Prime Punjab Times

Latest news
ਤੀਵ੍ਰ ਗਰਮੀ ਦੀ ਲਹਿਰ ਮਨੁੱਖੀ ਸਿਹਤ ਤੇ ਗੰਭੀਰ ਅਸਰ ਪਾ ਸਕਦੀ ਹੈ : ਡਾ. ਸੁਦੇਸ਼ ਰਾਜਨ ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨੂੰ ਮਿਲਿਆ ਨਵਾਂ ਮਜ਼ਬੂਤ ਸਾਥ, ਕਰਮਜੀਤ ਜੰਬਾ ਤੇ ਮੈਡਮ ਅਮਨਦੀਪ ਦਾ ਸਨਮਾਨ ਸਹਿਤ... 1572 ਧੀਆਂ ਦੇ ਸੁਪਨੇ ਕੀਤੇ ਸਾਕਾਰ: ਅਸ਼ੋਕ ਭਗਤ ਦੀ ਸਮਾਜ ਸੇਵਾ ਨੂੰ ਮਿਲਿਆ ਵੱਡਾ ਸਨਮਾਨ *ਪਿੰਡ ਮੱਕੋਵਾਲ ਵਿਖੇ ਨੌਵਾ ਪੇਂਡੂ ਕ੍ਰਿਕਟ ਟੂਰਨਾਮੈਂਟ ਬੜੀ ਧੂਮ ਧਾਮ ਨਾਲ ਕਰਵਾਇਆ ਗਿਆ* ਸੀਨੀਅਰ ਮੈਡੀਕਲ ਅਫਸਰ ਵਲੋਂ ਬਲਾਕ ਭੂੰਗਾ ਅਧੀਨ ਏ.ਏ.ਕੇ ਅਰਗੋਵਾਲ, ਬਲਾਲਾ ਅਤੇ ਪੰਡੋਰੀ ਸੁਮਲਾ ਦਾ ਅਚਨਚੇਤ ਨਿਰੀਖਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਕੈਬਨਿਟ ਮੰਤਰੀ ਲਾਲਚੰਦ ਕਟਾਰੂਚੱਕ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ KMS ਕਾਲਜ ਵਿਖੇ ਨਵੇਂ ਸੈਸ਼ਨ 2026-27 ਦੀਆਂ ਕਲਾਸਾਂ ਦੀ ਸ਼ੁਰੂਆਤ ਇੰਡਕਸ਼ਨ ਪ੍ਰੋਗਰਾਮ ਦੇ ਨਾਲ – ਪ੍ਰਿੰਸੀਪਲ ਡਾ.ਮਾਨਵ ... ਗੁਆਂਢੀ ਨੇ ਤੇਜ਼+ਧਾਰ ਹਥਿਆਰ ਨਾਲ ਕੀਤਾ ਵਿਅਕਤੀ ਦਾ ਕ+ਤ+ਲ,ਪੁਲਿਸ ਵਲੋਂ ​10 ਜੁਲਾਈ ਨੂੰ ਜਲ ਸਪਲਾਈ ਮੰਤਰੀ ਮੁੰਡੀਆਂ ਦੇ ਹਲਕੇ 'ਚ ਲੱਗੇਗਾ ਪੱਕਾ ਮੋਰਚਾ : ਦਰਸ਼ਵੀਰ ਸਿੰਘ ਰਾਣਾ ਨਿਗਮ ਚੋਣਾਂ : ਰਜਿਸਟਰਡ ਦੁਕਾਨਾਂ ਅਤੇ ਅਦਾਰਿਆਂ ਦੇ ਕਰਮਚਾਰੀਆਂ ਨੂੰ ਮਿਲੇਗੀ ਤਨਖਾਹ ਸਮੇਤ ਛੁੱਟੀ
ADVERTISEMENT
You are currently viewing KMS ਕਾਲਜ ਦੇ ਨਵਨੀਤ ਸਿੰਘ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ ਦੂਸਰਾ ਸਥਾਨ ਹਾਸਲ ਕੀਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਦੇ ਨਵਨੀਤ ਸਿੰਘ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ‘ਚ ਦੂਸਰਾ ਸਥਾਨ ਹਾਸਲ ਕੀਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 15 ਦਸੰਬਰ (ਚੌਧਰੀ ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਸੈਸ਼ਨ 2025 ਦੀ ਮੈਰਿਟ ਸੂਚੀ ਜਾਰੀ ਕੀਤੀ ਗਈ। ਇਸ ਦੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਕੇ.ਐਮ.ਐਸ ਕਾਲਜ ਦੇ ਆਈ.ਟੀ ਵਿਭਾਗ ਵਿੱਚ ਪੀ.ਜੀ.ਡੀ.ਸੀ.ਏ ਦੇ ਵਿਦਿਆਰਥੀ ਨਵਨੀਤ ਸਿੰਘ ਪੁੱਤਰ ਹਰਮੀਤ ਸਿੰਘ ਨੇ ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੀ ਮੈਰਿਟ ਸੂਚੀ ਸੈਸ਼ਨ 2025 ਵਿੱਚ ਹਾਸਿਲ ਕਰਕੇ ਆਪਣਾ, ਆਪਣੇ ਮਾਤਾ ਪਿਤਾ ਅਤੇ ਕਾਲਜ ਦੇ ਨਾਲ ਨਾਲ ਇਲਾਕੇ ਦਾ ਨਾਮ ਰੌਸ਼ਨ ਕੀਤਾ। ਉਹਨਾਂ ਕਿਹਾ ਕਿ ਇਹ ਇਲਾਕੇ ਲਈ ਬਹੁਤ ਵੱਡੀ ਅਤੇ ਮਾਣ ਵਾਲੀ ਗੱਲ ਹੈ, ਕਿਉੰਕਿ ਇਹ ਇਲਾਕਾ ਕੇ.ਐਮ.ਐਸ ਕਾਲਜ ਤੋਂ ਪਹਿਲਾ ਤਕਨੀਕੀ ਸਿੱਖਿਆ ਤੋਂ ਵਾਂਝਾ ਸੀ,ਪਰ ਕੇ.ਐਮ.ਐਸ ਕਾਲਜ ਦੇ ਹੋਣ ਨਾਲ ਇਲਾਕੇ ਦੇ ਵਿਦਿਆਰਥੀ ਵੱਖ ਵੱਖ ਪ੍ਰੋਗਰਾਮਾਂ ਜਿਵੇਂ ਕਿ ਬੀ.ਸੀ.ਏ, ਬੀ.ਐਸ.ਸੀ ਆਈ.ਟੀ, ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ, ਬੀ.ਐਸ.ਸੀ ਮੈਡੀਕਲ ਲੈਬ ਸਾਇੰਸ, ਬੀ.ਬੀ.ਏ, ਬੀ.ਕੌਮ, ਐਮ.ਬੀ.ਏ, ਐਮ.ਐਸ.ਸੀ ਆਈ.ਟੀ, ਐਮ.ਸੀ.ਏ, ਐਮ.ਐਸ.ਸੀ ਫੈਸ਼ਨ ਡਿਜ਼ਾਇਨਿੰਗ,ਐਮ.ਐਸ.ਸੀ ਮੈਡੀਕਲ ਮਾਇਕ੍ਰੋਬਾਇਓਲੋਜੀ, ਐਮ.ਐਸ.ਸੀ ਬਾਇਓਕਮਿਸਟਰੀ ਅਤੇ ਪੀ.ਜੀ.ਡੀ.ਸੀ.ਏ ਪ੍ਰੋਗਰਾਮਾਂ ਵਿੱਚ ਦਾਖਲਾ ਲੈ ਕੇ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਰਹੇ ਹਨ। ਇਸ ਮੌਕੇ ਤੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ. ਡਾ. ਰਾਜੇਸ਼ ਕੁਮਾਰ ਵੱਲੋਂ ਕੋਆਰਡੀਨੇਟਰ, ਸਟਾਫ਼ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਅੱਗੇ ਵੱਧ ਕੇ ਕਾਮਯਾਬੀ ਹਾਸਲ ਕਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਤੇ ਆਈ.ਟੀ ਵਿਭਾਗ ਦੇ ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪ੍ਰੀਤੀ, ਪਰਦੀਪ ਕੁਮਾਰ, ਪਲਵਿੰਦਰ ਕੌਰ, ਮਨਪ੍ਰੀਤ ਕੌਰ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

ਫੋਟੋ : ਯੂਨੀਵਰਸਿਟੀ ਦੀ ਮੈਰਿਟ ਸੂਚੀ 2025 ਵਿੱਚ ਦੂਸਰਾ ਸਥਾਨ ਹਾਸਲ ਕਰਨ ਵਾਲਾ ਕੇ.ਐਮ.ਐਸ ਕਾਲਜ ਦਾ ਹੋਣਹਾਰ ਵਿਦਿਆਰਥੀ ਨਵਨੀਤ ਸਿੰਘ।

error: copy content is like crime its probhihated