Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਵਿੱਦਿਅਕ ਅਦਾਰਿਆਂ ‘ਚ 21 ਨਵੰਬਰ ਨੂੰ ਛੁੱਟੀ ਦਾ ਐਲਾਨ

ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਵਿੱਦਿਅਕ ਅਦਾਰਿਆਂ ‘ਚ 21 ਨਵੰਬਰ ਨੂੰ ਛੁੱਟੀ ਦਾ ਐਲਾਨ

ਹੁਸ਼ਿਆਰਪੁਰ, 20 ਨਵੰਬਰ (ਪ੍ਰਾਈਮ ਪੰਜਾਬ ਟਾਈਮਜ਼) 
: ਮਿਤੀ 19 ਤੋਂ 29 ਨਵੰਬਰ 2025 ਤੰਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਸ਼ਿਰਕਤ ਕਰ ਰਹੀਆਂ ਹਨ। ਇਸ ਇਤਿਹਾਸਕ ਮੌਕੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਨੇ 4 ਨਗਰ ਕੀਰਤਨਾਂ ਦਾ ਆਯੋਜਨ ਕੀਤਾ ਹੈ, ਜੋ ਕਿ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਲੰਘਣਗੇ। ਇਹ ਨਗਰ ਕੀਰਤਨ ਮੁਕੇਰੀਆਂ-ਦਸੂਹਾ-ਹੁਸ਼ਿਆਰਪੁਰ-ਗੜ੍ਹਸ਼ੰਕਰ, ਜ਼ਿਲ੍ਹਾ ਹੁਸ਼ਿਆਰਪੁਰ ਵਿਚੋਂ ਲੰਘਣਾ ਹੈ।
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਮੂਹ ਵਿੱਦਿਅਕ ਅਦਾਰਿਆਂ ‘ਚ 21 ਨਵੰਬਰ ਦਿਨ ਸ਼ੁੱਕਰਵਾਰ ਨੂੰ ਛੁੱਟੀ ਘੋਸ਼ਿਤ ਕੀਤੀ ਹੈ। ਜਾਰੀ ਹੁਕਮਾਂ ਵਿਚ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।
error: copy content is like crime its probhihated