Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਸਬ-ਤਹਿਸੀਲ ਐਲਾਨਣ ‘ਤੇ ਹਰਿਆਣਾ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਹੋਈ ਪੂਰੀ : ਡਾ. ਰਵਜੋਤ ਸਿੰਘ

ਸਬ-ਤਹਿਸੀਲ ਐਲਾਨਣ ‘ਤੇ ਹਰਿਆਣਾ ਵਾਸੀਆਂ ਦੀ ਲੰਬੇ ਸਮੇਂ ਦੀ ਮੰਗ ਹੋਈ ਪੂਰੀ : ਡਾ. ਰਵਜੋਤ ਸਿੰਘ

ਹੁਸ਼ਿਆਰਪੁਰ,30 ਦਸੰਬਰ (ਪ੍ਰਾਈਮ ਪੰਜਾਬ ਟਾਈਮਜ ) 

: ਪੰਜਾਬ ਸਰਕਾਰ ਵੱਲੋਂ ਹਲਕਾ ਸ਼ਾਮ ਚੁਰਾਸੀ ਦੇ ਕਸਬਾ ਹਰਿਆਣਾ ਨੂੰ ਸਬ-ਤਹਿਸੀਲ ਬਣਾਉਣ ਦੀ ਮਨਜ਼ੂਰੀ ਮਿਲਣ ‘ਤੇ ਕੈਬਨਿਟ ਮੰਤਰੀ ਅਤੇ ਹਲਕਾ ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ ਨੇ ਇਸ ਬਿਹਤਰੀਨ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਇਸ ਦੂਰਦਰਸ਼ੀ ਅਤੇ ਲੋਕ ਭਲਾਈ ਭਰਪੂਰ ਅਗਵਾਈ ਲਈ ਮੁੱਖ ਮੰਤਰੀ ਦੀ ਤਹਿ ਦਿਲੋਂ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਲਾਕਾ ਵਾਸੀਆਂ ਦੀ ਇਹ ਲੰਬੇ ਸਮੇਂ ਤੋਂ ਮੰਗ ਸੀ, ਜਿਸ ਨੂੰ ਪੂਰਾ ਕਰਕੇ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਦਿਲ ਜਿੱਤ ਲਿਆ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਬ-ਤਹਿਸੀਲ ਬਣਨ ਨਾਲ ਇਲਾਕਾ ਵਾਸੀਆਂ ਨੂੰ ਸਰਕਾਰੀ ਸੇਵਾਵਾਂ ਨਾਲ ਜੁੜੀਆਂ ਸਹੂਲਤਾਂ ਹੁਣ ਪਹਿਲਾਂ ਨਾਲੋਂ ਹੋਰ ਵਧੇਰੇ ਅਸਾਨੀ ਨਾਲ ਮਿਲਣਗੀਆਂ ਅਤੇ ਉਨ੍ਹਾਂ ਨੂੰ ਦਫ਼ਤਰੀ ਕੰਮਾਂ ਲਈ ਦੂਰ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਕਿ ਸਬ-ਤਹਿਸੀਲ ਨਾਲ ਲੋਕਾਂ ਨੂੰ ਜ਼ਮੀਨ ਅਤੇ ਮਾਲ ਮਹਿਕਮੇ ਦੇ ਹੋਰਨਾਂ ਕੰਮਾਂ ਲਈ ਤਤਕਾਲੀਨ ਸੇਵਾਵਾਂ ਮਿਲਣਗੀਆਂ ਅਤੇ ਇਸ ਨਾਲ ਉਨ੍ਹਾਂ ਦਾ ਕੀਮਤੀ ਸਮਾਂ ਵੀ ਬਚੇਗਾ। ਇਸ ਤੋਂ ਇਲਾਵਾ ਸਥਾਨਕ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ ਅਤੇ ਲੋਕਾਂ ਦੇ ਜੀਵਨ ਪੱਧਰ ਵਿਚ ਵੀ ਸੁਧਾਰ ਹੋਵੇਗਾ।