Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing 20 ਨਸ਼ੀਲੀਆਂ ਗੋਲੀਆਂ ਅਤੇ 100 ਕੈਪਸੂਲ ਸਮੇਤ ਇੱਕ ਕਾਬੂ

20 ਨਸ਼ੀਲੀਆਂ ਗੋਲੀਆਂ ਅਤੇ 100 ਕੈਪਸੂਲ ਸਮੇਤ ਇੱਕ ਕਾਬੂ

ਬਟਾਲਾ/ਗੁਰਦਾਸਪੁਰ, (ਅਵਿਨਾਸ਼ ਸ਼ਰਮਾ )

: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਨਸ਼ਿਆਂ ਦੇ ਵਿਰੁੱਧ ਜੰਗ” ਮੁਹਿੰਮ ਨੂੰ ਹੋਰ ਤੀਬਰ ਬਣਾਉਂਦਿਆਂ, ਗੁਰਦਾਸਪੁਰ ਪੁਲਿਸ ਨੇ ਥਾਣਾ ਧਾਰੀਵਾਲ ਖੇਤਰ ਵਿੱਚ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਪੁਲਿਸ ਨੇ ਕਾਰਵਾਈ ਦੌਰਾਨ ਇੱਕ ਦੋਸ਼ੀ ਅਕਾਸ ਨੂੰ ਸਕੂਟੀ ਸਮੇਤ ਕਾਬੂ ਕਰਕੇ ਉਸ ਦੇ ਕਬਜ਼ੇ ਤੋਂ 20 ਨਸ਼ੀਲੀਆਂ ਗੋਲੀਆਂ ਬਿਨਾਂ ਮਾਰਕਾ ਅਤੇ 100 ਕੈਪਸੂਲ ਪ੍ਰੇਗਾ ਬਰਾਮਦ ਕੀਤੇ ਹਨ।

ਪੁਲਿਸ ਮੁਤਾਬਕ, ਇਹ ਕਾਰਵਾਈ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮ੍ਰਿਤਸਰ ਵੱਲੋਂ ਦਿੱਤੇ ਗਏ ਸਖ਼ਤ ਦਿਸ਼ਾ–ਨਿਰਦੇਸ਼ਾਂ ਅਧੀਨ ਕੀਤੀ ਗਈ। ਦੋਸ਼ੀ ਵਿਰੁੱਧ NDPS ਐਕਟ ਦੀ ਧਾਰਾ 22, 61, 85 ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਆਦਿਤਿਆ (IPS) ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਸ਼ਿਆਂ ਦੇ ਗੈਰ–ਕਾਨੂੰਨੀ ਕਾਰੋਬਾਰ ਖ਼ਿਲਾਫ਼ ਪੁਲਿਸ ਦੀ ਕਾਰਵਾਈ ਭਵਿੱਖ ਵਿੱਚ ਹੋਰ ਵੀ ਤੇਜ਼ ਕੀਤੀ ਜਾਵੇਗੀ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਕਿਸੇ ਵੀ ਸ਼ੱਕੀ ਨਸ਼ਾ ਤਸਕਰੀ ਜਾਂ ਗੈਰ–ਕਾਨੂੰਨੀ ਗਤੀਵਿਧੀ ਦੀ ਤੁਰੰਤ ਪੁਲਿਸ ਨੂੰ ਸੂਚਨਾ ਦੇਣ।

ਉਨ੍ਹਾਂ ਦੱਸਿਆ ਕਿ ਗੁਰਦਾਸਪੁਰ ਪੁਲਿਸ ਨਸ਼ਿਆਂ ਦੇ ਪੂਰਨ ਖ਼ਾਤਮੇ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਮਾੜੇ ਅਨਸਰਾਂ ’ਤੇ ਨਕੇਲ ਕੱਸਣ ਲਈ ਅਗਲੇ ਦਿਨਾਂ ਵਿੱਚ ਹੋਰ ਵੱਡੀਆਂ ਕਾਰਵਾਈਆਂ ਕੀਤੀਆਂ ਜਾਣਗੀਆਂ।

error: copy content is like crime its probhihated