Prime Punjab Times

Latest news
*ਮਨੀਸ਼ ਗੁਪਤਾ ਨੂੰ ਪੰਜਾਬ ਸਰਕਾਰ ਵਲੋਂ ਅਗਰਵਾਲ ਭਲਾਈ ਬੋਰਡ ਹਲਕਾ ਉੜਮੁੜ ਦੇ ਚੇਅਰਮੈਨ ਵਜੋਂ ਨਿਯੁਕਤ ਹੋਣ ਤੇ ਅਗਰਵਾਲ ਸ... *ਜਲ ਸਪਲਾਈ ਕਾਮਿਆਂ ਵੱਲੋਂ ਆਰ-ਪਾਰ ਦੇ ਸੰਘਰਸ਼ ਦਾ ਐਲਾਨ; 3 ਅਗਸਤ ਨੂੰ ਮੁੱਖ... ​ਕੰਢੀ ਦੇ ਪਿੰਡ ਸੰਸਾਰਪੁਰ 'ਚ ਲਗਾਇਆ ਮਹੀਨਾਵਾਰ ਆਯੁਰਵੈਦਿਕ ਮੈਡੀਕਲ ਕੈਂਪ *ਸਬ-ਇੰਸਪੈਕਟਰ ਪਰਵਿੰਦਰ ਸਿੰਘ ਧੂਤ ਨੇ ਬਤੌਰ SHO ਥਾਣਾ ਗੜ੍ਹਦੀਵਾਲਾ ਚਾਰਜ ਸੰਭਾਲਿਆ* DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਤਰੰਜ 'ਚ ਰਿਹਾ ਸ਼ਾਨਦਾਰ ਪ੍ਰਦਰਸ਼ਨ *'ਚਿੰਤਾਪੁਰਨੀ ਮੇਰੀ ਮਈਆ” ਸ਼ਿਵਾਂਸ਼ ਦੀ ਧਾਰਮਿਕ ਭੇਟ ਦਾ ਦੇਵੀ ਮੰਦਿਰ ਗੜ੍ਹਦੀਵਾਲਾ ਵਿਖੇ ਪੋਸਟਰ ਰਿਲੀਜ਼* ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ *ਪੰਜਾਬ ਡੀ.ਸੀ. ਦਫ਼ਤਰ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ 26 ਜੁਲਾਈ ਤੱਕ ਹੜਤਾਲ ਜਾਰੀ; ਤਹਿਸੀਲ ਦਫ਼ਤਰ ਦਸੂਹਾ... DTF टीचर्स दल बुल्लोवाल और होशियारपुर की अहम बैठक हुई सफाई कर्मचारियों पर हुए लाठीचार्ज के विरोध में हाजीपुर चौक में पुतला फूंक किया रोष प्रदर्शन 
ADVERTISEMENT
You are currently viewing 1.70 ਲੱਖ ਰੁਪਏ ਦੀ ਲੁੱਟ ਦੀ ਕਹਾਣੀ ਨਿਕਲੀ ਝੂਠੀ…

1.70 ਲੱਖ ਰੁਪਏ ਦੀ ਲੁੱਟ ਦੀ ਕਹਾਣੀ ਨਿਕਲੀ ਝੂਠੀ…

ਬਟਾਲਾ/ਗੁਰਦਾਸਪੁਰ (ਅਵਿਨਾਸ਼ ਸ਼ਰਮਾ )

ਐਸ.ਐਸ.ਪੀ ਗੁਰਦਾਸਪੁਰ ਆਦਿੱਤਯ ਆਈਪੀਐਸ ਵੱਲੋਂ ਖੁਲਾਸਾ, ਮੁਦੱਈ ਖ਼ਿਲਾਫ ਮਾਮਲਾ ਦਰਜ**

: ਸੀਨੀਅਰ ਕਪਤਾਨ ਪੁਲਿਸ ਗੁਰਦਾਸਪੁਰ ਆਦਿੱਤਯ ਆਈ.ਪੀ.ਐਸ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 12 ਦਸੰਬਰ 2025 ਨੂੰ ਅਮਿਤ ਪੁੱਤਰ ਕੇਵਲ ਕ੍ਰਿਸ਼ਨ ਵਾਸੀ ਮੁਹੱਲਾ ਨੰਗਲ ਕੋਟਲੀ, ਥਾਣਾ ਸਿਟੀ ਗੁਰਦਾਸਪੁਰ ਵੱਲੋਂ ਥਾਣਾ ਪੁਰਾਣਾ ਸ਼ਾਲਾ ਵਿਖੇ ਲੁੱਟ ਦੀ ਇਤਲਾਹ ਦਿੱਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਮੁਦੱਈ ਅਨੁਸਾਰ ਉਹ ਬਿਹਾਰੀ ਲਾਲ ਐਂਡ ਸੰਨਜ਼ ਕੰਪਨੀ, ਗੁਰਦਾਸਪੁਰ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦਾ ਹੈ ਅਤੇ ਮਿਤੀ 12.12.2025 ਨੂੰ ਆਪਣੇ ਮਾਲਕ ਦੇ ਕਹਿਣ ’ਤੇ ਮੁਕੇਰੀਆ ਬੱਸ ਸਟੈਂਡ ਨੇੜੇ ਤੋਂ 1 ਲੱਖ 70 ਹਜ਼ਾਰ ਰੁਪਏ ਲੈ ਕੇ ਮੋਟਰਸਾਈਕਲ ਰਾਹੀਂ ਵਾਪਸ ਆ ਰਿਹਾ ਸੀ। ਜਦੋਂ ਉਹ ਕਰੀਬ 11.25 ਵਜੇ ਜੀ.ਟੀ. ਰੋਡ ਸੇਮ ਨਹਿਰ ਪੁੱਲ ਘੱਲੂਘਾਰਾ ਨੇੜੇ ਪਹੁੰਚਿਆ ਤਾਂ ਇੱਕ ਬਿਨਾਂ ਨੰਬਰ ਦੀ ਕਾਲੇ ਰੰਗ ਦੀ ਆਲਟੋ ਕਾਰ ਉਸਦੇ ਸਾਹਮਣੇ ਆ ਕੇ ਰੁੱਕੀ, ਜਿਸ ਵਿਚੋਂ ਦੋ ਨੌਜਵਾਨ ਉਤਰੇ ਅਤੇ ਉਸ ਨਾਲ ਮਾਰ-ਕੁੱਟ ਕਰਕੇ 1 ਲੱਖ 70 ਹਜ਼ਾਰ ਰੁਪਏ, MI ਕੰਪਨੀ ਦਾ ਮੋਬਾਈਲ ਫੋਨ ਅਤੇ ਪਰਸ ਵਿੱਚੋਂ ਕਰੀਬ 4 ਹਜ਼ਾਰ ਰੁਪਏ ਲੁੱਟ ਕੇ ਫ਼ਰਾਰ ਹੋ ਗਏ।

ਇਸ ਸਬੰਧੀ ਥਾਣਾ ਪੁਰਾਣਾ ਸ਼ਾਲਾ ਵਿਖੇ ਮੁਕੱਦਮਾ ਨੰਬਰ 134 ਮਿਤੀ 12.12.2025 ਅਧੀਨ ਧਾਰਾਵਾਂ 304, 3(5) BNS ਦਰਜ ਕਰਕੇ ਤੁਰੰਤ ਤਫ਼ਤੀਸ਼ ਅਮਲ ਵਿੱਚ ਲਿਆਂਦੀ ਗਈ।

ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਕਿ ਮਾਮਲਾ ਸੰਵੇਦਨਸ਼ੀਲ ਹੋਣ ਕਾਰਨ ਜਦੋਂ ਮੁਦੱਈ ਅਮਿਤ ਨਾਲ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਉਸਨੇ ਕਬੂਲ ਕਰ ਲਿਆ ਕਿ ਪੈਸਿਆਂ ਦੇ ਲਾਲਚ ਵਿੱਚ ਆ ਕੇ ਉਸਨੇ ਲੁੱਟ ਦੀ ਮਨਘੜਤ ਕਹਾਣੀ ਬਣਾਈ ਸੀ ਅਤੇ ਪੁਲਿਸ ਨੂੰ ਝੂਠੀ ਇਤਲਾਹ ਦਿੱਤੀ ਗਈ ਸੀ।

ਪੁਲਿਸ ਵੱਲੋਂ 1 ਲੱਖ 70 ਹਜ਼ਾਰ ਰੁਪਏ ਮੁਦੱਈ ਦੇ ਘਰ ਤੋਂ ਬ੍ਰਾਮਦ ਕਰ ਲਏ ਗਏ ਹਨ। ਝੂਠੀ ਸੂਚਨਾ ਦੇਣ ਦੇ ਮਾਮਲੇ ਵਿੱਚ ਮੁਦੱਈ ਅਮਿਤ ਦੇ ਖ਼ਿਲਾਫ ਧਾਰਾ 316(2) BNS ਤਹਿਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।

error: copy content is like crime its probhihated