Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਖ਼ਾਲਸਾ ਕਾਲਜ ‘ਚ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ 06 ਜਨਵਰੀ ਤੋਂ ਸ਼ੁਰੂ

ਖ਼ਾਲਸਾ ਕਾਲਜ ‘ਚ ਸੱਤ ਰੋਜ਼ਾ ਐੱਨ.ਐੱਸ.ਐੱਸ. ਕੈਂਪ 06 ਜਨਵਰੀ ਤੋਂ ਸ਼ੁਰੂ

ਗੜ੍ਹਦੀਵਾਲਾ (ਚੌਧਰੀ/ ਪ੍ਰਦੀਪਕੁਮਾਰ  ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿੱਚ ਰਾਸ਼ਟਰੀ ਸੇਵਾ ਯੋਜਨਾ (ਐੱਨ.ਐੱਸ.ਐੱਸ.) ਦਾ ਸੱਤ ਦਿਨਾਂ ਵਿਸ਼ੇਸ਼ ਕੈਂਪ 06 ਜਨਵਰੀ ਤੋਂ 12 ਜਨਵਰੀ ਤੱਕ ਆਯੋਜਿਤ ਕੀਤਾ ਜਾ ਰਿਹਾ ਹੈ, ਜਿਸ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕੈਂਪ ਦੌਰਾਨ ਵਿਦਿਆਰਥੀ ਸਵੈਇੱਛਕ ਸੇਵਕ ਸਫ਼ਾਈ ਅਭਿਆਨ, ਸਮਾਜਿਕ ਜਾਗਰੂਕਤਾ, ਸਿਹਤ ਅਤੇ ਪਰਿਵੇਸ਼ ਸੁਰੱਖਿਆ ਨਾਲ ਸੰਬੰਧਿਤ ਗਤੀਵਿਧੀਆਂ ਵਿੱਚ ਭਾਗ ਲੈਣਗੇ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ “ਐੱਨ.ਐੱਸ.ਐੱਸ. ਕੈਂਪ ਵਿਦਿਆਰਥੀਆਂ ਵਿੱਚ ਸਮਾਜ ਸੇਵਾ, ਅਨੁਸ਼ਾਸਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦੀ ਭਾਵਨਾ ਨੂੰ ਮਜ਼ਬੂਤ ਕਰਦਾ ਹੈ ਅਤੇ ਇਸ ਤਰ੍ਹਾਂ ਦੇ ਕਾਰਜ ਵਿਦਿਆਰਥੀਆਂ ਦੀ ਸਮੁੱਚੀ ਵਿਕਾਸ ਪ੍ਰਕਿਰਿਆ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫਸਰ ਸ਼੍ਰੀ ਸੁਖਵਿੰਦਰ ਕੁਮਾਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਸੀਮਾ ਅਤੇ ਵਿਦਿਆਰਥੀਆਂ ਵੱਲੋਂ ਕੈਂਪ ਦੀ ਸਫ਼ਲਤਾ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ।