਾ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਡਿਪਟੀ ਮੈਡੀਕਲ ਕਮੀਸ਼ਨਰ ਨੇ ਅਚਨਚੇਤ ਚੈਕਿੰਗ ਦੌਰਾਨ ਸੀ.ਐਚ.ਸੀ ਹਰਿਆਣਾ ਦੀ ਨਵੀਂ ਬਣਨ ਵਾਲੀ ਇਮਾਰਤ ਦਾ ਜਾਇਜਾ ਕਰਦੇ ਹੋਏ ਵਿਸ਼ਥਾਰ ਪੂਰਵਕ ਚਰਚਾ ਕੀਤੀ ਅਤੇ ਸੀ.ਐਚ.ਸੀ ਭੂੰਗਾ ਵਿਖੇ ਨਵੇਂ ਖੁਲ ਰਹੇ ਸਕੈਨ ਸੈਂਟਰ ਦਾ ਬਾਰੇ ਜਾਣਕਾਰੀ ਦਿੰਦੇ ਹੋਏ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ। ਇਸ ਮੌਕੇ ਉਹਨਾ ਨੇ ਵੱਖ-ਵੱਖ ਮੈਡੀਕਲ ਅਫਸਰਾਂ ਨੂੰ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਅਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਵਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਹਸਪਤਾਲ ਦਾ ਦੌਰਾ ਕਰਦੇ ਹੋਏ ਐਮਰਜੈਂਸੀ ਸੇਵਾਂਵਾਂ ਅਤੇ ਵਾਰਡ ਵਿੱਚ ਦਾਖਲ ਮਰੀਜ਼ਾ ਅਤੇ ਗਰਭਵਤੀ ਮਹਿਲਾਵਾਂ ਨਾਲ ਗਲਬਾਤ ਕੀਤੀ। ਇਸ ਮੌਕੇ ਉਹਨਾ ਨੇ ਸੰਤੋਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਹਸਪਤਾਲ ਵਿਖੇ ਆਉਂਦੇ ਹੋਏ ਮਰੀਜ਼ਾ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਣ ਦਿਤੀ ਜਾਵੇ ਆਯੁਸ਼ਮਾਨ ਭਾਰਤ ਸਰਵਤ ਸਿਹਤ ਬੀਮਾ ਯੋਜਨਾ ਦਾ ਲਾਭ ਦਿਤਾ ਜਾਵੇ, ਇਲਾਜ ਅਤੇ ਉਪਲੱਬਧ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ , ਬਾਓ ਮੈਡੀਕਲ ਵੇਸਟ ਦਾ ਪੂਰੀ ਤਰਾਂ ਪ੍ਰਬੰਧ ਕੀਤਾ ਜਾਵੇ, ਸਮੇ ਸਿਰ ਹਾਜਰੀ ਯਕੀਨੀ ਬਣਾਈ ਜਾਵੇ ਅਤੇ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦੀਆ ਜਾਣ।ਇਸ ਮੌਕੇ ਡਾ.ਅਭਿਤੋਜ, ਚੀਫ ਫਾਰਮੇਸੀ ਅਫਸਰ ਬਲਵਿੰਦਰ ਸਿੰਘ, ਜਸਤਿੰਦਰ ਸਿੰਘ ਬੀ.ਈ.ਈ, ਕੇਵਲ ਕ੍ਰਿਸ਼ਨ ਯੁਨੀਅਨ ਅਸਿਸਟੈਂਟ ਅਤੇ ਸਮੂਹ ਸਟਾਫ ਹਾਜਰ ਸੀ।