Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਜ਼ਿਲ੍ਹੇ ‘ਚ ਅਨਾਥ ਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ – ਡੀ.ਸੀ

ਜ਼ਿਲ੍ਹੇ ‘ਚ ਅਨਾਥ ਤੇ ਬੇਸਹਾਰਾ ਬੱਚਿਆਂ ਲਈ ਚਲਾਏ ਜਾ ਰਹੇ ਬਾਲ ਘਰਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ – ਡੀ.ਸੀ

ਹੁਸ਼ਿਆਰਪੁਰ,31 ਦਸੰਬਰ (ਪ੍ਰਾਈਮ ਪੰਜਾਬ ਟਾਈਮਜ )

: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ, ਅਣਗੌਲ਼ੇ ਬੱਚਿਆਂ ਲਈ ਕੋਈ ਵੀ ਬਾਲ ਘਰ, ਜੋ ਕਿ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰਡ ਨਹੀਂ ਹਨ, ਉਨ੍ਹਾਂ ਬਾਲ ਘਰਾਂ ਦੇ ਮੁਖੀ ਤੇ ਵਿਭਾਗ ਵੱਲੋਂ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 42 ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਜਿਸ ਵਿੱਚ ਇਕ ਸਾਲ ਦੀ ਸਜਾ ਜਾਂ 1 ਲੱਖ ਰੁਪਏ ਜ਼ੁਰਮਾਨਾ ਜਾਂ ਦੋਵੇਂ ਹੀ ਹੋਣਗੇ। ਭਾਰਤ ਸਰਕਾਰ ਵੱਲੋਂ ਬਣਾਏ ਗਏ ਜੁਵੇਨਾਇਲ ਜਸਟਿਸ ਐਕਟ 2015 ਅਨੁਸਾਰ ਅਜਿਹਾ ਕੋਈ ਵੀ ਬਾਲ ਘਰ, ਜੋ ਕਿ ਕਿਸੇ ਸਰਕਾਰੀ, ਗੈਰ-ਸਰਕਾਰੀ ਸੰਸਥਾ ਵੱਲੋਂ ਚਲਾਇਆ ਜਾ ਰਿਹਾ ਹੈ, ਜਿਸ ਵਿੱਚ 0 ਤੋਂ 18 ਸਾਲ ਤੱਕ ਦੇ ਅਨਾਥ ਅਤੇ ਬੇਸਹਾਰਾ, ਅਣਗੌਲ਼ੇ ਬੱਚਿਆਂ ਦੇ ਰਹਿਣ ਅਤੇ ਖਾਣ-ਪੀਣ, ਦੇਖ-ਭਾਲ ਦੀ ਸੁਵਿਧਾ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਰਕਾਰ ਵੱਲੋਂ ਗ੍ਰਾਂਟ ਪ੍ਰਾਪਤ ਕਰਦੇ ਹਨ ਜਾਂ ਨਹੀਂ, ਉਨ੍ਹਾਂ ਦਾ ਜੁਵੇਨਾਇਲ ਜਸਟਿਸ ਐਕਟ 2015 ਦੀ ਧਾਰਾ 41 (1) ਅਧੀਨ ਰਜਿਸਟਰ ਹੋਣਾ ਜ਼ਰੂਰੀ ਹੈ।

ਸਰਕਾਰੀ, ਗੈਰ-ਸਰਕਾਰੀ ਸੰਸਥਾ ਵੱਲੋਂ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਜੁਵੇਨਾਇਲ ਜਸਟਿਸ (ਬੱਚਿਆਂ ਦੀ ਸੁਰੱਖਿਆ ਅਤੇ ਦੇਖ-ਭਾਲ) ਮਾਡਲ ਰੂਲਜ਼ 2016 ਦੇ ਫਾਰਮ 27 (ਰੂਲ 21 (2) ਅਤੇ 22 (2) ਅਧੀਨ ਬੇਨਤੀ ਪੱਤਰ ਦਿੱਤਾ ਜਾਣਾ ਹੈ, ਜਿਸ ‘ਤੇ ਜ਼ਿਲ੍ਹਾ ਪੱਧਰੀ ਨਿਰੀਖਣ ਕਮੇਟੀ ਵੱਲੋਂ ਉਕਤ ਬਾਲ ਘਰ ਦੇ ਨਿਰੀਖਣ ਕਰਨ ਉਪਰੰਤ ਰਾਜ ਸਰਕਾਰ ਨੂੰ ਡਿਪਟੀ ਕਮਿਸ਼ਨਰ ਦੀ ਸਿਫਾਰਸ਼ ਰਾਹੀਂ ਰਜਿਸਟ੍ਰੇਸ਼ਨ ਲਈ ਭੇਜਿਆ ਜਾਣਾ ਹੈ। ਉਕਤ ਸਮੇਂ ਦੌਰਾਨ 6 ਮਹੀਨੇ ਲਈ ਰਾਜ ਸਰਕਾਰ ਵੱਲੋਂ ਪ੍ਰੋਵਿਜ਼ਨਲ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ ਅਤੇ ਦਸਤਾਵੇਜ਼ਾਂ ਦੀ ਮੁਕੰਮਲ ਪੜਤਾਲ ਉਪਰੰਤ 3 ਸਾਲ ਲਈ ਪੱਕੇ ਤੌਰ ‘ਤੇ ਰਜਿਸਟ੍ਰੇਸ਼ਨ ਕੀਤੀ ਜਾਂਦੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕੋਈ ਗੈਰ-ਸਰਕਾਰੀ ਸੰਸਥਾ (ਅਣਰਜਿਸਟਰਡ) ਚੱਲ ਰਹੀ ਹੈ ਤਾਂ ਉਸ ਦੀ ਤੁਰੰਤ ਸੂਚਨਾ ਦਫ਼ਤਰ ਡਿਪਟੀ ਕਮਿਸ਼ਨਰ, ਹੁਸ਼ਿਆਰਪੁਰ ਅਤੇ ਦਫ਼ਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਹੁਸ਼ਿਆਰਪੁਰ (01882-291839) ਨੂੰ ਦੇਣੀ ਯਕੀਨੀ ਬਣਾਈ ਜਾਵੇ।