Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਕੀਤਾ ਦੌਰਾ

ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਨੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਕੀਤਾ ਦੌਰਾ

ਹੁਸ਼ਿਆਰਪੁਰ, 5 ਦਸੰਬਰ (ਪ੍ਰਾਈਮ ਪੰਜਾਬ ਟਾਈਮਜ਼) 

-‘ਯੂਥ ਅਗੇਂਸਟ ਡਰੱਗ’ ਮਹਿੰਮ ਦੀਆਂ ਤਿਆਰੀਆਂ ਦੇ ਤਹਿਤ ਮਰੀਜ਼ਾਂ ਨੂੰ ਨਸ਼ਾ ਛੱਡਣ ਅਤੇ ਰੋਸ਼ਨ ਭਵਿੱਖ ਵੱਲ ਵਧਣ ਲਈ ਕੀਤਾ ਪ੍ਰੇਰਿਤ

: ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਨਸ਼ਾ ਛੁਡਾਊ ਕੇਂਦਰ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਦਾ ਦੌਰਾ ਕੀਤਾ।
ਇਸ ਦੌਰਾਨ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਕਿ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੁਹਾਲੀ) ਦੇ ਨਿਰਦੇਸ਼ਾਂ ਅਨੁਸਾਰ, ‘ਯੂਥ ਅਗੇਂਸਟ ਡਰੱਗਜ਼’ ਨਾਮਕ ਇਕ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ 6 ਦਸੰਬਰ ਤੋਂ 6 ਜਨਵਰੀ ਤੱਕ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਨਸ਼ਾ ਛੱਡਣ ਅਤੇ ਰੋਸ਼ਨ ਭਵਿੱਖ ਵੱਲ ਵਧਣ ਲਈ ਪ੍ਰੇਰਿਤ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ। ਇਸ ਨੇਕ ਕਾਰਜ ਵਿੱਚ ਸਾਰੇ ਨਾਗਰਿਕਾਂ ਦੇ ਸਹਿਯੋਗ ਦੀ ਉਮੀਦ ਹੈ, ਤਾਂ ਜੋ ਦੇਸ਼ ਦੇ ਨੌਜਵਾਨ ਜੀਵਨ ਦੀਆਂ ਉਚਾਈਆਂ ਨੂੰ ਛੂਹ ਸਕਣ।
ਇਸ ਮੌਕੇ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ ਕੁਮਾਰ ਨੇ ਕੇਂਦਰ ਦੇ ਮਰੀਜ਼ਾਂ ਨੂੰ ਨਾਲਸਾ ਦੀ ‘ਡਰੱਗਜ਼ ਅਵੇਅਰਨੈੱਸ ਐਂਡ ਵੈਲਨੈੱਸ ਨੈਵੀਗੇਸ਼ਨ – ਫਾਰ ਏ ਡਰੱਗ ਫ੍ਰੀ ਇੰਡੀਆ ਯੋਜਨਾ-2025, ਨਸ਼ੇ ਦੇ ਸਿਹਤ, ਪਰਿਵਾਰਕ ਅਤੇ ਸਮਾਜਿਕ ਜੀਵਨ ‘ਤੇ ਮਾੜੇ ਪ੍ਰਭਾਵਾਂ ਅਤੇ ਐਨ.ਡੀ.ਪੀ.ਸੀ ਐਕਟ ਦੇ ਕਾਨੂੰਨੀ ਉਪਬੰਧਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ 13 ਦਸੰਬਰ 2025 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਬਾਰੇ ਦੱਸਿਆ ਗਿਆ ਕਿ ਇਸ ਲੋਕ ਅਦਾਲਤ ਵਿੱਚ ਲੰਬਿਤ ਅਤੇ ਮੁਕੱਦਮੇਬਾਜ਼ੀ ਤੋਂ ਪਹਿਲਾਂ ਦੇ ਮਾਮਲਿਆਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕੀਤਾ ਜਾਂਦਾ ਹੈ। ਲੋਕ ਅਦਾਲਤ ਦੇ ਫ਼ੈਸਲੇ ਵਿਰੁੱਧ ਕੋਈ ਅਪੀਲ ਨਹੀਂ ਹੁੰਦੀ ਅਤੇ ਇਸ ਨਾਲ ਸਮਾਂ ਅਤੇ ਪੈਸਾ ਦੋਵਾਂ ਦੀ ਬੱਚਤ ਹੁੰਦੀ ਹੈ।
ਦੌਰੇ ਦੌਰਾਨ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ ਮੈਡੀਕਲ ਅਫ਼ਸਰ ਡਾ. ਜਸਲੀਨ ਕੌਰ, ਮਨੋਵਿਗਿਆਨੀ ਡਾ. ਸਿਮਰਨ ਸੈਣੀ, ਕੌਂਸਲਰ ਪ੍ਰਸ਼ਾਂਤ, ਪਰਮਿੰਦਰ ਕੌਰ, ਰਾਜਵਿੰਦਰ ਕੌਰ ਅਤੇ ਮੈਨੇਜਰ ਨਿਸ਼ਾ ਰਾਣੀ ਮੌਜੂਦ ਸਨ।

error: copy content is like crime its probhihated