Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਸੰਵਿਧਾਨ ਦਿਵਸ’ ਮੌਕੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਖ਼ਾਲਸਾ ਕਾਲਜ ਵਿਖੇ ‘ਰਾਸ਼ਟਰੀ ਸੰਵਿਧਾਨ ਦਿਵਸ’ ਮੌਕੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਗੜ੍ਹਦੀਵਾਲਾ 5 ਦਸੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ , ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਰਾਜਨੀਤੀ ਸ਼ਾਸਤਰ ਅਤੇ ਅਰਥ ਸ਼ਾਸਤਰ ਵਿਭਾਗ ਨੇ ਆਪਸੀ ਸਹਿਯੋਗ ਨਾਲ ‘ਰਾਸ਼ਟਰੀ ਸੰਵਿਧਾਨ ਦਿਵਸ’ ਮਨਾਇਆ l ਇਸ ਮੌਕੇ ਸ਼੍ਰੀ ਜਗਦੀਪ ਕੁਮਾਰ (ਮੁਖੀ, ਰਾਜਨੀਤੀ ਸ਼ਾਸਤਰ ਵਿਭਾਗ) ਨੇ ਵਿਦਿਆਰਥੀਆਂ ਨੂੰ ਭਾਰਤੀ ਸੰਵਿਧਾਨ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਸ਼੍ਰੀ ਜਗਦੀਪ ਕੁਮਾਰ ਨੇ ਕਿਹਾ ਕਿ ਸੰਵਿਧਾਨ ਨਾ ਸਿਰਫ਼ ਦੇਸ਼ ਦਾ ਸਰਵ ਉੱਚ ਕਾਨੂੰਨੀ ਦਸਤਾਵੇਜ਼ ਹੈ, ਸਗੋਂ ਨਾਗਰਿਕਾਂ ਦੇ ਅਧਿਕਾਰਾਂ, ਫਰਜ਼ਾਂ ਅਤੇ ਸੁਤੰਤਰਤਾ ਦਾ ਰਖਵਾਲਾ ਵੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ, ਨਿਆਂ, ਸਮਾਨਤਾ, ਸੁਤੰਤਰਤਾ, ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਦੀ ਮਹੱਤਤਾ ਨੂੰ ਸਮਝਣ ਅਤੇ ਆਪਣੇ ਜੀਵਨ ਵਿੱਚ ਅਮਲ ਕਰਨ ਲਈ ਪ੍ਰੇਰਿਤ ਕੀਤਾ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਆਪਣੇ ਦੇਸ਼ ਦੇ ਸੰਵਿਧਾਨ ਨਾਲ ਸੰਬੰਧਿਤ ਜਾਗਰੂਕਤਾ ਪੈਦਾ ਕਰਨਾ ਅਤੇ ਦੇਸ਼ ਦੀ ਤਰੱਕੀ ਵਿੱਚ ਇਸ ਦੀ ਭੂਮਿਕਾ ਬਾਰੇ ਸੁਨੇਹਾ ਦੇਣਾ ਸੀ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਇਸ ਲੈਕਚਰ ਨੂੰ ਸੁਣਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਲੈਕਚਰਾਂ ਨਾਲ ਵਿਦਿਆਰਥੀਆਂ ਵਿੱਚ ਸਮਾਜਿਕ ਜ਼ਿੰਮੇਵਾਰੀ ਅਤੇ ਰਾਸ਼ਟਰੀ ਚੇਤਨਾ ਵਧਦੀ ਹੈ। ਪ੍ਰੋਗਰਾਮ ਦੇ ਅੰਤ ਵਿੱਚ ਵਿਦਿਆਰਥੀਆਂ ਨਾਲ ਸੰਵਾਦ ਸੈਸ਼ਨ ਵੀ ਕੀਤਾ ਗਿਆ ਜਿਸ ਵਿੱਚ ਉਨ੍ਹਾਂ ਨੇ ਸੰਵਿਧਾਨ ਨਾਲ ਜੁੜੇ ਵੱਖ-ਵੱਖ ਪ੍ਰਸ਼ਨਾਂ ਦੇ ਉੱਤਰ ਪ੍ਰਾਪਤ ਕੀਤੇ। ਇਸ ਮੌਕੇ ਰਾਜਨੀਤੀ ਵਿਭਾਗ ਤੋਂ ਡਾ. ਅਰਚਨਾ, ਅਰਥਸ਼ਾਸਤਰ ਵਿਭਾਗ ਤੋਂ ਮੈਡਮ ਜਸਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ |