Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਮੂਹ ਪੈਰਾਮੈਡੀਕਲ ਸਟਾਫ ਅਤੇ ਆਮ ਲੋਕਾਂ ਨਾਲ ਅੰਗਦਾਨ ਸੰਬੰਧੀ ਸੌਂਹ ਲਈ ਗਈ

ਸਮੂਹ ਪੈਰਾਮੈਡੀਕਲ ਸਟਾਫ ਅਤੇ ਆਮ ਲੋਕਾਂ ਨਾਲ ਅੰਗਦਾਨ ਸੰਬੰਧੀ ਸੌਂਹ ਲਈ ਗਈ

ਗੜ੍ਹਦੀਵਾਲਾ 29 ਨਵੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੇੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਜੀ ਦੀ ਪ੍ਰਧਾਨਗੀ ਹੇਠ ਸੀ.ਐਚ.ਸੀ. ਭੂੰਗਾ ਵਿਖੇ ਸਮੂਹ ਪੈਰਾਮੈਡੀਕਲ ਸਟਾਫ ਅਤੇ ਆਮ ਲੋਕਾਂ ਨਾਲ ਅੰਗਦਾਨ ਸੰਬੰਧੀ ਸੌਂਹ ਲਈ ਗਈ।

ਇਸ ਮੌਕੇ ਡਾ. ਸੁਦੇਸ਼ ਰਾਜਨ ਨੇ ਜਾਣਕਾਰੀ ਦਿੰਸਿਆ ਕਿਹਾ ਕਿ ਅੰਗਦਾਨ  ਇੱਕ ਮਹਾਨ ਕਾਰਜ ਹੈ ਜਿਸ ਨਾਲ ਇੱਕ ਵਿਅਕਤੀ ਆਪਣੀ ਮੌਤ ਤੋਂ ਬਾਅਦ ਆਪਣੇ ਅੰਗ ਦੂਜੇ ਲੋੜਵੰਦ ਮਰੀਜ਼ਾਂ ਨੂੰ ਦਾਨ ਕਰਦਾ ਹੈ ਤਾਂ ਜੋ ਉਨ੍ਹਾਂ ਦੀ ਜਾਨ ਬਚਾਈ ਜਾ ਸਕੇ ਜਾਂ ਉਨ੍ਹਾਂ ਦਾ ਜੀਵਨ ਬਿਹਤਰ ਬਣਾਇਆ ਜਾ ਸਕੇ।ਇੱਕ ਅੰਗ ਦਾਨ ਕਰਨ ਵਾਲਾ ਵਿਅਕਤੀ 8 ਤੋ ਵੱਧ ਲੋਕਾਂ ਦੀ ਜਾਨ ਬਚਾ ਸਕਦਾ ਹੈ ਅਤੇ ਟਿਸ਼ੂ ਦਾਨ ਨਾਲ ਕਈ ਹੋਰਾਂ ਦੀ ਜ਼ਿੰਦਗੀ ਬਿਹਤਰ ਬਣ ਸਕਦੀ ਹੈ ।ਭਾਰਤ ਵਿੱਚ ਹਰ ਸਾਲ ਲੱਖਾਂ ਲੋਕਾਂ ਨੂੰ ਅੰਗ ਟ੍ਰਾਂਸਪਲਾਂਟ ਦੀ ਲੋੜ ਹੁੰਦੀ ਹੈ, ਪਰ ਅੰਗਾਂ ਦੀ ਘਾਟ ਕਾਰਨ ਬਹੁਤ ਸਾਰੇ ਲੋਕ ਮਰ ਜਾਂਦੇ ਹਨ।ਦਿਲ, ਗੁਰਦੇ, ਫੇਫੜੇ, ਜਿਗਰ, ਪੈਨਕ੍ਰੀਆਸ, ਅਤੇ ਛੋਟੀ ਅੰਤੜੀ ਵਰਗੇ ਅੰਗ ਮੌਤ ਤੋਂ ਬਾਅਦ ਦਾਨ ਕੀਤੇ ਜਾ ਸਕਦੇ ਹਨ। ਜਿਉਂਦਾ ਵਿਅਕਤੀ ਵੀ ਇੱਕ ਗੁਰਦਾ ਜਾਂ ਜਿਗਰ ਦਾ ਹਿੱਸਾ ਦਾਨ ਕਰ ਸਕਦਾ ਹੈ।ਅਗੇ ਊਨ੍ਹਾ ਕਿਹਾ ਕਿ ਅੰਗਦਾਨ ਸੇਵਾ  ਮਾਨਵਤਾ ਦਾ ਇੱਕ ਵੱਡਾ ਰੂਪ ਹੈ ਇਸ ਲਈ ਸਾਨੂ ਸਭ ਨੂੰ ਇਸ ਲਈ ਪ੍ਰਣ ਲੈਣਾ ਚਾਹੀਦਾ ਹੈ।

ਇਹ ਪ੍ਰਣ ਨੈਸ਼ਨਲ ਆਰਗਨ ਐਂਡ ਟਿਸ਼ੂ ਟਰਾਂਸਪਲਾਂਟ ਆਰਗਨਾਈਜੇਸ਼ਨ ਨੋਟੋ ( ਐਨ.ਓ.ਟੀ. ਟੀ.ਓ.) ਦੀ ਵੈੱਬਸਾਈਟ ‘ਤੇ ਜਾ ਕੇ ਆਨਲਾਈਨ ਅੰਗਦਾਨ ਕਰਨ ਦਾ ਪ੍ਰਣ ਲੈ ਸਕਦੇ ਹੋ. ਇਹ ਇੱਕ ਇੱਛਾ ਦਾ ਪ੍ਰਗਟਾਵਾ ਹੈ, ਜਿਸ ਲਈ ਤੁਹਾਡੇ ਪਰਿਵਾਰ ਦੀ ਸਹਿਮਤੀ ਵੀ ਜ਼ਰੂਰੀ ਹੁੰਦੀ ਹੈ.ਆਪਣੇ ਪਰਿਵਾਰ ਨਾਲ ਇਸ ਬਾਰੇ ਗੱਲ ਕਰੋ ਅਤੇ ਉਨ੍ਹਾਂ ਨੂੰ ਆਪਣੀ ਇਸ ਨੇਕ ਇੱਛਾ ਬਾਰੇ ਜਰੂਰ ਦੱਸੋ ।ਇਸ ਮੌਕੇ ਡਾ. ਜਗਤਾਰ ਸਿੰਘ, ਜਸਤਿੰਦਰ ਸਿੰਘ ਬੀ.ਈ.ਈ, ਮ.ਪ.ਹ.ਸ. ਸ਼ਮਿਤ ਸ਼ਰਮਾ, ਉਮੇਸ਼ ਕੁਮਾਰ,ਗੁਰਿੰਦਰਜੀਤ ਸਿੰਘ, ਸਮੂਹ ਪੈਰਾਮੈਡੀਕਲ ਸਟਾਫ ਅਤੇ ਆਮ ਲੋਕ ਹਾਜਰ ਸਨ ।