Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing KMS ਕਾਲਜ ਵਿਖੇ ਵਿਜੈ ਦਿਵਸ ਦੇ ਮੌਕੇ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਵਿਖੇ ਵਿਜੈ ਦਿਵਸ ਦੇ ਮੌਕੇ ਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 17 ਦਸੰਬਰ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਦੀ ਅਗਵਾਈ ਹੇਠ ਵਿਜੈ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਭਾਰਤੀ ਫੌਜ ਦੇ ਹੌਂਸਲੇ ਅਤੇ ਕੁਰਬਾਨੀ ਨੂੰ ਯਾਦ ਕਰਕੇ ਹੋਏ ਦੱਸਿਆ ਕਿ 16 ਦਸੰਬਰ 1971 ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਲੜਾਈ ਹੋਈ, ਜਿਸ ਵਿੱਚ ਪਾਕਿਸਤਾਨ ਦੇ 93000 ਸੈਨਿਕਾਂ ਨੇ ਭਾਰਤੀ ਫੌਜ ਅੱਗੇ ਆਤਮ ਸਮਰਪਣ ਕੀਤਾ ਸੀ ਅਤੇ ਭਾਰਤ ਨੂੰ ਜਿੱਤ ਹਾਸਲ ਹੋਈ ਸੀ। ਇਸ ਲੜਾਈ ਵਿੱਚ ਭਾਰਤ ਦੇ ਕਰੀਬ 3900 ਜਵਾਨ ਸ਼ਹੀਦ ਹੋ ਗਏ ਸਨ ਅਤੇ 9851 ਜਵਾਨ ਜਖਮੀ ਹੋ ਗਏ ਸਨ। ਇਹ ਲੜਾਈ ਪੂਰਬੀ ਪਾਕਿਸਤਾਨ ਦੇ ਲੋਕਾਂ ਦੀ ਅਜਾਦੀ ਲਈ ਹੋਈ ਸੀ, ਜਿਸ ਨੂੰ ਭਾਰਤੀ ਫੌਜ ਨੇ ਆਜ਼ਾਦ ਕਰਵਾਇਆ ਸੀ ਅਤੇ ਇਹ ਪਾਕਿਸਤਾਨ ਦਾ ਪੂਰਬੀ ਹਿੱਸਾ ਅੱਜ ਬੰਗਲਾਦੇਸ਼ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਇਸ ਤਰ੍ਹਾਂ ਭਾਰਤੀ ਜਵਾਨਾਂ ਦੀ ਸ਼ਹੀਦੀ ਨੂੰ ਯਾਦ ਕਰਕੇ ਹੋਏ ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਐਚ.ਓ.ਡੀ ਰਾਜੇਸ਼ ਕੁਮਾਰ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਨੇ ਸ਼ਰਧਾਂਜਲੀ ਦਿੱਤੀ।

ਫੋਟੋ : ਵਿਦਿਆਰਥੀਆਂ ਨੂੰ ਵਿਜੈ ਦਿਵਸ ਦੇ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਫੈਕਲਟੀ ਮੈਂਬਰ।