Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਯੂਨੀਫਾਈਡ ਪੈਨਸ਼ਨ ਸਕੀਮ ਨੂੰ ਕੇਂਦਰੀ ਮੁਲਾਜ਼ਮਾਂ ਨੇ ਬੁਰੀ ਤਰ੍ਹਾਂ ਨਕਾਰਿਆ

ਯੂਨੀਫਾਈਡ ਪੈਨਸ਼ਨ ਸਕੀਮ ਨੂੰ ਕੇਂਦਰੀ ਮੁਲਾਜ਼ਮਾਂ ਨੇ ਬੁਰੀ ਤਰ੍ਹਾਂ ਨਕਾਰਿਆ

ਗੜ੍ਹਦੀਵਾਲਾ 21 ਦਸੰਬਰ (ਚੌਧਰੀ ) 

90 ਲੱਖ ਕਰਮਚਾਰੀਆਂ ਵਿੱਚੋਂ ਸਿਰਫ 1ਲੱਖ 22 ਹਜਾਰ ਨੇ ਹੀ ਦਿੱਤੀ ਸਹਿਮਤੀ

ਦੇਸ਼ ਦੇ ਕਰਮਚਾਰੀ ਸਿਰਫ ਓ.ਪੀ.ਐਸ ਚਾਹੁੰਦੇ ਹਨ ਇਹ ਇੱਕ ਵਾਰ ਫਿਰ ਸਾਬਤ ਹੋਇਆ – ਪ੍ਰਿੰਸ ਪਲਿਆਲ, ਦਵਿੰਦਰ ਹੁਸ਼ਿਆਰਪੁਰ

: ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਦੇ ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ ਅਤੇ ਹੁਸ਼ਿਆਰਪੁਰ ਦੇ ਪ੍ਰਧਾਨ ਦਵਿੰਦਰ ਹੁਸ਼ਿਆਰਪੁਰ ਨੇ ਪ੍ਰੈਸ ਨਾਲ ਗੱਲ ਕਰਦਿਆਂ ਕਿਹਾ ਕਿ ਯੂਨੀਫਾਈਡ ਪੈਨਸ਼ਨ ਸਕੀਮ ਲਈ ਕੇਂਦਰ ਦੇ 90 ਲੱਖ ਕਰਮਚਾਰੀਆਂ ਵਿੱਚੋਂ ਸਿਰਫ 1ਲੱਖ 22 ਹਜਾਰ ਕਰਮਚਾਰੀਆਂ ਨੇ ਹੀ ਸਹਿਮਤੀ ਦੇ ਕੇ ਇਸ ਸਕੀਮ ਨੂੰ ਇੱਕ ਵਾਰ ਫਿਰ ਤੋਂ ਨਕਾਰਿਆ ਹੈ। ਉਹਨਾਂ ਕਿਹਾ ਕਿ ਇਹ ਸਾਬਤ ਹੋ ਗਿਆ ਹੈ ਕਿ ਦੇਸ਼ ਦੇ ਕਰਮਚਾਰੀ ਕੇਵਲ ਪੁਰਾਣੀ ਪੈਨਸ਼ਨ ਹੀ ਚਾਹੁੰਦੇ ਹਨ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਯੂਨੀਫਾਈਡ ਪੈਨਸ਼ਨ ਸਕੀਮ ਦੀ ਸਹਿਮਤੀ ਲਈ ਚਾਰ ਵਾਰ ਤਰੀਕ ਅੱਗੇ ਵਧਾਈ ਸੀ, ਫਿਰ ਵੀ ਮੁਲਾਜ਼ਮਾਂ ਨੇ ਸਹਿਮਤੀ ਨਾ ਦੇ ਕੇ ਇਸ ਸਕੀਮ ਨੂੰ ਬੁਰੀ ਤਰ੍ਹਾਂ ਨਕਾਰ ਦਿੱਤਾ ਹੈ ।
ਉਹਨਾਂ ਕਿਹਾ ਕਿ ਕੇਂਦਰ ਸਰਕਾਰ ਬਿਨਾਂ ਦੇਰੀ ਪੁਰਾਣੀ ਪੈਨਸ਼ਨ ਪੂਰੇ ਦੇਸ਼ ਵਿੱਚ ਲਾਗੂ ਕਰੇ। ਉਹਨਾਂ ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਸਬੰਧੀ ਪਾਰਲੀਮੈਂਟ ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਦਿੱਤੇ ਬਿਆਨ ਦੀ ਕੜੇ ਸ਼ਬਦਾਂ ਵਿਚ ਨਿੰਦਾ ਕੀਤੀ।