Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ : ਆਸ਼ਿਕਾ ਜੈਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਸਾਰੀਆਂ ਤਿਆਰੀਆਂ ਮੁਕੰਮਲ : ਆਸ਼ਿਕਾ ਜੈਨ

ਹੁਸ਼ਿਆਰਪੁਰ 12 ਦਸੰਬਰ (ਪ੍ਰਾਈਮ ਪੱਜਾਬ ਟਾਈਮਜ਼) 

14 ਦਸੰਬਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ, ਕੀਤੇ ਗਏ ਸਖ਼ਤ ਸੁਰੱਖਿਆ ਪ੍ਰਬੰਧ

: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਆਮ ਚੋਣਾਂ 2025, ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਹੋ ਰਹੀਆਂ ਹਨ ਅਤੇ ਹੁਸ਼ਿਆਰਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਚੋਣਾਂ ਨੂੰ ਸ਼ਾਂਤੀਪੂਰਨ, ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਦੱਸਿਆ ਕਿ 25 ਜ਼ਿਲ੍ਹਾ ਪ੍ਰੀਸ਼ਦ ਜ਼ੋਨਾਂ ਲਈ ਕੁੱਲ 80 ਉਮੀਦਵਾਰ ਚੋਣ ਲੜ ਰਹੇ ਹਨ, ਜਦੋਂ ਕਿ 208 ਪੰਚਾਇਤ ਸੰਮਤੀ ਸੀਟਾਂ ਵਿੱਚੋਂ 17 ‘ਤੇ ਸਹਿਮਤੀ ਬਣ ਗਈ ਹੈ ਅਤੇ ਬਾਕੀ 191 ਜ਼ੋਨਾਂ ਲਈ 582 ਉਮੀਦਵਾਰ ਚੋਣ ਲੜ ਰਹੇ ਹਨ। ਜ਼ਿਲ੍ਹੇ ਵਿੱਚ ਕੁੱਲ 1,683 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ ਅਤੇ ਹਰੇਕ ਬੂਥ ‘ਤੇ ਪੰਜ ਮੈਂਬਰੀ ਪੋਲਿੰਗ ਪਾਰਟੀ ਤਾਇਨਾਤ ਕੀਤੀ ਗਈ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਿੰਗ ਦੌਰਾਨ, ਹਰੇਕ ਵੋਟਰ ਨੂੰ ਦੋ ਬੈਲਟ ਪੇਪਰ ਦਿੱਤੇ ਜਾਣਗੇ। ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਲਈ ਇਕ ਪੀਲਾ ਬੈਲਟ ਪੇਪਰ ਅਤੇ ਪੰਚਾਇਤ ਸੰਮਤੀ ਉਮੀਦਵਾਰ ਲਈ ਇਕ ਚਿੱਟਾ ਬੈਲਟ ਪੇਪਰ ਹੋਵੇਗਾ, ਜੋ ਕਿ ਪੋਲਿੰਗ ਬੂਥ ‘ਤੇ ਉਪਲਬੱਧ ਵੱਖਰੇ ਬੈਲਟ ਬਕਸਿਆਂ ਵਿੱਚ ਪਾਉਣਾ ਲਾਜ਼ਮੀ ਹੈ। ਸੁਚਾਰੂ ਅਤੇ ਸੁਰੱਖਿਅਤ ਵੋਟਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ, ਪੁਲਿਸ ਪ੍ਰਸ਼ਾਸਨ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਤਾਂ ਜੋ ਵੋਟਰ ਬਿਨਾਂ ਕਿਸੇ ਡਰ ਦੇ ਆਪਣੀ ਵੋਟ ਪਾ ਸਕਣ। ਉਨ੍ਹਾਂ ਦੱਸਿਆ ਕਿ ਵੋਟਿੰਗ ਦਾ ਸਮਾਂ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੈ ਅਤੇ ਉਨ੍ਹਾਂ ਸਾਰੇ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਸਮੇਂ ਸਿਰ ਪੋਲਿੰਗ ਸਟੇਸ਼ਨ ‘ਤੇ ਪਹੁੰਚਣ ਦੀ ਅਪੀਲ ਕੀਤੀ।

ਆਸ਼ਿਕਾ ਜੈਨ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ, 2025 ਨੂੰ ਹੋਵੇਗੀ, ਜਿਸ ਲਈ ਜ਼ਿਲ੍ਹੇ ਦੇ ਸਾਰੇ 10 ਬਲਾਕਾਂ ਵਿੱਚ ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਉਥੇ ਗਿਣਤੀ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਵਚਨਬੱਧ ਹਨ ਅਤੇ ਸਾਰੇ ਵਿਭਾਗਾਂ ਵਿਚਕਾਰ ਸ਼ਾਨਦਾਰ ਤਾਲਮੇਲ ਸਥਾਪਿਤ ਕੀਤਾ ਗਿਆ ਹੈ।