Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਹੜ ਪ੍ਰਭਾਵਿਤ ਪਰਿਵਾਰਾਂ ਦੀ ਧੀਆਂ ਲਈ ਵੱਡਾ ਸਹਾਰਾ — ਡਾ. ਐਸ.ਪੀ. ਸਿੰਘ ਉਬਰਾਏ ਵੱਲੋਂ 3.04 ਲੱਖ ਦੀ ਸਕਾਲਰਸ਼ਿਪ ਰਕਮ ਜਾਰੀ, 76 ਵਿਦਿਆਰਥਣਾਂ ਦੀ ਪੜ੍ਹਾਈ ਬਣੀ ਸੁਗਮ

ਹੜ ਪ੍ਰਭਾਵਿਤ ਪਰਿਵਾਰਾਂ ਦੀ ਧੀਆਂ ਲਈ ਵੱਡਾ ਸਹਾਰਾ — ਡਾ. ਐਸ.ਪੀ. ਸਿੰਘ ਉਬਰਾਏ ਵੱਲੋਂ 3.04 ਲੱਖ ਦੀ ਸਕਾਲਰਸ਼ਿਪ ਰਕਮ ਜਾਰੀ, 76 ਵਿਦਿਆਰਥਣਾਂ ਦੀ ਪੜ੍ਹਾਈ ਬਣੀ ਸੁਗਮ

ਬਟਾਲਾ, 10 ਦਸੰਬਰ ( ਅਵਿਨਾਸ਼ ਸ਼ਰਮਾ )

: ਸਮਾਜ ਸੇਵਾ ਦੇ ਖੇਤਰ ਵਿੱਚ ਵਿਲੱਖਣ ਪਹਿਚਾਣ ਬਣਾਉਣ ਵਾਲੇ ਪ੍ਰਸਿੱਧ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ. ਪੀ. ਸਿੰਘ ਉਬਰਾਏ ਵੱਲੋਂ ਨੇਕ ਕੰਮਾਂ ਦੀ ਲੜੀ ਜਾਰੀ ਰੱਖਦਿਆਂ, ਜ਼ਿਲ੍ਹਾ ਗੁਰਦਾਸਪੁਰ ਦੇ ਹੜ ਪ੍ਰਭਾਵਿਤ ਪਰਿਵਾਰਾਂ ਦੀਆਂ ਵਿਦਿਆਰਥਣਾਂ ਦੀ ਪੜ੍ਹਾਈ ਜਾਰੀ ਰੱਖਣ ਲਈ ਸੰਨੀ ਉਬਰਾਏ ਸਕਾਲਰਸ਼ਿਪ ਯੋਜਨਾ ਤਹਿਤ ਲੱਖਾਂ ਰੁਪਏ ਦੀ ਮਦਦ ਜਾਰੀ ਕੀਤੀ ਗਈ ਹੈ।

ਪੰਡਿਤ ਮੋਹਨ ਲਾਲ ਐਸ.ਡੀ. ਕਾਲਜ ਫਾਰ ਵੁਮੈਨ, ਫਤਿਹਗੜ੍ਹ ਚੂੜੀਆਂ ਵਿੱਚ ਆਯੋਜਿਤ ਸਮਾਗਮ ਦੌਰਾਨ ਟਰੱਸਟ ਦੇ ਸਿੱਖਿਆ ਵਿਭਾਗ ਦੀ ਡਾਇਰੈਕਟਰ ਇੰਦਰਜੀਤ ਕੌਰ ਗਿੱਲ, ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਅਤੇ ਟਰੱਸਟ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਹਰਸ਼ਮੀਤ ਸਿੰਘ ਵੱਲੋਂ 3,04,000 ਰੁਪਏ ਦਾ ਚੈੱਕ ਕਾਲਜ ਦੀ ਪ੍ਰਿੰਸੀਪਲ ਡਾ. ਮਰੀਨਾਲ ਗੁਪਤਾ ਅਤੇ ਪ੍ਰਦੀਪ ਕੌਰ ਨੂੰ ਭੇਂਟ ਕੀਤਾ ਗਿਆ। ਇਹ ਰਕਮ ਹੜਾਂ ਤੋਂ ਪ੍ਰਭਾਵਿਤ 76 ਵਿਦਿਆਰਥਣਾਂ ਦੀ ਫੀਸ ਲਈ ਭੇਜੀ ਗਈ ਸੀ।

ਡਾਇਰੈਕਟਰ ਇੰਦਰਜੀਤ ਕੌਰ ਗਿੱਲ ਅਤੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਸਿੰਘ ਮਠਾਰੂ ਨੇ ਦੱਸਿਆ ਕਿ ਕਾਲਜ ਦੀ ਚੰਡੀਗੜ੍ਹ ਸਥਿਤ ਪ੍ਰਬੰਧਕ ਕਮੇਟੀ ਵੱਲੋਂ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਨੂੰ ਬੇਨਤੀ ਕੀਤੀ ਗਈ ਸੀ ਕਿ ਹੜ ਸਤਾਏ ਪਰਿਵਾਰਾਂ ਦੀਆਂ ਬੇਟੀਆਂ ਫੀਸਾਂ ਨਾ ਭਰ ਪਾਣ ਕਾਰਨ ਆਪਣੀ ਪੜ੍ਹਾਈ ਛੱਡਣ ਦੀ ਕਗਾਰ ’ਤੇ ਹਨ। ਇਸ ਤੋਂ ਬਾਅਦ ਟਰੱਸਟ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਪਿੰਡਾਂ ਵਿਚੋਂ ਚੁਣੀਆਂ ਗਈਆਂ ਲੋੜਵੰਦ ਵਿਦਿਆਰਥਣਾਂ ਦੀ ਸੂਚੀ ਤਿਆਰ ਕਰਕੇ ਇਹ ਵੱਡੀ ਰਕਮ ਮੰਜ਼ੂਰ ਕੀਤੀ ਗਈ।

ਉਨ੍ਹਾਂ ਕਿਹਾ ਕਿ ਡਾ. ਐਸ.ਪੀ. ਸਿੰਘ ਉਬਰਾਏ ਆਪਣੀ ਨੇਕ ਕਿਰਤ ਕਮਾਈ ਦਾ 98 ਪ੍ਰਤੀਸ਼ਤ ਹਿੱਸਾ ਲੋੜਵੰਦਾਂ ਦੀ ਭਲਾਈ ਲਈ ਖਰਚ ਕਰਦੇ ਹਨ, ਜਿਸ ਨਾਲ ਸਮਾਜ ਵਿੱਚ ਸੱਕਾਰਾਤਮਕ ਬਦਲਾਅ ਦੀ ਲਹਿਰ ਦੌੜ ਰਹੀ ਹੈ।

ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਿਸ਼ਾਲੀ ਸ਼ਰਮਾ, ਜਨਰਲ ਸੈਕਟਰੀ ਡਾ. ਪੀ. ਕੇ. ਬਜਾਜ, ਵਿੱਤ ਸੈਕਟਰੀ ਜਤਿੰਦਰ ਭਾਟੀਆ, ਪ੍ਰਿੰਸੀਪਲ ਡਾ. ਮਰੀਨਾਲ ਗੁਪਤਾ, ਪ੍ਰਦੀਪ ਕੌਰ, ਸਟਾਫ ਤੋਂ ਇਲਾਵਾ ਵਿਦਿਆਰਥਣਾਂ ਨੇ ਵੀ ਡਾ. ਐਸ.ਪੀ. ਸਿੰਘ ਉਬਰਾਏ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦਾ ਧੰਨਵਾਦ