Prime Punjab Times

Latest news
ਅਚਲੇਸ਼ਵਰ ਧਾਮ ਤੋਂ ਗੂੰਜਿਆ ਨਸ਼ਾ ਮੁਕਤੀ ਦਾ ਸੰਦੇਸ਼, ਬਟਾਲਾ ਤੋਂ ਫਤਿਹਗੜ੍ਹ ਚੂੜੀਆਂ ਤੱਕ ਕੱਢੀ ਯਾਤਰਾ ਖ਼ਾਲਸਾ ਕਾਲਜ ਵਿਖੇ 'ਵਿਸ਼ਵ ਓਜ਼ੋਨ ਦਿਵਸ' ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल
ADVERTISEMENT
You are currently viewing ਸ਼ਹਿਰ ਨੂੰ ਜਾਮ ਤੋਂ ਮੁਕਤ ਬਣਾਉਣ ਦੀ ਮੁਹਿੰਮ —

ਸ਼ਹਿਰ ਨੂੰ ਜਾਮ ਤੋਂ ਮੁਕਤ ਬਣਾਉਣ ਦੀ ਮੁਹਿੰਮ —

ਬਟਾਲਾ, 3 ਦਸੰਬਰ (ਅਵਿਨਾਸ਼ ਸ਼ਰਮਾ)

ਗੁਰਦਾਸਪੁਰ ਰੋਡ ’ਤੇ ਟਰੈਫਿਕ ਇੰਚਾਰਜ ਗੋਰਾਇਆ ਦੀ ਸਖ਼ਤੀ, ਨਾਜਾਇਜ਼ ਪਾਰਕਿੰਗ ’ਤੇ ਕਾਰਵਾਈ ਤੀਬਰ

: ਬਟਾਲਾ ਸ਼ਹਿਰ ਵਿੱਚ ਟਰੈਫਿਕ ਦੀ ਲਗਾਤਾਰ ਵੱਧ ਰਹੀ ਸਮੱਸਿਆ ਨੂੰ ਜੜੋਂ ਸਮੇਤ ਖਤਮ ਕਰਨ ਲਈ ਅੱਜ ਟਰੈਫਿਕ ਇੰਚਾਰਜ ਸੁਰਿੰਦਰ ਸਿੰਘ ਗੋਰਾਇਆ ਨੇ ਜ਼ਬਰਦਸਤ ਇੱਕਸ਼ਨ ਮੋਡ ਵਿੱਚ ਨਜ਼ਰ ਆਏ। ਗੁਰਦਾਸਪੁਰ ਪੁਰ ਰੋਡ ਅਤੇ ਸਿਟੀ ਰੋਡ ’ਤੇ ਉਨ੍ਹਾਂ ਦੀ ਅਗਵਾਈ ਹੇਠ ਤਾਇਨਾਤ ਟਰੈਫਿਕ ਟੀਮ ਵੱਲੋਂ ਵੱਡੇ ਪੱਧਰ ’ਤੇ ਨਾਜਾਇਜ਼ ਪਾਰਕਿੰਗ, ਅੱਡੇ ਅਤੇ ਸੜਕਾਂ ’ਤੇ ਕਬਜ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ।
ਇਸ ਕਾਰਵਾਈ ਦੌਰਾਨ ਜਿੱਥੇ ਕਈ ਵਾਹਨਾਂ ਦੇ ਚਲਾਨ ਕੀਤੇ ਗਏ, ਓਥੇ ਹੀ ਬੇਤਰਤੀਬੀ ਨਾਲ ਖੜ੍ਹੇ ਵਾਹਨਾਂ ਨੂੰ ਤੁਰੰਤ ਹਟਵਾਇਆ ਗਿਆ। ਫੜੀਸਟਾਂ ਨੂੰ ਉਨ੍ਹਾਂ ਦੀ ਨਿਸ਼ਚਿਤ ਹੱਦਾਂ ਵਿੱਚ ਰਹਿੰਦੇ ਹੋਏ ਕਾਰੋਬਾਰ ਕਰਨ ਦੀ ਕੜੀ ਚੇਤਾਵਨੀ ਦਿੱਤੀ ਗਈ, ਤਾਂ ਕਿ ਆਵਾ-ਗਮਨ ਵਿੱਚ ਰੁਕਾਵਟ ਨਾ ਉੱਪਜੇ।

ਇੰਚਾਰਜ ਗੋਰਾਇਆ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ,
ਬਟਾਲਾ ਸ਼ਹਿਰ ਦੇ ਟਰੈਫਿਕ ਨੂੰ ਸੁਧਾਰਨਾ ਸਾਡੀ ਸਭ ਤੋਂ ਵੱਡੀ ਤਰਜੀਹ ਹੈ। ਜੇ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਅਗਲੇ ਦਿਨਾਂ ਵਿੱਚ ਹੋਰ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ।”
ਉਨ੍ਹਾਂ ਨੇ ਕਿਹਾ ਕਿ ਕਈ ਥਾਵਾਂ ’ਤੇ ਐਮਬੂਲੈਂਸ ਤਕ ਨੂੰ ਰਸਤਾ ਨਾ ਮਿਲਣ ਦੀਆਂ ਸਥਿਤੀਆਂ ਸਾਹਮਣੇ ਆ ਜਾਂਦੀਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸੜਕਾਂ ਸਿਰਫ਼ ਚਲਣ ਲਈ ਹੁੰਦੀਆਂ ਹਨ, ਨਾਜਾਇਜ਼ ਪਾਰਕਿੰਗ ਜਾਂ ਵਪਾਰ ਲਈ ਨਹੀਂ।
ਸੁਰਿੰਦਰ ਸਿੰਘ ਗੋਰਾਇਆ ਨੇ ਸ਼ਹਿਰ ਦੇ ਵਪਾਰੀਆਂ, ਡਰਾਈਵਰਾਂ ਅਤੇ ਆਮ ਪਬਲਿਕ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਟਰੈਫਿਕ ਮੁਹਿੰਮ ਦਾ ਉਦੇਸ਼ ਕਿਸੇ ਨੂੰ ਤੰਗ ਕਰਨਾ ਨਹੀਂ, ਬਲਕਿ ਲੋਕਾਂ ਲਈ ਸੁਚਾਰੂ ਅਤੇ ਸੁਰੱਖਿਅਤ ਯਾਤਰਾ ਸੁਨਿਸ਼ਚਿਤ ਕਰਨਾ ਹੈ।
ਸਥਾਨਕ ਲੋਕਾਂ ਨੇ ਵੀ ਇਸ ਕਾਰਵਾਈ ਦਾ ਸੁਆਗਤ ਕਰਦਿਆਂ ਕਿਹਾ ਕਿ ਜਾਮ ਦੀ ਸਮੱਸਿਆ ਘਟਣ ਨਾਲ ਸ਼ਹਿਰ ਵਿੱਚ ਕੁਝ ਹੱਦ ਤੱਕ ਰਾਹਤ ਮਹਿਸੂਸ ਹੋਈ ਹੈ।
ਟਰੈਫਿਕ ਇੰਚਾਰਜ ਗੋਰਾਇਆ ਨੇ ਦਾਅਵਾ ਕੀਤਾ ਕਿ ਜੇਕਰ ਨਿਯਮਾਂ ਦੀ ਪਾਲਣਾ ਕੀਤੀ ਗਈ ਤਾਂ ਬਟਾਲਾ ਨੂੰ ਜਲਦੀ ਹੀ ਟਰੈਫਿਕ ਸਮੱਸਿਆ ਤੋਂ ਪੂਰੀ ਤਰ੍ਹਾਂ ਮੁਕਤ ਕੀਤਾ ਜਾ ਸਕੇਗਾ।