Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਅੱਡਾ ਕਲੋਆ ਵਿਖੇ ਹੋਏ ਕਤਲ ‘ਚ ਲੋੜੀਂਦਾ ਦੋਸ਼ੀ ਟਾਂਡਾ ਪੁਲਿਸ ਵੱਲੋ ਗ੍ਰਿਫਤਾਰ

ਅੱਡਾ ਕਲੋਆ ਵਿਖੇ ਹੋਏ ਕਤਲ ‘ਚ ਲੋੜੀਂਦਾ ਦੋਸ਼ੀ ਟਾਂਡਾ ਪੁਲਿਸ ਵੱਲੋ ਗ੍ਰਿਫਤਾਰ

ਟਾਂਡਾ / ਦਸੂਹਾ (ਚੌਧਰੀ ) 

: ਮਿਤੀ 18.12.2025 ਨੂੰ ਅੱਡਾ ਕਲੋਆ ਥਾਣਾ ਟਾਂਡਾ ਵਿਖੇ ਬਲਜੀਤ ਸਿੰਘ ਉਰਫ ਬਿੱਲਾ ਪੁੱਤਰ ਹਰਬੰਸ ਲਾਲ ਵਾਸੀ ਕੰਧਾਲਾ ਸੇਖਾਂ ਦਾ ਮੋਟਰਸਾਇਕਲ ਪਰ ਆਏ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਸਬੰਧੀ ਮੁੱਕਦਮਾ ਨੰਬਰ 286 ਮਿਤੀ 18.12.2025 ਅ/ਧ 103, 35,61(2) BNS 25 ਆਰਮਜ ਐਕਟ ਥਾਣਾ ਟਾਂਡਾ ਦਰਜ ਰਜਿਸਟਰ ਕੀਤਾ ਸੀ। ਜਿਸ ਵਿੱਚ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ IPS ਵਲੋਂ  ਪਰਮਿੰਦਰ ਸਿੰਘ SP (D) ਹੁਸ਼ਿਆਰਪੁਰ ਅਤੇ ਦਵਿੰਦਰ ਸਿੰਘ ਡੀ.ਐਸ.ਪੀ ਸਬ ਡਵੀਜਨ ਟਾਂਡਾ ਦੀ ਅਗਵਾਈ ਵਿੱਚ ਵੱਖ ਵੱਖ ਟੀਮਾਂ ਦਾ ਗਠਨ ਕੀਤਾ ਸੀ।

ਦੇਖੋ ਵੀਡੀਓ 👎

https://www.facebook.com/share/v/18HjRabTvQ/

ਮਿਤੀ 02.01.2026 ਨੂੰ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਮੁੱਖ ਅਫਸਰ ਥਾਣਾ ਟਾਂਡਾ ਸਮੇਤ ਪੁਲਿਸ ਪਾਰਟੀ ਨੂੰ ਉਸ ਸਮੇ ਵੱਡੀ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਪਾਰਟੀ ਮੁੱਕਦਮਾ ਵਿੱਚ ਨਾਮਜਦ ਦੋਸ਼ੀ ਧਰਮਿੰਦਰ ਸਿੰਘ ਦੀ ਤਲਾਸ਼ ਸਬੰਧੀ ਇਲਾਕਾ ਗੈਰ ਇਲਾਕਾ ਥਾਣਾ ਮੋਜੂਦ ਸੀ ਤਾਂ ਦੋਸ਼ੀ ਧਰਮਿੰਦਰ ਸਿੰਘ ਉਰਫ ਜੱਟ ਪੁੱਤਰ ਬਲਜੀਤ ਸਿੰਘ ਵਾਸੀ ਖਡਿਆਲਾ ਸੈਣੀਆਂ ਥਾਣਾ ਬੁੱਲੋਵਾਲ ਜਿਲ੍ਹਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਮੁੱਕਦਮਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ।

ਗਿਆ ਜਿਸ ਨੂੰ ਅੱਜ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਲ ਕਰਕੇ ਵਾਰਦਾਤ ਸਬੰਧੀ ਡੁਗਾਈ ਨਾਲ ਪੁੱਛ ਗਿੱਛ ਕੀਤੀ
ਜਿਵੇਗੀ। ਦੋਸ਼ੀ ਧਰਮਿੰਦਰ ਸਿੰਘ ਖਿਲਾਫ ਪਹਿਲਾਂ ਹੀ 3 ਮੁਕੱਦਮੇ ਦਰਜ ਰਜਿਸਟਰ ਹਨ: