Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਧੁੰਦ ਦੇ ਮੌਸਮ ’ਚ ਹਾਦਸਿਆਂ ਤੋਂ ਬਚਾਅ ਲਈ ਐੱਸ.ਐੱਸ.ਪੀ ਡਾ. ਮਹਿਤਾਬ ਸਿੰਘ ਦੀ ਅਹਿਮ ਅਪੀਲ

ਧੁੰਦ ਦੇ ਮੌਸਮ ’ਚ ਹਾਦਸਿਆਂ ਤੋਂ ਬਚਾਅ ਲਈ ਐੱਸ.ਐੱਸ.ਪੀ ਡਾ. ਮਹਿਤਾਬ ਸਿੰਘ ਦੀ ਅਹਿਮ ਅਪੀਲ

ਬਟਾਲਾ, 21 ਦਸੰਬਰ (ਅਵਿਨਾਸ਼ ਸ਼ਰਮਾ ):

ਟਰੈਫਿਕ ਨਿਯਮਾਂ ਦੀ ਪਾਲਣਾ ਨਾਲ ਹੀ ਬਚ ਸਕਦੀਆਂ ਨੇ ਕੀਮਤੀ ਜਾਨਾਂ

: ਆਈਪੀਐਸ ਅਧਿਕਾਰੀ ਡਾ. ਮਹਿਤਾਬ ਸਿੰਘ, ਐੱਸ.ਐੱਸ.ਪੀ ਬਟਾਲਾ ਵੱਲੋਂ ਜਿੱਥੇ ਸ਼ਹਿਰ ਅੰਦਰ ਟਰੈਫਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਲਗਾਤਾਰ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਰਹੇ ਹਨ, ਉੱਥੇ ਹੀ ਮੌਜੂਦਾ ਮੌਸਮੀ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੇ ਆਮ ਲੋਕਾਂ ਨੂੰ ਖ਼ਾਸ ਸਾਵਧਾਨੀਆਂ ਅਪਣਾਉਣ ਦੀ ਅਪੀਲ ਕੀਤੀ ਹੈ।

ਨਿਊ ਜਾਗਦੀ ਜ਼ਮੀਰ ਪ੍ਰੈੱਸ ਐਸੋਸੀਏਸ਼ਨ ਨਾਲ ਛੋਟੀ ਜਿਹੀ ਭੇਟ ਵਾਰਤਾ ਦੌਰਾਨ ਐੱਸ.ਐੱਸ.ਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਅੰਦਰ ਘਣੀ ਧੁੰਦ ਪੈ ਰਹੀ ਹੈ, ਜਿਸ ਕਾਰਨ ਸੜਕਾਂ ’ਤੇ ਦਿੱਖ ਕਾਫ਼ੀ ਘੱਟ ਹੋ ਜਾਂਦੀ ਹੈ ਅਤੇ ਹਾਦਸਿਆਂ ਦਾ ਖ਼ਤਰਾ ਕਈ ਗੁਣਾ ਵੱਧ ਜਾਂਦਾ ਹੈ। ਉਨ੍ਹਾਂ ਵਾਹਨ ਚਲਾਉਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਘਰੋਂ ਨਿਕਲਣ ਤੋਂ ਪਹਿਲਾਂ ਆਪਣੇ ਵਾਹਨਾਂ ਦੀਆਂ ਅਗਲੀਆਂ ਤੇ ਪਿਛਲੀਆਂ ਲਾਈਟਾਂ, ਇੰਡਿਕੇਟਰ, ਬ੍ਰੇਕ ਲਾਈਟਾਂ, ਫਾਗ ਲੈਂਪ, ਰਿਫਲੈਕਟਰ ਅਤੇ ਨੰਬਰ ਪਲੇਟਾਂ ਦੀ ਸਹੀ ਹਾਲਤ ਦੀ ਜਾਂਚ ਲਾਜ਼ਮੀ ਤੌਰ ’ਤੇ ਕਰ ਲੈਣ।
ਉਨ੍ਹਾਂ ਕਿਹਾ ਕਿ ਧੁੰਦ ਦੌਰਾਨ ਲਾਈਟਾਂ ਅਤੇ ਰਿਫਲੈਕਟਰ ਹੀ ਵਾਹਨ ਦੀ ਪਹਿਚਾਣ ਬਣਦੇ ਹਨ, ਇਸ ਲਈ ਇਨ੍ਹਾਂ ਦਾ ਠੀਕ ਤਰ੍ਹਾਂ ਕੰਮ ਕਰਨਾ ਬਹੁਤ ਜ਼ਰੂਰੀ ਹੈ। ਖ਼ਾਸ ਕਰਕੇ ਟਰੱਕਾਂ, ਟ੍ਰੈਕਟਰਾਂ ਅਤੇ ਹੋਰ ਭਾਰੀ ਵਾਹਨਾਂ ’ਤੇ ਰਿਫਲੈਕਟਿਵ ਟੇਪ ਜਾਂ ਰਿਫਲੈਕਟਰ ਲਗੇ ਹੋਣ, ਤਾਂ ਜੋ ਪਿੱਛੋਂ ਆ ਰਹੇ ਵਾਹਨ ਸਮੇਂ ਸਿਰ ਸਾਵਧਾਨ ਹੋ ਸਕਣ। ਦੋ ਪਹੀਆ ਵਾਹਨ ਚਲਾਉਣ ਵਾਲਿਆਂ ਨੂੰ ਰਾਤ ਜਾਂ ਧੁੰਦ ਸਮੇਂ ਹੈਲਮਟ ’ਤੇ ਰਿਫਲੈਕਟਿਵ ਸਟਿਕਰ ਦੀ ਵਰਤੋਂ ਕਰਨ ਦੀ ਵੀ ਅਪੀਲ ਕੀਤੀ ਗਈ।
ਐੱਸ.ਐੱਸ.ਪੀ ਨੇ ਅੱਗੇ ਕਿਹਾ ਕਿ ਧੁੰਦ ਵਿੱਚ ਵਾਹਨ ਚਲਾਉਂਦੇ ਸਮੇਂ ਧੀਮੀ ਗਤੀ ਅਪਣਾਈ ਜਾਵੇ, ਬਿਨਾਂ ਲੋੜ ਓਵਰਟੇਕ ਕਰਨ ਤੋਂ ਬਚਿਆ ਜਾਵੇ ਅਤੇ ਅੱਗੇ ਚੱਲ ਰਹੇ ਵਾਹਨ ਨਾਲ ਸੁਰੱਖਿਅਤ ਦੂਰੀ ਬਣਾਈ ਰੱਖੀ ਜਾਵੇ। ਦੋ ਪਹੀਆ ਵਾਹਨ ਚਲਾਉਣ ਵਾਲੇ ਹੈਲਮਟ ਅਤੇ ਚਾਰ ਪਹੀਆ ਵਾਹਨਾਂ ਵਿੱਚ ਸਵਾਰੀਆਂ ਵੱਲੋਂ ਸੀਟ ਬੈਲਟ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਅੰਤ ਵਿੱਚ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਬਟਾਲਾ ਪੁਲਿਸ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਹਰ ਸਮੇਂ ਮੁਸਤੈਦ ਹੈ, ਪਰ ਧੁੰਦ ਦੌਰਾਨ ਹਾਦਸਿਆਂ ਤੋਂ ਬਚਾਅ ਲਈ ਆਮ ਲੋਕਾਂ ਦੀ ਜ਼ਿੰਮੇਵਾਰੀ ਅਤੇ ਸਹਿਯੋਗ ਬਹੁਤ ਹੀ ਅਹਿਮ ਹੈ। ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਆਪਣੀ ਅਤੇ ਹੋਰਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਾਵਧਾਨੀ ਨਾਲ ਹੀ ਯਾਤਰਾ ਕੀਤੀ ਜਾਵੇ।

error: copy content is like crime its probhihated