Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing KMS ਕਾਲਜ ਦੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ 2025 ਵਿੱਚ ਸਥਾਨ ਹਾਸਲ ਕੀਤੇ

KMS ਕਾਲਜ ਦੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ 2025 ਵਿੱਚ ਸਥਾਨ ਹਾਸਲ ਕੀਤੇ

ਦਸੂਹਾ 29 ਨਵੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ 2025 ਦੀ ਮੈਰਿਟ ਸੂਚੀ ਜਾਰੀ ਕੀਤੀ ਗਈ। ਇਸ ਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਹਮੇਸ਼ਾ ਦੀ ਤਰ੍ਹਾਂ ਕੇ.ਐਮ.ਐਸ ਕਾਲਜ ਦੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਵਿਦਿਆਰਥੀਆਂ ਨੇ ਆਪਣਾ ਸਥਾਨ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀ ਮੈਰਿਟ ਸੂਚੀ ਸੈਸ਼ਨ 2025 ਵਿੱਚ ਹਾਸਿਲ ਕਰਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਕਾਲਜ ਦੇ ਨਾਲ ਨਾਲ ਇਲਾਕੇ ਦਾ ਨਾਮ ਰੌਸ਼ਨ ਕੀਤਾ। ਉਹਨਾਂ ਕਿਹਾ ਕਿ ਇਹ ਇਲਾਕੇ ਲਈ ਬਹੁਤ ਵੱਡੀ ਅਤੇ ਮਾਣ ਵਾਲੀ ਗੱਲ ਹੈ, ਕਿਉੰਕਿ ਇਹ ਇਲਾਕਾ ਕੇ.ਐਮ.ਐਸ ਕਾਲਜ ਤੋਂ ਪਹਿਲਾ ਤਕਨੀਕੀ ਸਿੱਖਿਆ ਤੋਂ ਵਾਂਝਾ ਸੀ, ਪਰ ਕੇ.ਐਮ.ਐਸ ਕਾਲਜ ਦੇ ਹੋਣ ਨਾਲ ਇਲਾਕੇ ਦੇ ਵਿਦਿਆਰਥੀ ਵੱਖ ਵੱਖ ਪ੍ਰੋਗਰਾਮਾਂ ਜਿਵੇਂ ਕਿ ਬੀ.ਸੀ.ਏ, ਬੀ.ਐਸ.ਸੀ ਆਈ.ਟੀ, ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ, ਬੀ.ਐਸ.ਸੀ ਮੈਡੀਕਲ ਲੈਬ ਸਾਇੰਸ, ਬੀ.ਬੀ.ਏ, ਬੀ.ਕੌਮ, ਐਮ.ਬੀ.ਏ, ਐਮ.ਐਸ.ਸੀ ਆਈ.ਟੀ, ਐਮ.ਸੀ.ਏ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ, ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ, ਐਮ.ਐਸ.ਸੀ ਬਾਇਓਕਮਿਸਟਰੀ ਅਤੇ ਪੀ.ਜੀ.ਡੀ.ਸੀ.ਏ ਪ੍ਰੋਗਰਾਮਾਂ ਵਿੱਚ ਦਾਖਲਾ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ। ਅਜਿਹੇ ਪ੍ਰੋਗਰਾਮਾਂ ਨੂੰ ਕਰਕੇ ਕੇ.ਐਮ.ਐਸ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਸਥਾਨ ਹਾਸਲ ਕਰਕੇ ਆਪਣੇ ਪੈਰਾਂ ਤੇ ਖੜੇ ਹੋ ਰਹੇ ਹਨ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕਰ ਰਹੇ ਹਨ। ਯੂਨੀਵਰਸਿਟੀ ਦੀ ਸੈਸ਼ਨ 2025 ਦੀ ਮੈਰਿਟ ਸੂਚੀ ਵਿੱਚ ਕੇ.ਐਮ.ਐਸ ਕਾਲਜ ਦੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ 2 ਵਿਦਿਆਰਥੀਆਂ ਨੇ ਆਪਣਾ ਸਥਾਨ ਹਾਸਲ ਕੀਤਾ, ਜਿਨ੍ਹਾਂ ਵਿੱਚ ਨਵਪ੍ਰੀਤ ਸਿੰਘ ਪੁੱਤਰ ਜਰਨੈਲ ਸਿੰਘ (ਬੀ.ਐਸ.ਸੀ ਮੈਡੀਕਲ ਲੈਬ ਸਾਇੰਸ) ਨੇ ਦੂਸਰਾ ਸਥਾਨ ਅਤੇ ਹਰਪ੍ਰੀਤ ਕੌਰ ਪੁੱਤਰੀ ਧਰਮ ਚੰਦ (ਬੀ.ਐਸ.ਸੀ ਮੈਡੀਕਲ ਲੈਬ ਸਾਇੰਸ) ਨੇ ਛੇਵਾਂ ਸਥਾਨ ਹਾਸਲ ਕਰਕੇ ਆਪਣਾ, ਆਪਣੇ ਪਰਿਵਾਰ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ. ਡਾ. ਰਾਜੇਸ਼ ਕੁਮਾਰ ਵੱਲੋਂ ਕੋਆਰਡੀਨੇਟਰ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਅੱਗੇ ਵੱਧ ਕੇ ਕਾਮਯਾਬੀ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਆਈ.ਟੀ ਵਿਭਾਗ ਦੇ ਅਮਨਪ੍ਰੀਤ ਕੌਰ, ਨੀਲਮ ਭੱਟੀ, ਰਾਮ ਚੰਦ, ਨਿਕਿਤਾ ਠਾਕੁਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ : ਕੇ.ਐਮ.ਐਸ ਕਾਲਜ ਦੇ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਹੋਣਹਾਰ ਵਿਦਿਆਰਥੀ।