Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing KMS ਕਾਲਜ ਵਿਖੇ ਖੂਨਦਾਨ ਅਤੇ ਹੈਲਥ ਕੈਂਪ ਲਗਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਵਿਖੇ ਖੂਨਦਾਨ ਅਤੇ ਹੈਲਥ ਕੈਂਪ ਲਗਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 19 ਨਵੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਖੂਨਦਾਨ ਅਤੇ ਹੈਲਥ ਕੈਂਪ ਲਗਾਇਆ ਗਿਆ। ਕੇ.ਐਮ.ਐਸ ਕਾਲਜ ਦਸੂਹਾ ਵੱਲੋਂ ਬਲੱਡ ਡੋਨਰ ਸੁਸਾਇਟੀ ਦਸੂਹਾ ਦੇ ਸਹਿਯੋਗ ਨਾਲ 194ਵਾਂ ਖ਼ੂਨਦਾਨ ਕੈਂਪ ਲਗਾਇਆ ਗਿਆ। ਕਾਲਜ ਵਿੱਚ ਖੂਨਦਾਨ ਕੈਂਪ ਦੇ ਨਾਲ-ਨਾਲ ਹੈਲਥ ਕੈਂਪ ਵੀ ਲਗਾਇਆ ਗਿਆ, ਜਿਸ ਵਿਚ ਅੱਖਾਂ ਅਤੇ ਦੰਦਾਂ ਦਾ ਚੈੱਕਅਪ ਵੀ ਕੀਤਾ ਗਿਆ। ਦੰਦਾਂ ਦਾ ਚੈੱਕਅਪ ਡਾਕਟਰ ਪਰਨੀਤ ਨਈਅਰ (ਨਈਅਰ ਡੇਂਟਲ ਕੇਅਰ) ਅਤੇ ਅੱਖਾਂ ਦਾ ਚੈੱਕਅਪ ਡਾਕਟਰ ਰਜਿੰਦਰ ਸਿੰਘ (ਕਿਰਨ ਆਈ ਹਸਪਤਾਲ) ਵੱਲੋਂ ਕੀਤਾ ਗਿਆ। ਜਿਸ ਵਿਚ ਜਰੂਰਤਮੰਦ ਵਿਦਿਆਰਥੀਆਂ ਨੂੰ ਦਵਾਈਆਂ ਅਤੇ ਅੱਖਾਂ ਦੇ ਦਾਰੂ ਵੀ ਵੰਡੇ ਗਏ। ਇਸ ਖੂਨਦਾਨ ਅਤੇ ਹੈਲਥ ਕੈਂਪ ਵਿੱਚ ਯੁਵਕ ਸੇਵਾਵਾਂ ਕਲੱਬ ਦਸੂਹਾ, ਐਨ.ਐਸ.ਐਸ ਯੂਨਿਟ ਅਤੇ ਰੈੱਡ ਰਿਬਨ ਕਲੱਬ ਦੇ ਮੈਂਬਰਾਂ ਅਤੇ ਵਲੰਟੀਅਰਜ਼ ਨੇ ਪੂਰਾ ਸਹਿਯੋਗ ਦਿੱਤਾ। ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਇਸ ਖੂਨਦਾਨ ਕੈਂਪ ਦੀ ਸ਼ੁਰੂਆਤ ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਕਾਲਜ ਦੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਨੇ ਖੂਨਦਾਨ ਕਰਕੇ ਕੀਤੀ। ਕਾਲਜ ਦੇ ਚੈਅਰਮੈਨ ਕੁਮਾਰ ਸੈਣੀ ਨੇ ਖੂਨਦਾਨ ਕਰਨ ਵਾਲੇ ਖ਼ੂਨਦਾਨੀਆਂ ਦਾ ਉਤਸ਼ਾਹ ਵਧਾਇਆ ਤੇ ਇਸ ਨੇਕ ਕੰਮ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਤੇ ਡਾ. ਦਿਲਬਾਗ ਸਿੰਘ ਹੁੰਦਲ, ਬਲੱਡ ਡੋਨਰ ਸੁਸਾਇਟੀ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਬਿੱਲਾ ਅਰੋੜਾ, ਪ੍ਰਧਾਨ ਪਰਮਿੰਦਰ ਸਿੰਘ ਬੱਬਲੂ, ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਪ੍ਰਧਾਨ ਤੋਸ਼ਾਂਤ ਸੈਣੀ ਅਤੇ ਕਾਲਜ ਦੇ ਸਟਾਫ ਮੈਂਬਰ ਅਮਨਪ੍ਰੀਤ ਕੌਰ, ਨਵਨੀਤ ਕੌਰ, ਮਨਜੀਤ ਕੌਰ, ਮਨਪ੍ਰੀਤ ਕੌਰ, ਪਰਦੀਪ ਕੁਮਾਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼, ਯੁਵਕ ਸੇਵਾਵਾਂ ਕਲੱਬ ਦਸੂਹਾ ਦੇ ਮੈਂਬਰ, ਰੈੱਡ ਰਿਬਨ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਖੂਨਦਾਨ ਕੈਂਪ ਦੌਰਾਨ ਖੂਨਦਾਨ ਕਰਦੇ ਹੋਏ ਡਾ. ਮਾਨਵ ਸੈਣੀ, ਵਿਦਿਆਰਥੀ ਅਤੇ ਉਹਨਾਂ ਨਾਲ ਚੌਧਰੀ ਕੁਮਾਰ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ, ਡਾ. ਸ਼ਬਨਮ ਕੌਰ, ਡਾ. ਰਾਜੇਸ਼ ਕੁਮਾਰ ਅਤੇ ਹੋਰ ਸ਼ਖ਼ਸੀਅਤਾਂ।