Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਆਂਗਨਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਲਈ 10 ਦਸੰਬਰ ਤੱਕ ਆਨਲਾਈਨ ਕੀਤਾ ਜਾ ਸਕਦੈ ਅਪਲਾਈ : ਜ਼ਿਲ਼੍ਹਾ ਪ੍ਰੋਗਰਾਮ ਅਫ਼ਸਰ

ਆਂਗਨਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਲਈ 10 ਦਸੰਬਰ ਤੱਕ ਆਨਲਾਈਨ ਕੀਤਾ ਜਾ ਸਕਦੈ ਅਪਲਾਈ : ਜ਼ਿਲ਼੍ਹਾ ਪ੍ਰੋਗਰਾਮ ਅਫ਼ਸਰ

ਹੁਸ਼ਿਆਰਪੁਰ, 19 ਨਵੰਬਰ (ਪ੍ਰਾਈਮ ਪੰਜਾਬ ਟਾਈਮਜ) 

: ਜ਼ਿਲ਼੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਆਂਗਨਵਾੜੀ ਵਰਕਰਾਂ/ਹੈਲਪਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਅਧੀਨ ਜ਼ਿਲ਼੍ਹਾ ਹੁਸ਼ਿਆਰਪੁਰ ਦੇ ਵੱਖ-ਵੱਖ ਪਿੰਡਾਂ ਵਿੱਚ ਆਂਗਨਵਾੜੀ ਵਰਕਰਾਂ ਦੀਆਂ 125 ਅਤੇ ਆਂਗਨਵਾੜੀ ਹੈਲਪਰਾਂ ਦੀਆਂ 366 ਅਸਾਮੀਆਂ ਦੀਆਂ ਭਰਤੀ ਕੀਤੀ ਜਾਵੇਗੀ । ਉਨ੍ਹਾ ਦੱਸਿਆ ਕਿ ਗਰੈਜੂਏਸ਼ਨ ਪਾਸ ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਉਮੀਦਵਾਰ ਆਂਗਨਵਾੜੀ ਵਰਕਰ ਦੀ ਅਸਾਮੀ ਲਈ ਅਪਲਾਈ ਕਰ ਸਕਦਾ ਹੈ ਅਤੇ ਇਸੇ ਹੀ ਤਰ੍ਹਾਂ 12ਵੀਂ ਜਾਂ ਇਸ ਦੇ ਬਰਾਬਰ ਦੀ ਯੋਗਤਾ ਪਾਸ ਉਮੀਦਵਾਰ, ਆਂਗਨਵਾੜੀ ਹੈਲਪਰ ਦੀ ਅਸਾਮੀ ਲਈ ਅਪਲਾਈ ਕਰ ਸਕਦਾ ਹੈ । ਉਮੀਦਵਾਰ ਵੱਲੋਂ ਦਸਵੀਂ ਵਿੱਚ ਪੰਜਾਬੀ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵਿੱਦਿਅਕ ਯੋਗਤਾ ਸਰਟੀਫਿਕੇਟ ਅਪਲਾਈ ਕਰਨ ਦੀ ਅੰਤਿਮ ਮਿਤੀ ਤੋਂ ਪਹਿਲਾਂ ਦਾ ਹੋਣਾ ਲਾਜ਼ਮੀ ਹੈ| ਉਨ੍ਹਾਂ ਨੇ ਦੱਸਿਆ ਕਿ ਆਂਗਨਵਾੜੀ ਵਰਕਰ ਦੀ ਭਰਤੀ ਲਈ ਘੱਟੋ-ਘੱਟ ਉਮਰ 21 ਸਾਲ ਅਤੇ ਵੱਧ ਤੋ ਵੱਧ ਉਮਰ 37 ਸਾਲ ਹੈ ਅਤੇ ਆਂਗਨਵਾੜੀ ਹੈਲਪਰ ਦੀ ਭਰਤੀ ਲਈ ਘੱਟੋ-ਘੱਟ ਉਮਰ 18 ਸਾਲ ਅਤੇ ਵੱਧ ਤੋਂ ਵੱਧ 37 ਸਾਲ ਹੈ। ਪੱਛੜੀਆਂ/ਅਨੁਸੂਚਿਤ ਜਾਤੀਆਂ ਦੇ ਉਮੀਦਵਾਰ ਦੀ ਉਮਰ 42 ਸਾਲ ਹੋਣਾ ਲਾਜ਼ਮੀ ਹੈ। ਦਿਵਿਆਂਗਜਨ ਅਤੇ ਤਲਾਕਸ਼ਦਾ ਉਮੀਦਵਾਰ ਲਈ ਅਪਲਾਈ ਕਰਨ ਦੀ ਉਮਰ ਹੱਦ 47 ਸਾਲ ਹੈ। ਉਨ੍ਹਾਂ ਕਿਹਾ ਕਿ ਅਪਲਾਈ ਕਰਨ ਦੀ ਮਿਤੀ 19 ਨਵੰਬਰ ਤੋਂ 10 ਦਸੰਬਰ ਤੱਕ ਹੈ ਅਤੇ ਉਮੀਦਵਾਰ ਕੇਵਲ ਆਨਲਾਈਨ ਹੀ ਅਪਲਾਈ ਕਰ ਸਕਦਾ ਹੈ। ਇਸ ਭਰਤੀ ਸਬੰਧੀ ਵਿਸਥਾਰਪੂਰਕ ਵਿਗਿਆਪਨ, ਯੋਗਤਾ ਅਤੇ ਵਿੱਦਿਆਕ ਯੋਗਤਾ ਸਬੰਧੀ ਵਧੇਰੇ ਜਾਣਕਾਰੀ ਵਿਭਾਗ ਦੀ ਵੈਬਸਾਈਟ sswcd.punjab.gov.in ‘ਤੇ ਉਪਲਬੱਧ ਹੈ।