Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਕੈਬਨਿਟ ਮੰਤਰੀ ਡਾ.ਰਵਜੋਤ ਨੇ ਕੀਤਾ ਸੀ.ਐਚ.ਸੀ ਹਰਿਆਣਾ ਦਾ ਦੌਰਾ

ਕੈਬਨਿਟ ਮੰਤਰੀ ਡਾ.ਰਵਜੋਤ ਨੇ ਕੀਤਾ ਸੀ.ਐਚ.ਸੀ ਹਰਿਆਣਾ ਦਾ ਦੌਰਾ

ਹਰਿਆਣਾ / ਗੜ੍ਹਦੀਵਾਲਾ 27 ਨਵੰਬਰ (ਚੌਧਰੀ) 

–ਕਿਹਾ, 30 ਬਿਸਤਿਆਂ ਵਾਲੀ ਨਵੀਂ ਆਧੁਨਿਕ ਇਮਾਰਤ ਦਾ ਜਲਦ ਹੋਵੇਗਾ ਨਿਰਮਾਣ

 : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸੀ.ਐਚ.ਸੀ ਹਰਿਆਣਾ ਦਾ ਵਿਸ਼ੇਸ਼ ਦੌਰਾ ਕਰਕੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਸਿਹਤ ਵਿਭਾਗ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਿਲ ਕੇ ਹਸਪਤਾਲ ਦੇ ਪ੍ਰਬੰਧਨ, ਸਟਾਫ਼ ਦੀ ਉਪਲਬਧਤਾ, ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸੇਵਾਵਾਂ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।

ਡਾ. ਰਵਜੋਤ ਸਿੰਘ ਨੇ ਹਸਪਤਾਲ, ਦਵਾਈ ਵੰਡ ਕੇਂਦਰ, ਐਮਰਜੈਂਸੀ ਸੇਵਾਵਾਂ, ਲੈਬ ਯੂਨਿਟ ਅਤੇ ਮਰੀਜ਼ ਵਾਰਡ ਦਾ ਨਿਰੀਖਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਜ਼ਰੂਰੀ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ, ਤਾਂ ਜੋ ਆਮ ਨਾਗਰਿਕ ਨੂੰ ਇਲਾਜ ਲਈ ਵੱਡੇ ਸ਼ਹਿਰਾਂ ਵਿੱਚ ਭੱਜਣਾ ਨਾ ਪਵੇ।

ਇਲਾਕਾ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦੇਣ ਦਾ ਐਲਾਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਜਲਦੀ ਹੀ ਸਿਹਤ ਵਿਭਾਗ, ਪੰਜਾਬ 30 ਬਿਸਤਰਿਆਂ ਵਾਲੀ ਇੱਕ ਨਵੀਂ ਅਤਿ-ਆਧੁਨਿਕ ਇਮਾਰਤ ਦੀ ਉਸਾਰੀ ਦਾ ਕੰਮ ਸ਼ੁਰੂ ਕਰੇਗਾ। ਇਹ ਇਮਾਰਤ ਮਰੀਜ਼ਾਂ ਦੀ ਗਿਣਤੀ ਅਤੇ ਖੇਤਰੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਆਧੁਨਿਕ ਡਾਕਟਰੀ ਉਪਕਰਣਾਂ, ਬਿਹਤਰ ਬੁਨਿਆਦੀ ਢਾਂਚੇ ਅਤੇ ਉੱਨਤ ਸਹੂਲਤਾਂ ਨਾਲ ਲੈਸ ਹੋਵੇਗੀ।

ਉਨ੍ਹਾਂ ਕਿਹਾ ਕਿ ਇਸ ਨਵੀਂ ਇਮਾਰਤ ਦੇ ਨਿਰਮਾਣ ਨਾਲ, ਹਰਿਆਣਾ ਅਤੇ ਆਲੇ ਦੁਆਲੇ ਦੇ ਦਰਜਨਾਂ ਪਿੰਡਾਂ ਦੇ ਲੋਕਾਂ ਨੂੰ ਉੱਚ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ, ਬਿਹਤਰ ਦਾਖਲਾ ਸਹੂਲਤਾਂ, ਸੁਚੱਜੇ ਢੰਗ ਨਾਲ ਸੰਗਠਿਤ ਵਾਰਡ, ਸਾਫ਼-ਸੁਥਰਾ ਮਾਹੌਲ ਅਤੇ ਸਮੇਂ ਸਿਰ ਡਾਕਟਰੀ ਲਾਭ ਮਿਲਣਗੇ। ਡਾ. ਰਵਜੋਤ ਨੇ ਇਸ ਵਿਕਾਸ ਯੋਜਨਾ ਲਈ ਹਲਕੇ ਦੇ ਵਸਨੀਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸੂਬਾ ਸਰਕਾਰ ਸਿਹਤ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਸੁਧਾਰ ਲਈ ਵਚਨਬੱਧ ਹੈ।