Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਨਸ਼ਾ ਮਾਫੀਆ ਖ਼ਿਲਾਫ਼ ਸਿੱਧਾ ਹਮਲਾ,ਪੁਲਿਸ ਦਾ ਮਹਾਕਾਸੋ, ਡੀਆਈਜੀ ਸੰਦੀਪ ਗੋਯਲ ਨੇ ਆਪ ਸੰਭਾਲੀ ਕਮਾਨ

ਨਸ਼ਾ ਮਾਫੀਆ ਖ਼ਿਲਾਫ਼ ਸਿੱਧਾ ਹਮਲਾ,ਪੁਲਿਸ ਦਾ ਮਹਾਕਾਸੋ, ਡੀਆਈਜੀ ਸੰਦੀਪ ਗੋਯਲ ਨੇ ਆਪ ਸੰਭਾਲੀ ਕਮਾਨ

ਬਟਾਲਾ 4 ਜਨਵਰੀ (ਅਵਿਨਾਸ਼ ਸ਼ਰਮਾ)

: ਪੰਜਾਬ ਸਰਕਾਰ ਵੱਲੋਂ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਸਖ਼ਤ ਮੁਹਿੰਮ ਤਹਿਤ ਪੁਲਿਸ ਜ਼ਿਲ੍ਹਾ ਬਟਾਲਾ ਦੇ ਡਰੱਗ ਹਾਟਸਪਾਟ ਇਲਾਕੇ ਗਾਂਧੀ ਕੈਂਪ ਵਿੱਚ ਵੱਡੇ ਪੱਧਰ ‘ਤੇ ਕਾਸੋ (CASO) ਆਪ੍ਰੇਸ਼ਨ ਚਲਾਇਆ ਗਿਆ। ਇਸ ਵਿਸ਼ੇਸ਼ ਕਾਰਵਾਈ ਦੀ ਅਗਵਾਈ ਕਰਨ ਲਈ ਡੀਆਈਜੀ ਬਾਰਡਰ ਰੇਂਜ ਸੰਦੀਪ ਗੋਯਲ ਖੁਦ ਮੌਕੇ ‘ਤੇ ਪਹੁੰਚੇ, ਜਦਕਿ ਐੱਸਐੱਸਪੀ ਬਟਾਲਾ ਡਾ. ਮਹਿਤਾਬ ਸਿੰਘ ਨੇ ਪੂਰੇ ਆਪ੍ਰੇਸ਼ਨ ਦੀ ਨਿਗਰਾਨੀ ਕੀਤੀ।
ਡੀਆਈਜੀ ਸੰਦੀਪ ਗੋਯਲ ਨੇ ਕਿਹਾ ਕਿ ਪੰਜਾਬ ਵਿੱਚ ਨਸ਼ੇ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਧੀਨ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲ 2025 ਦੌਰਾਨ ਪੁਲਿਸ ਜ਼ਿਲ੍ਹਾ ਬਟਾਲਾ ਵਿੱਚ ਐਨਡੀਪੀਐਸ ਐਕਟ ਤਹਿਤ 1200 ਤੋਂ ਵੱਧ ਕੇਸ ਦਰਜ, 2200 ਤੋਂ ਜ਼ਿਆਦਾ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਅਤੇ 50 ਕਿਲੋ ਤੋਂ ਵੱਧ ਹੈਰੋਇਨ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ 3500 ਤੋਂ ਵੱਧ ਨਸ਼ਾ ਪੀੜਤਾਂ ਨੂੰ ਨਸ਼ੇ ਦੀ ਦਲਦਲ ਤੋਂ ਬਾਹਰ ਕੱਢ ਕੇ ਨਵੀਂ ਜ਼ਿੰਦਗੀ ਵੱਲ ਵਾਪਸ ਮੋੜਿਆ ਗਿਆ।
ਡੀਆਈਜੀ ਨੇ ਅੱਗੇ ਦੱਸਿਆ ਕਿ ਨਸ਼ੇ ਦੇ ਸੌਦਾਗਰਾਂ ਵੱਲੋਂ ਗੈਰਕਾਨੂੰਨੀ ਕਮਾਈ ਨਾਲ ਬਣਾਈਆਂ ਗਈਆਂ ਜਾਇਦਾਦਾਂ ‘ਤੇ ਵੀ ਸਖ਼ਤ ਕਾਰਵਾਈ ਹੋਈ ਹੈ। ਸਾਲ 2025 ਵਿੱਚ 35 ਕਰੋੜ ਰੁਪਏ ਦੀ ਪ੍ਰਾਪਰਟੀ ਫ੍ਰੀਜ਼ ਕਰਵਾਈ ਜਾ ਚੁੱਕੀ ਹੈ, ਜਦਕਿ 4 ਕਰੋੜ ਰੁਪਏ ਦੀ ਹੋਰ ਜਾਇਦਾਦ ਨੂੰ ਫ੍ਰੀਜ਼ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 2026 ਵਿੱਚ ਐੱਸਐੱਸਪੀ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਨਸ਼ੇ ਖ਼ਿਲਾਫ਼ ਹੋਰ ਵੀ ਵੱਡੇ ਅਤੇ ਫ਼ੈਸਲਾਕੁਨ ਆਪ੍ਰੇਸ਼ਨ ਚਲਾਏ ਜਾਣਗੇ।

ਗਾਂਧੀ ਕੈਂਪ ਵਿੱਚ ਘਰ-ਘਰ ਤਲਾਸ਼ੀ, 250 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ –
ਐੱਸਐੱਸਪੀ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਆਦੇਸ਼ਾਂ ਅਨੁਸਾਰ ਤਿੰਨ ਗਜ਼ਟਿਡ ਅਫ਼ਸਰਾਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਕਾਸੋ ਆਪ੍ਰੇਸ਼ਨ ਵਿੱਚ ਹਿੱਸਾ ਲਿਆ। ਇਸ ਦੌਰਾਨ ਗਾਂਧੀ ਕੈਂਪ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਘਰ-ਘਰ ਤਲਾਸ਼ੀ ਅਭਿਆਨ ਚਲਾਇਆ ਗਿਆ ਅਤੇ ਸ਼ੱਕੀ ਵਿਅਕਤੀਆਂ ਤੋਂ ਗਹਿਰੀ ਪੁੱਛਗਿੱਛ ਕੀਤੀ ਗਈ।
ਐੱਸਐੱਸਪੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ। ਪੁਲਿਸ ਜ਼ਿਲ੍ਹਾ ਬਟਾਲਾ ਦੇ ਹੋਰ ਇਲਾਕਿਆਂ ਵਿੱਚ ਵੀ ਕਾਸੋ ਆਪ੍ਰੇਸ਼ਨ ਚਲਾਏ ਗਏ ਹਨ ਅਤੇ ਅੱਗੇ ਵੀ ਇਹ ਲੜੀ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਸਪਸ਼ਟ ਕੀਤਾ ਕਿ ਪੁਲਿਸ ਦਾ ਮਕਸਦ ਸਿਰਫ਼ ਨਸ਼ਾ ਤਸਕਰਾਂ ‘ਤੇ ਕਾਰਵਾਈ ਕਰਨਾ ਹੀ ਨਹੀਂ, ਸਗੋਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤੋਂ ਦੂਰ ਰੱਖ ਕੇ ਖੇਡਾਂ ਅਤੇ ਸਕਾਰਾਤਮਕ ਸਰਗਰਮੀਆਂ ਨਾਲ ਜੋੜਨਾ ਵੀ ਹੈ।
ਪੁਲਿਸ ਪ੍ਰਸ਼ਾਸਨ ਨੇ ਦੋ ਟੁੱਕ ਸ਼ਬਦਾਂ ਵਿੱਚ ਕਿਹਾ ਕਿ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਦੇ ਦਾਇਰੇ ਵਿੱਚ ਰਹਿੰਦਿਆਂ ਸਖ਼ਤ ਤੋਂ ਸਖ਼ਤ ਕਾਰਵਾਈ ਜਾਰੀ ਰਹੇਗੀ।