Prime Punjab Times

Latest news
DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਬਮੀਤਾ ਨੇ ਤਾਈਕਵਾਡੋ ਖੇਡ 'ਚ ਮਾਰੀ ਬਾਜ਼ੀ ਵਿਸ਼ੇਸ਼ ਮੁਹਿੰਮ ‘ਪ੍ਰਹਾਰ 3.0’ ਤਹਿਤ ਬਾਰਡਰ ਰੇਂਜ ਪੁਲਿਸ ਦੀ ਵੱਡੀ ਕਾਰਵਾਈ, ਨਸ਼ਾ ਤਸਕਰਾਂ ਤੇ ਗੈਂਗਸਟਰਾਂ ਖ਼ਿਲਾਫ਼ ਕ... ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ
ADVERTISEMENT
You are currently viewing ਬਲਾਕ ਦਸੂਹਾ -1 ਦੇ ਅਧਿਆਪਕਾਂ ਵਲੋਂ FIR ਦੀਆਂ ਕਾਪੀਆਂ ਸਾੜ ਕੇ ਕੇਂਦਰ ਅਤੇ ਦਿੱਲੀ ਸਰਕਾਰ ਖਿਲਾਫ ਕੀਤਾ ਰੋਸ ਪ੍ਰਗਟ

ਬਲਾਕ ਦਸੂਹਾ -1 ਦੇ ਅਧਿਆਪਕਾਂ ਵਲੋਂ FIR ਦੀਆਂ ਕਾਪੀਆਂ ਸਾੜ ਕੇ ਕੇਂਦਰ ਅਤੇ ਦਿੱਲੀ ਸਰਕਾਰ ਖਿਲਾਫ ਕੀਤਾ ਰੋਸ ਪ੍ਰਗਟ

ਦਸੂਹਾ 1 ਦਸੰਬਰ (ਪ੍ਰਾਈਮ ਪੰਜਾਬ ਟਾਈਮਜ਼)

: ਅੱਜ ਪੁਰਾਣੀ ਪੈਨਸ਼ਨ ਬਹਾਲੀ ਦੀ ਮੰਗ ਨੂੰ ਲੈ ਕੇ ਦਿੱਲੀ ਵਿਖੇ ਕੀਤੀ ਗਈ ਰੈਲੀ ਸਬੰਧੀ ਯੂਨੀਅਨ ਆਗੂ ਸੁੱਖਜੀਤ ਸਿੰਘ ਤੇ ਦਿੱਲੀ ਪੁਲਿਸ ਵਲੋਂ ਦਰਜ ਕੀਤੀ ਐੱਫ.ਆਈ.ਆਰ ਦੇ ਵਿਰੋਧ ਵਿੱਚ ਬਲਾਕ ਦਸੂਹਾ -1 ਦੇ ਅਧਿਆਪਕਾਂ ਵਲੋਂ ਐੱਫ.ਆਈ. ਆਰ  ਦੀਆਂ ਕਾਪੀਆਂ ਸਾੜ ਕੇ ਕੇਂਦਰ ਅਤੇ ਦਿੱਲੀ ਸਰਕਾਰ ਖਿਲਾਫ ਰੋਸ ਪ੍ਰਗਟ ਕੀਤਾ ਅਤੇ ਆਪਣੇ ਆਗੂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੇ ਮਨਜੀਤ ਸਿੰਘ ਕਠਾਣਾ ਦੀ ਅਗਵਾਈ ਵਿੱਚ ਰੋਸ ਮੁਜਾਹਰਾ ਕਰਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ ਕੀਤੀ ਅਤੇ ਚੇਤਾਵਨੀ ਦਿੱਤੀ ਕਿ ਜੇ ਅਜਿਹੀਆਂ ਕੋਝੀਆਂ ਹਰਕਤਾਂ ਨਾਲ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਤਾਂ ਇਹ ਅੰਦੋਲਨ ਚਿੰਗਾਰੀ ਤੋਂ ਭਾਂਬੜ ਬਣ ਕੇ ਉੱਭਰੇਗਾ,ਜਿਸ ਵਿੱਚ ਸਰਕਾਰਾਂ ਸੜ ਕੇ ਸੁਆਹ ਹੋ ਜਾਣਗੀਆਂ। ਇਸ ਮੋਕੇ ਉਪਿੰਦਰਜੀਤ ਸਿੰਘ ਈਟੀਟ ਅਧਿਆਪਕ ਯੂਨੀਅਨ, ਗੁਰਜਿੰਦਰ ਸਿੰਘ ਐੱਸ.ਸੀ./ਬੀ.ਸੀ ਅਧਿਆਪਕ ਯੂਨੀਅਨ, ਮਨਜੀਤ ਸਿੰਘ ਬੋਬੀ ਐਲੀਮੈੰਟਰੀ ਟੀਚਰਜ ਯੂਨੀਅਨ, ਬਲਜੀਤ ਸਿੰਘ 6635 ਅਧਿਆਪਕ ਯੂਨੀਅਨ,ਕਰਨਵੀਰ ਸਿੰਘ 5994 ਅਧਿਆਪਕ ਯੂਨੀਅਨ, ਮੈਡਮ ਮਨਜੀਤ ਕੌਰ, ਮੈਡਮ ਪੂਨਮ ਖੈਰਾਬਾਦ, ਮੈਡਮ ਸੁੱਖਵਿੰਦਰ ਕੌਲ, ਮੈਡਮ ਸਵਿਤਾ,ਮੈਡਮ ਸੰਦੀਪ ਕੌਰ, ਮੈਡਮ ਰਾਜਵਿੰਦਰ ਕੌਰ, ਉਰਮਿਲਾ ਰਾਣੀ, ਤਰਲੋਕ ਸਿੰਘ, ਰਮਨਦੀਪ ਕੌਰ, ਆਦਿ ਬਹੁਤ ਸਾਰੇ ਅਧਿਆਪਕ ਸ਼ਾਮਿਲ ਸਨ।

error: copy content is like crime its probhihated