Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing ਡੀਏਵੀ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਕ੍ਰਿਸਮਸ ਤੇ ਰੰਗ-ਬਿਰੰਗੇ ਕਾਰਜਕ੍ਰਮਾਂ ਨਾਲ ਮਨਾਇਆ ਗਿਆ

ਡੀਏਵੀ ਪਬਲਿਕ ਸਕੂਲ ਗੜ੍ਹਦੀਵਾਲਾ ਵਿਖੇ ਕ੍ਰਿਸਮਸ ਤੇ ਰੰਗ-ਬਿਰੰਗੇ ਕਾਰਜਕ੍ਰਮਾਂ ਨਾਲ ਮਨਾਇਆ ਗਿਆ

ਗੜ੍ਹਦੀਵਾਲਾ 22 ਦਸੰਬਰ (ਪ੍ਰਦੀਪ ਕੁਮਾਰ ) 

: ਲਾਲਾ ਜਗਤ ਨਾਰਾਇਣ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਵਿਖੇ ਪ੍ਰਿੰਸੀਪਲ ਡਾਕਟਰ ਅਮਿਤ ਨਾਗਵਾਨ ਦੀ ਅਗਵਾਈ ਹੇਠ ਸਕੂਲ ਵਿੱਚ ਕ੍ਰਿਸਮਸ ਤੇ ਨਰਸਰੀ ਤੋਂ ਦੂਜੀ ਜਮਾਤ ਤੱਕ ਦੇ ਬੱਚਿਆਂ ਨਾਲ ਬਹੁਤ ਹੀ ਖੁਸ਼ੀ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਪੂਰੇ ਸਕੂਲ ਨੂੰ ਕ੍ਰਿਸਮਸ ਟੀ ਤਾਰਿਆਂ ਰੰਗ-ਬਿਰੰਗ ਗੁਬਾਰਿਆ ਅਤੇ ਚਮਕਦਾਰ ਲਾਈਟਾਂ ਨਾਲ ਬਹੁਤ ਸੁੰਦਰ ਤਰੀਕੇ ਨਾਲ ਸਜਾਇਆ ਗਿਆ, ਜਿਸ ਨਾਲ ਸਕੂਲ ਦਾ ਮਾਹਲ ਤਿਉਹਾਰਮਈ ਜਨ ਗਿਆ।

ਸਮਾਰੋਹ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਕੀਤੀ ਗਈ। ਬੱਚਿਆਂ ਨੇ ਸੋਟਾ ਕਲਾਜ ਦੀਆਂ ਟੋਪੀਆਂ ਅਤੇ ਖੂਬਸੂਰਤ ਲਾਣਾ-ਸਵੇਦ ਕੱਪੜੇ ਪਾ ਕੇ ਭਾਗ ਲਿਆ। ਨਰਸਰੀ ਅਤੇ ਕੋਜੀ ਦੇ ਨੰਨੇ-ਮੁੰਨੇ ਬੱਚਿਆਂ ਨੇ ਕਰਿਸਮਸ ਨਾਲ ਸੰਬੰਧਿਤ ਗੀਤ ਰਾਏ ਅਤੇ ਮਨਮੋਹਕ ਨਾਚ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਪਹਿਲੀ ਅਤੇ ਦੂਜੀ ਜਮਾਤ ਦੇ ਬੱਚਿਆਂ ਨੇ ਕ੍ਰਿਸਮਸ ਦੇ ਸੰਦਰਭ ‘ਤੇ ਛੋਟੇ ਨਾਟਕ ਅਤੇ ਕਵਿਤਾਵਾਂ ਪੇਸ਼ ਕੀਤੀਆਂ, ਜਿਨ੍ਹਾ ਰਾਹੀ ਪਿਆਰ, ਦਇਆ ਅਤੇ ਸਾਂਝ ਦਾ ਸੁਨੇਹਾ ਦਿੱਤਾ ਗਿਆ।

ਇਸ ਖਾਸ ਮੌਕੇ ‘ਤੇ ਸੈਂਟਾ ਕਲਾਜ਼ ਬਣ ਕੇ ਆਏ ਅਧਿਆਪਕ ਨੇ ਬੱਚਿਆ ਨਾਲ ਖੇਡਾਂ ਖੇਡੀਆਂ ਅਤੇ ਉਨ੍ਹਾਂ ਨੂੰ ਚਾਕਲੇਟ, ਟਾਫ਼ੀਆਂ ਅਤੇ ਛੋਟੇ ਤੋਹਫ਼ੇ ਵੰਡੇ। ਸੈਟਾ ਕਲਾਜ ਨੂੰ ਵੇਖ ਕੇ ਬੱਚਿਆ ਦੇ ਚਿਹਰਿਆ ‘ਤੇ ਖੁਸ਼ੀ ਸਾਫ ਨਜ਼ਰ ਆ ਰਹੀ ਸੀ। ਅਧਿਆਪਕਾਂ ਨੇ ਬੱਚਿਆ ਨੂੰ ਕਰਿਸਮਸ ਤਿਉਹਾਰ ਦਾ ਮਹੱਤਵ ਸਮਝਾਇਆ ਅਤੇ ਦੱਸਿਆ ਕਿ ਇਹ ਤਿਉਹਾਰ ਆਪਸੀ ਪਿਆਰ, ਕਰਾਤਰੀਭਾਵ ਅਤੇ ਖੁਸ਼ੀਆਂ ਵੰਡਣ ਦੀ ਸਿੱਖਿਆ ਦਿੰਦਾ ਹੈ।

ਅੰਤ ਵਿੱਚ ਸਕੂਲ ਦੀ ਪ੍ਰਿੰਸੀਪਲ ਵੱਲੋਂ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ ਅਤੇ ਸਾਰੇ ਵਿਦਿਆਰਥੀਆ ਅਧਿਆਪਕਾਂ ਅਤੇ ਸਟਾਫ ਨੂੰ ਕ੍ਰਿਸਮਸ ਦੀਆਂ ਹਾਰਦਿਕ ਸੁਭਕਾਮਨਾਵਾਂ ਦਿੱਤੀਆਂ ਗਈਆਂ। ਇਹ ਕਰਿਸਮਸ ਸਮਾਰੋਹ ਬੱਚਿਆਂ ਲਈ ਬਹੁਤ ਹੀ ਯਾਦਗਾਰ, ਮਨੋਰਜਕ ਅਤੇ ਸਿੱਖਿਆਤਮਕ ਸਾਬਤ ਹੋਇਆ।

error: copy content is like crime its probhihated