Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ* ਦੀ ਲਸਾਨੀ ਸ਼ਹਾਦਤ ਨੂੰ ਕੀਤਾ ਨਮਨ

ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ* ਦੀ ਲਸਾਨੀ ਸ਼ਹਾਦਤ ਨੂੰ ਕੀਤਾ ਨਮਨ

ਗੜ੍ਹਦੀਵਾਲਾ 26 ਦਸੰਬਰ (ਚੌਧਰੀ ) 

: ਸਰਕਾਰੀ ਐਲੀਮੈਂਟਰੀ ਸਕੂਲ ਧੂਤ ਕਲਾਂ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਬੱਚਿਆਂ ਦੇ ਮਾਪਿਆਂ ਦੇ ਸਹਿਯੋਗ ਨਾਲ਼ *ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜ਼ਰੀ ਜੀ* ਦੀ ਲਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਇੱਕ ਸਮਾਗਮ ਰਾਹੀਂ ਨਮਨ ਕੀਤਾ ਗਿਆ।

ਇਸ ਮੌਕੇ ਪਿੰਡ ਧੂਤ ਕਲਾਂ ਦੀ ਧੀ ਅਮਰੀਕਾ ਨਿਵਾਸੀ ਸਰਦਾਰਨੀ ਗੁਰਮੀਤ ਕੌਰ ਧੂਤ ਗਿੱਲ ਅਤੇ ਉਹਨਾਂ ਦੇ ਪਰਿਵਾਰ ਵੱਲੋਂ ਸਾਹਿਬਜ਼ਾਦੀਆਂ ਅਤੇ ਮਾਤਾ ਗੁਜ਼ਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਯਾਦ ਤਾਜ਼ਾ ਕਰਦਿਆਂ ਬੱਚਿਆਂ ਨੂੰ ਕਹਿਰ ਦੀ ਠੰਢ ਤੋਂ ਬਚਣ ਲਈ ਗਰਮ ਕੋਟੀਆਂ ਵੰਡੀਆਂ ਗਈਆਂ। ਉਹਨਾਂ ਦੁਆਰਾ ਕੀਤੀ ਗਈ ਇਸ ਮਹਾਨ ਸੇਵਾ ਨੂੰ ਡਾ. ਅਰਬਿੰਦ ਸਿੰਘ ਜੀ ਧੂਤ ਵੱਲੋਂ ਨੇਪਰੇ ਚਾੜਿਆ ਗਿਆ।

ਸਰਕਾਰੀ ਐਲੀਮੈਂਟਰੀ ਸਕੂਲ ਧੂਤ ਕਲਾਂ ਸਰਦਾਰਨੀ ਗੁਰਮੀਤ ਕੌਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕਰਦਾ ਹੈ ਅਤੇ ਅਸੀਂ ਸਾਰੇ ਇਹਨਾਂ ਮਹਾਨ ਸ਼ਹੀਦਾਂ ਦੀ ਮਹਾਨ ਸ਼ਹਾਦਤ ਨੂੰ ਸ਼ਰਧਾ ਨਾਲ਼ ਸੀਸ ਝੁਕਾਉਂਦੇ ਹਾਂ।