Prime Punjab Times

Latest news
ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ ਵਿਦੇਸ਼ ਬੈਠਾ ਅਮਨ ਆਂਡਾ ਕਰਦਾ ਸੀ ਫਿਰੌਤੀ, ਨਾ ਦੇਣ ’ਤੇ ਬਟਾਲਾ ’ਚ ਚੱਲਦੀਆਂ ਸਨ ਗੋਲੀਆਂ; ਹਥਿਆਰ ਸਪਲਾਇਰ ਗੁਰਬਿੰਦਰ 3 ... 80 ਵੇਂ ਆਜ਼ਾਦੀ ਦਿਵਸ ਦੇ ਸਮਾਗਮ ਮੌਕੇ KMS ਕਾਲਜ ਦੇ NSS ਵਲੰਟੀਅਰਾਂ ਨੇ ਕੀਤੀ ਸ਼ਾਨਦਾਰ ਸ਼ਮੂਲੀਅਤ - ਪ੍ਰਿੰਸੀਪਲ ਡਾ. ... 80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ 
ADVERTISEMENT
You are currently viewing *ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਆਇਆ ਪੁਲਿਸ ਅੜਿੱਕੇ*

*ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਆਇਆ ਪੁਲਿਸ ਅੜਿੱਕੇ*

ਗੜ੍ਹਦੀਵਾਲਾ 23 ਦਸੰਬਰ (ਚੌਧਰੀ ) 

: ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਮਾੜੇ ਅਨਸਰਾ ਅਤੇ ਨਸ਼ੇ ਦੇ ਤਸਕਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਾਲੂ ਕੀਤੀ ਗਈ ਹੈ। ਜਿਸ ਅਧੀਨ ਸੰਦੀਪ ਕੁਮਾਰ ਮਲਿਕ IPS ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾ ਦੀ ਰਹਿਨੁਮਾਈ ਹੇਠ ਦਵਿੰਦਰ ਸਿੰਘ ਬਾਜਵਾ ਡੀ ਐਸ ਪੀ ।ਸਬ-ਡਵੀਜ਼ਨ ਟਾਂਡਾ ਦੀਆ ਹਦਾਇਤਾਂ ਅਨੁਸਾਰ ਸਬ- ਇੰਸਪੈਕਟਰ ਪਰਵਿੰਦਰ ਸਿੰਘ ਧੂਤ ਥਾਣਾ ਮੁੱਖੀ ਗੜ੍ਹਦੀਵਾਲਾ ਦੇ ਅਣਥੱਕ ਯਤਨਾਂ ਸਦਕਾ ਅਤੇ ਦੇਖ-ਰੇਖ ਹੇਠ ਏ ਐਐਸ ਆਈ ਦਰਸ਼ਨ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਬਾ ਚੈਕਿੰਗ ਸ਼ੱਕੀ ਭੇੜੇ ਪੁਰਸਾਂ ਦੇ ਸਬੰਧ ਵਿੱਚ ਥਾਣਾ ਗੜ੍ਹਦੀਵਲਾ ਤੋਂ ਪਿੰਡ ਗੋਦਪੁਰ,ਸਰਿਹਾਲਾ,ਬਾਹਗਾ ਦਾਰਾਪੁਰ ਆਦਿ ਵੱਲ ਨੂੰ ਜਾ ਰਹੇ ਸੀ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਪਿੰਡ ਗੋਂਦਪੁਰ ਤੇ ਥੋੜਾ ਅੱਗੇ ਪਿੰਡ ਦੀ ਗਰਾਉਂਡ ਪਾਸ ਪੁੱਜੇ ਤਾਂ ਗਰਾਉਂਡ ਦੇ ਨਾਲ ਜਾਂਦੇ ਕੱਚੇ ਰਸਤੇ ਸ਼ਮਸਾਨ ਘਾਟ ਦੀ ਤਰਫੋਂ ਦੱਖਣ ਵਾਲੇ ਪਾਸੇ ਕੱਚੇ ਰਸਤੇ ਤੇ ਇੱਕ ਮੋਨਾ ਨੌਜਵਾਨ ਆਉਂਦਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਆਪਣੀ ਪਹਿਨੇ ਲੋਅਰ ਦੀ ਖੱਬੀ ਜੇਬ ਵਿਚੋ ਵਜਨਦਾਰ ਮੋਮੀ ਲਿਫਾਫਾ ਨੂੰ ਕੱਢ ਕੇ ਆਪਣੇ ਖੱਬੇ ਹੱਥ ਕੱਚੇ ਰਸਤੇ ਦੇ ਕਿਨਾਰੇ ਘਾਹ ਵਿੱਚ ਸੁੱਟ ਕੇ ਪਿਛੇ ਨੂੰ ਮੁੜ ਕੇ ਕਾਹਲੇ ਕਾਹਲੇ ਕਦਮੀ ਤੁਰ ਪਿਆ। ਜਿਸ ਨੂੰ ਮਨ ਏ ਐਸ ਆਈ ਨੇ ਸ਼ੱਕ ਦੀ ਬਿਨਾਹ ਤੇ ਗੱਡੀ ਨੂੰ ਰੁਕਵਾ ਕੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੌਜਵਾਨ ਨੂੰ ਕਾਬੂ ਕਰਕੇ ਕੇ ਨਾਮ ਪਤਾ ਪੁੱਛਿਆ। ਜਿਸਨੇ ਆਪਣਾ ਨਾਮ ਸੁਰਿੰਦਰ ਕੁਮਾਰ ਪੁੱਤਰ ਚਾਨਣ ਸਿੰਘ ਵਾਸੀ ਸਕਰਾਲਾ ਥਾਣਾ ਗੜ੍ਹਦੀਵਾਲਾ ਜਿਲ੍ਹਾ ਹੁਸਿਆਰਪੁਰ ਦੱਸਿਆ। ਜਦੋਂ ਪੁਲਿਸ ਪਾਰਟੀ ਵਲੋਂ ਕੱਚੇ ਰਸਤੇ ਦੇ ਕਿਨਾਰੇ ਘਾਹ ਤੇ ਸੁੱਟੇ ਵਜਨਦਾਰ ਮੋਮੀ ਲਿਫਾਫਾ ਦੀ ਤਲਾਸ਼ੀ ਕੀਤੀ ਤਾ ਉਸ ਵਿਚੋਂ 83 ਨਸ਼ੀਲੀਆਂ ਖੁੱਲੀਆਂ ਗੋਲੀਆਂ ਰੰਗ ਮੰਤਰੀ ਬਿਨਾ ਮਾਰਕਾ ਬ੍ਰਾਮਦ ਹੋਈਆ।ਪੁਲਿਸ ਵਲੋਂ ਉੱਕਤ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਖਿਲਾਫ 22/61/85 NDPS Act ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।