Prime Punjab Times

Latest news
ਖ਼ਾਲਸਾ ਕਾਲਜ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ "ਭਾਰਤੀ ਗਿਆਨ ਪ੍ਰਣਾਲੀ" ਤਹਿਤ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਆਈ.ਏ.ਐਸ.ਅਧਿਕਾਰੀ ਗੁਰਕੰਵਲ ਸਿੰਘ ਨੇ ਸਹਾਇਕ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਦਸੂਹਾ ਵਿਖੇ ਸਰਕਾਰੀ ਕਾਲਜ ਖੋਲ੍ਹਣ ਲਈ ਮੌਜੂਦਾ ਸਰਕਾਰ ਦੇ ਕੀਤੇ ਐਲਾਨ ਖੋਖਲੇ ਸਾਬਤ ਹੋਏ : ਸੰਜੀਵ ਮਨਹਾਸ ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ :- ਡਾ. ਸੁਦੇਸ਼ ਰਾਜਨ ਖੂਨਦਾਨ ਕੈਂਪ ਦੌਰਾਨ 70 ਤੋਂ ਵੱਧ ਯੂਨਿਟ ਖੂਨ ਇਕੱਠ, ਸਮਾਜਿਕ ਸੰਸਥਾਵਾਂ ਦਾ ਸਰਾਹਣਯੋਗ ਯੋਗਦਾਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਡਿਗਰੀ-ਵੰਡ ਸਮਾਗਮ ਕਰਵਾਇਆ ਗਿਆ ਪੁਲਿਸ ਦੀ ਵੱਡੀ ਕਾਰਵਾਈ,2 ਪਿਸਟਲ,ਜਿੰਦਾ ਰੌਂਦ,ਹੈਰੋਇਨ ਅਤੇ ਡਰੱਗ ਮਨੀ ਸਮੇਤ ਇੱਕ ਗ੍ਰਿਫ਼ਤਾਰ; ਮੁੱਖ ਆਰੋਪੀ ਫਰਾਰ *ਚੋਰੀਸ਼ੁਦਾ 7 ਮੋਟਰਸਾਈਕਲ ਅਤੇ 1 ਐਕਟਿਵਾ ਸਮੇਤ ‘ਸ਼ਾਤਿਰ ਚੋਰ’ ਆਇਆ ਪੁਲਿਸ ਅੜਿੱਕੇ*  ਸਹਾਇਕ ਕਮਿਸ਼ਨਰ ਵੱਲੋਂ ਸਿਵਲ ਡਿਫੈਂਸ ਬਲੈਕਆਊਟ ਮੌਕ ਡ੍ਰਿਲ ਐਕਸਰਸਾਈਜ਼ ਦੀਆਂ ਤਿਆਰੀਆਂ ਦਾ ਜਾਇਜ਼ਾ ਖ਼ਾਲਸਾ ਕਾਲਜ ਦੇ ਇਤਿਹਾਸ ਵਿਭਾਗ ਵੱਲੋਂ ਭਾਰਤੀ ਗਿਆਨ ਪ੍ਰਣਾਲੀ ਤਹਿਤ ਵਿਸ਼ੇਸ਼ ਲੈਕਚਰ ਦਾ ਆਯੋਜਨ
ADVERTISEMENT
You are currently viewing ਬਟਾਲਾ ‘ਚ ਗੋਲੀਕਾਂਡ – ਕਾਂਗਰਸੀ ਆਗੂ ਦੀ ਦੁਕਾਨ ’ਤੇ ਫਾਇਰਿੰਗ,ਵੱਡਾ ਹਾਦਸਾ ਟਲਿਆ

ਬਟਾਲਾ ‘ਚ ਗੋਲੀਕਾਂਡ – ਕਾਂਗਰਸੀ ਆਗੂ ਦੀ ਦੁਕਾਨ ’ਤੇ ਫਾਇਰਿੰਗ,ਵੱਡਾ ਹਾਦਸਾ ਟਲਿਆ

ਬਟਾਲਾ, 21 ਨਵੰਬਰ (ਅਵਿਨਾਸ਼ ਸ਼ਰਮਾ)

: ਬਟਾਲਾ ਦੇ ਜਲੰਧਰ ਰੋਡ ’ਤੇ ਅੱਜ ਸ਼ਾਮ ਕਰੀਬ 7 ਵਜੇ ਕਾਂਗਰਸੀ ਆਗੂ ਗੌਤਮ ਸੇਠ ਗੁੱਡੂ ਦੀ ਦੁਕਾਨ ’ਤੇ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਗੋਲੀਆਂ ਚਲਾਈਆਂ। ਵੱਡੇ ਜਾਨੀ ਨੁਕਸਾਨ ਤੋਂ ਬਚਾਵ ਹੋਇਆ ਹੈ, ਪਰ ਇਸ ਘਟਨਾ ਨਾਲ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।

ਘਟਨਾ ਬਾਰੇ ਜਾਣਕਾਰੀ ਦਿੰਦਿਆਂ ਗੌਤਮ ਸੇਠ ਗੁੱਡੂ ਨੇ ਦੱਸਿਆ ਕਿ ਪਿਛਲੇ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਨਿਸਾਨ ਨਾਮ ਦੇ ਵਿਅਕਤੀ ਵੱਲੋਂ ਫਿਰੋਤੀ ਦੀ ਕਾਲ ਆਈ ਸੀ। ਉਸਦਾ ਦਾਅਵਾ ਹੈ ਕਿ ਫਿਰੋਤੀ ਦੀ ਰਕਮ ਨਾ ਦੇਣ ਦੇ ਕਾਰਨ ਅੱਜ ਉਨ੍ਹਾਂ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਹੈ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਦੁਕਾਨ ਦੇ ਆਲੇ–ਦੁਆਲੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। CCTV ਫੁਟੇਜ ਵੀ ਖੰਗਾਲੀ ਜਾ ਰਹੀ ਹੈ ਤਾਂ ਜੋ ਦੋਸ਼ੀਆਂ ਦੀ ਪਛਾਣ ਕੀਤੀ ਜਾ ਸਕੇ।ਯਾਦ ਰਹੇ ਕਿ ਕੱਲ੍ਹ ਹੀ ਨਵੇਂ ਨਿਯੁਕਤ ਐਸਐਸਪੀ ਡਾ: ਮਹਿਤਾਬ ਸਿੰਘ ਬਟਾਲਾ ਨੇ ਅਹੁਦਾ ਸੰਭਾਲਦੇ ਹੋਏ ਕਿਹਾ ਸੀ ਕਿ ਮਾੜੇ ਤੱਤਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਪਰ ਉਨ੍ਹਾਂ ਦੇ ਚਾਰਜ ਸੰਭਾਲਣ ਦੇ 24 ਘੰਟਿਆਂ ਅੰਦਰ ਹੀ ਇਹ ਗੋਲੀਕਾਂਡ ਹੋਣਾ ਕਾਨੂੰਨ–ਵਿਵਸਥਾ ’ਤੇ ਵੱਡਾ ਸਵਾਲ ਖੜ੍ਹਾ ਕਰਦਾ ਹੈ।ਪੁਲਿਸ ‌ਥਾਣਾ ਸਿਟੀ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦਾ ਭਰੋਸਾ ਦਿਵਾਇਆ ਹੈ।

error: copy content is like crime its probhihated